Live Update: ਦੇਸ਼ ਚ ਪਹਿਲਾ ਮੰਕੀਪੌਕਸ ਦਾ ਕੇਸ ਆਇਆ ਸਾਹਮਣੇ, ਦਿੱਲੀ ‘ਚ ਮਰੀਜ ਨੂੰ ਕੀਤਾ ਗਿਆ ਵੱਖ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਦਿੱਲੀ ‘ਚ ਇਸ ਸਾਲ ਵੀ ਦੀਵਾਲੀ ‘ਤੇ ਪਟਾਕਿਆਂ ‘ਤੇ ਰਹੇਗੀ ਪਾਬੰਦੀ
ਸਰਦੀਆਂ ਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਸਾਲ ਦੀਵਾਲੀ ‘ਤੇ ਵੀ ਪਟਾਕਿਆਂ ‘ਤੇ ਪਾਬੰਦੀ ਜਾਰੀ ਰਹੇਗੀ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਦੌਰਾਨ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਵਾਂਗ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
-
ਬੀਬੀ ਜਗੀਰ ਕੌਰ ਦਰਬਾਰ ਸਾਹਿਬ ਪਹੁੰਚੇ
ਪਰਮਿੰਦਰ ਸਿੰਘ ਢੀਂਡਸਾ ਤੇ ਸੋਹਣ ਸਿੰਘ ਠੰਡਲ ਤੋਂ ਬੀਬੀ ਜਗੀਰ ਕੌਰ ਦਰਬਾਰ ਸਾਹਿਬ ਪਹੁੰਚੇ। ਅਕਾਲ ਤਖ਼ਸ ਸਾਹਿਬ ਵੱਲੋਂ ਮੰਗਿਆ ਗਿਆ ਸਪਸ਼ਟੀਕਰਨ ਸੌਂਪਣਗੇ।
-
ਢੀਂਡਸਾ ਤੇ ਠੰਡਲ ਸ੍ਰੀ ਦਰਬਾਰ ਸਾਹਿਬ ਨਤਮਸਤਕ
ਪਰਮਿੰਦਰ ਸਿੰਘ ਢੀਂਡਸਾ ਤੇ ਸੋਹਣ ਸਿੰਘ ਠੰਡਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਹੋਏ ਅਤੇ ਆਪਣਾ ਸਪਸ਼ਟੀਕਰਨ ਸੌਂਪਿਆ ਹੈ।
-
ਕਾਲਿੰਦੀ ਐਕਸਪ੍ਰੈਸ ਟਰੇਨ ਨੂੰ ਪਟੜੀ ਤੋਂ ਉਤਾਰਨ ਦੀ ਸਾਜ਼ਿਸ਼
ਕਾਨਪੁਰ ਨੇੜੇ ਕਾਲਿੰਦੀ ਐਕਸਪ੍ਰੈਸ ਰੇਲਗੱਡੀ ਟ੍ਰੈਕ ‘ਤੇ ਰੱਖੇ ਐਲਪੀਜੀ ਸਿਲੰਡਰ ਨਾਲ ਟਕਰਾ ਗਈ, ਜਿਸ ਕਾਰਨ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ, ਲੋਕੋ ਪਾਇਲਟ ਨੇ ਤੁਰੰਤ ਐਮਰਜੈਂਸੀ ਬ੍ਰੇਕ ਲਗਾ ਕੇ ਟਰੇਨ ਨੂੰ ਰੋਕ ਦਿੱਤਾ। ਰੇਲਵੇ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਰੇਲਵੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦੀ ਜਾਂਚ ਵੀ ਆਈਬੀ ਨੂੰ ਸੌਂਪ ਦਿੱਤੀ ਗਈ ਹੈ।
-
ਬੀਬੀ ਜਗੀਰ ਕੌਰ ‘ਤੇ ਢੀਂਡਸਾ ਨੇ ਅਕਾਲ ਤਖ਼ਤ ਵਿਖੇ ਦੇਣਗੇ ਸਪੱਸ਼ਟੀਕਰਨ
ਬੀਬੀ ਜਗੀਰ ਕੌਰ ‘ਤੇ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲ ਤਖ਼ਤ ਵਿਖੇ ਆਪਣਾ ਸਪੱਸ਼ਟੀਕਰਨ ਦੇਣ ਪਹੁੰਚਣਗੇ। ਅਕਾਲ ਤਖ਼ਤ ਸਾਹਿਬ ਤੇ ਅਕਾਲੀ ਲੀਡਰਾਂ ਨੂੰ 15 ਦਿਨ ਦਾ ਸਮਾਂ ਮਿਲਿਆ ਸੀ।