Live Update: ਪ੍ਰਦੂਸ਼ਣ ਨੂੰ ਖਤਮ ਕਰਨ ਲਈ ਮਿਲ ਕੇ ਚਰਚਾ ਕਰਨੀ ਚਾਹੀਦੀ- ਰਾਹੁਲ ਗਾਂਧੀ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਪ੍ਰਦੂਸ਼ਣ ਨੂੰ ਖਤਮ ਕਰਨ ਲਈ ਮਿਲ ਕੇ ਚਰਚਾ ਕਰਨੀ ਚਾਹੀਦੀ ਹੈ- ਰਾਹੁਲ ਗਾਂਧੀ
ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਇਕੱਠੇ ਹੋ ਕੇ ਪ੍ਰਦੂਸ਼ਣ ਦੇ ਮੁੱਦੇ ‘ਤੇ ਚਰਚਾ ਕਰਨੀ ਚਾਹੀਦੀ ਹੈ। ਇਸ ‘ਤੇ ਸਿਆਸੀ ਦੋਸ਼ ਲਾਉਣ ਦੀ ਕੋਈ ਲੋੜ ਨਹੀਂ ਹੈ। ਪ੍ਰਦੂਸ਼ਣ ਵਿਰੁੱਧ ਇੱਕ ਸਮੂਹਿਕ ਰਾਸ਼ਟਰੀ ਪ੍ਰਤੀਕਿਰਿਆ ਦੀ ਲੋੜ ਹੈ। ਆਓ ਇਸ ਨੂੰ ਖਤਮ ਕਰਨ ਲਈ ਇਕੱਠੇ ਚਰਚਾ ਕਰੀਏ।
-
ਮਹਾਰਾਸ਼ਟਰ: ਸਾਂਗਲੀ ‘ਚ ਕੈਮੀਕਲ ਫੈਕਟਰੀ ‘ਚ ਗੈਸ ਲੀਕ, ਤਿੰਨ ਦੀ ਮੌਤ
ਮਹਾਰਾਸ਼ਟਰ ਦੇ ਸਾਂਗਲੀ ‘ਚ ਖਾਦ ਪਲਾਂਟ ‘ਚ ਗੈਸ ਲੀਕ ਹੋ ਗਈ ਹੈ। ਗੈਸ ਲੀਕ ਹੋਣ ਕਾਰਨ ਤਿੰਨ ਦੀ ਮੌਤ ਹੋ ਗਈ ਜਦਕਿ ਨੌਂ ਦੀ ਸਿਹਤ ਵਿਗੜ ਗਈ ਹੈ। 9 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
-
ਮਹਾਰਾਸ਼ਟਰ: ਕਾਂਗਰਸ ਵਿਧਾਇਕਾਂ ਨੂੰ ਸੁਰੱਖਿਅਤ ਥਾਂ ‘ਤੇ ਭੇਜਣ ਦੀ ਤਿਆਰੀ
ਮਹਾਰਾਸ਼ਟਰ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਕਾਂਗਰਸ ਨੇ ਖਾਸ ਤਿਆਰੀਆਂ ਕਰ ਲਈਆਂ ਹਨ। ਸੂਤਰਾਂ ਮੁਤਾਬਕ ਕਾਂਗਰਸ ਵਿਧਾਇਕਾਂ ਨੂੰ ਸੁਰੱਖਿਅਤ ਥਾਂ ‘ਤੇ ਭੇਜਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਵਿਸ਼ੇਸ਼ ਜਹਾਜ਼ਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਕਾਂਗਰਸ ਵਿਧਾਇਕਾਂ ਨੂੰ ਕਰਨਾਟਕ ਭੇਜਿਆ ਜਾ ਸਕਦਾ ਹੈ। ਕਾਂਗਰਸ ਆਜ਼ਾਦ ਵਿਧਾਇਕਾਂ ਨਾਲ ਵੀ ਸੰਪਰਕ ਕਰੇਗੀ।
-
ਨਿੱਝਰ ਕਤਲੇਆਮ ‘ਚ ਭਾਰਤ ਦੀ ਕੋਈ ਭੂਮਿਕਾ ਨਹੀਂ: ਕੈਨੇਡਾ
ਨਿੱਝਰ ਕਤਲ ਕੇਸ ਵਿੱਚ ਕੈਨੇਡਾ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਕੈਨੇਡਾ ਨੇ ਕਿਹਾ ਕਿ ਨਿੱਝਰ ਕਤਲੇਆਮ ਵਿੱਚ ਭਾਰਤ ਦੀ ਕੋਈ ਭੂਮਿਕਾ ਨਹੀਂ ਹੈ।