ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Live Update: ਜਲੰਧਰ ਜ਼ਿਮਨੀ ਚੋਣ ਵਿੱਚ ਹੋਈ 55 ਫੀਸਦ ਪੋਲਿੰਗ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

sajan-kumar-2
| Updated On: 11 Jul 2024 00:07 AM
Live Update: ਜਲੰਧਰ ਜ਼ਿਮਨੀ ਚੋਣ ਵਿੱਚ ਹੋਈ 55 ਫੀਸਦ ਪੋਲਿੰਗ
ਅੱਜ ਦੀਆਂ ਤਾਜ਼ਾ ਖ਼ਬਰਾਂ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ‘ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 10 Jul 2024 11:50 PM (IST)

    ਜੁਲਾਈ ਦੇ ਤੀਜੇ ਹਫ਼ਤੇ ਤੋਂ ਸ਼ੁਰੂ ਹੋਵੇਗੀ NEET ਕਾਉਂਸਲਿੰਗ

    ਕੇਂਦਰ ਨੇ NEET ਪੇਪਰ ਲੀਕ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹਲਫਨਾਮਾ ਵੀ ਦਾਇਰ ਕੀਤਾ ਹੈ। NEET-UG ਮਾਮਲੇ ‘ਚ ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ NEET ਕਾਊਂਸਲਿੰਗ ਪ੍ਰਕਿਰਿਆ ਜੁਲਾਈ ਦੇ ਤੀਜੇ ਹਫਤੇ ਤੋਂ ਸ਼ੁਰੂ ਹੋਵੇਗੀ।

  • 10 Jul 2024 09:25 PM (IST)

    ਮੁੰਬਈ ਏਅਰਪੋਰਟ ‘ਤੇ 16 ਕਿਲੋ ਸੋਨਾ ਅਤੇ ਨਕਦੀ ਬਰਾਮਦ, 6 ਯਾਤਰੀ ਗ੍ਰਿਫਤਾਰ

    ਵਿਦੇਸ਼ ਤੋਂ ਤਸਕਰੀ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਮੁੰਬਈ ਏਅਰਪੋਰਟ ‘ਤੇ 16 ਕਿਲੋ ਸੋਨਾ ਅਤੇ ਕਈ ਲੱਖ ਰੁਪਏ ਦੀ ਨਕਦੀ ਬਰਾਮਦ ਹੋਈ ਹੈ। ਇਸ ਮਾਮਲੇ ‘ਚ 6 ਯਾਤਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

  • 10 Jul 2024 07:20 PM (IST)

    ਕਿਸਾਨ ਅੰਦੋਲਨ 2.0: ਸ਼ੁਭਕਰਨ ਦੀ ਮੌਤ ਮਾਮਲੇ ‘ਚ SIT ਬਣਾਉਣ ਦਾ ਹੁਕਮ

    ਪੰਜਾਬ-ਹਰਿਆਣਾ ਹਾਈ ਕੋਰਟ ਨੇ ਕਿਸਾਨ ਅੰਦੋਲਨ 2.0 ਦੇ ਤਹਿਤ ਖਨੌਰੀ ਸਰਹੱਦ ‘ਤੇ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ‘ਚ ਝੱਜਰ ਦੇ ਪੁਲਸ ਕਮਿਸ਼ਨਰ ਸਤੀਸ਼ ਬਾਲਨ ਦੀ ਅਗਵਾਈ ‘ਚ ਐੱਸ.ਆਈ.ਟੀ. ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ।

  • 10 Jul 2024 06:02 PM (IST)

    ਜਲੰਧਰ ਵਿੱਚ ਵੋਟਿੰਗ ਦਾ ਸਮਾਂ ਪੂਰਾ

    ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਿੰਗ ਦਾ ਸਮਾਂ ਸਮਾਪਤ ਹੋ ਗਿਆ ਹੈ। ਚੋਣ ਕਮਿਸ਼ਨ ਵੱਲੋਂ ਸਾਮ 6 ਵਜੇ ਤੱਕ ਦਾ ਸਮਾਂ ਨਿਧਾਰਿਤ ਕੀਤਾ ਗਿਆ ਸੀ। ਹੁਣ ਸਿਰਫ਼ ਲਾਈਨਾਂ ਵਿੱਚ ਲੱਗੇ ਵੋਟਰ ਹੀ ਵੋਟ ਭੁਗਤਾ ਸਕਣਗੇ। ਹਾਲਾਂਕਿ 5 ਵਜੇ ਤੱਕ 50 ਫੀਸਦ ਤੋਂ ਜ਼ਿਆਦਾ ਵੋਟ ਪੋਲ ਹੋ ਚੁੱਕਾ ਹੈ।

  • 10 Jul 2024 05:39 PM (IST)

    ਜਲੰਧਰ ਵਿੱਚ 5 ਵਜੇ ਤੱਕ 51.30 ਫੀਸਦ ਹੋਈ ਵੋਟਿੰਗ

    ਜਲੰਧਰ ਦੀ ਜ਼ਿਮਨੀ ਚੋਣ ਵਿੱਚ ਵੋਟਿੰਗ ਦੀ ਕੁੱਝ ਕੁ ਮਿੰਟ ਬਾਕੀ ਹਨ। 5 ਵਜੇ ਤੱਕ 51.30 ਫੀਸਦ ਲੋਕਾਂ ਨੇ ਆਪਣੀ ਜ਼ਮਹੂਰੀ ਹੱਕ ਦਾ ਇਸਤੇਮਾਲ ਕੀਤਾ ਹੈ।

  • 10 Jul 2024 05:03 PM (IST)

    ਹਿੱਟ ਐਂਡ ਰਨ ਮਾਮਲਾ: ਮੁੰਬਈ ਪੁਲਿਸ ਨੇ ਮੁਲਜ਼ਮ ਮਿਹਿਰ ਦਾ ਮੰਗਿਆ 7 ਦਿਨਾਂ ਦਾ ਰਿਮਾਂਡ

    ਮੁੰਬਈ ‘ਚ ਹਿਟ ਐਂਡ ਰਨ ਮਾਮਲੇ ‘ਤੇ ਪੁਲਿਸ ਸਖਤ ਕਾਰਵਾਈ ਕਰਦੀ ਨਜ਼ਰ ਆ ਰਹੀ ਹੈ। ਹੁਣ ਮੁੰਬਈ ਪੁਲਿਸ ਨੇ ਅਦਾਲਤ ਤੋਂ ਮੁਲਜ਼ਮ ਮਿਹਰ ਸ਼ਾਹ ਦਾ 7 ਦਿਨ ਰਿਮਾਂਡ ਮੰਗਿਆ ਹੈ।

  • 10 Jul 2024 04:00 PM (IST)

    ਬਾਲ ਵਿਆਹ ‘ਤੇ ਪਾਬੰਦੀ ਲਗਾਉਣ ਦੀ ਪਟੀਸ਼ਨ ‘ਤੇ ਸੁਣਵਾਈ ਪੂਰੀ, SC ਨੇ ਫੈਸਲਾ ਰੱਖਿਆ ਸੁਰੱਖਿਅਤ

    ਦੇਸ਼ ‘ਚ ਬਾਲ ਵਿਆਹ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋ ਗਈ ਹੈ। ਸੁਪਰੀਮ ਕੋਰਟ ਨੇ ਵੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਮਾਮਲਾ ਹੈ। ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਵਾਲੇ ਪ੍ਰੋਗਰਾਮ ਅਤੇ ਲੈਕਚਰ ਅਸਲ ਵਿੱਚ ਜ਼ਮੀਨੀ ਪੱਧਰ ‘ਤੇ ਤਬਦੀਲੀ ਨਹੀਂ ਲਿਆਉਂਦੇ। ਸੁਪਰੀਮ ਕੋਰਟ ਦੇ ਮੁੱਖ ਜੱਜ ਡੀਵਾਈ ਚੰਦਰਚੂੜ ਦੀ ਬੈਂਚ ਨੇ ਕੇਂਦਰ ਨੂੰ ਪੁੱਛਿਆ ਕਿ ਐਫਆਈਆਰ ਦਰਜ ਕਰਨਾ ਇਕ ਪਹਿਲੂ ਹੈ, ਪਰ ਸਮਾਜਿਕ ਪੱਧਰ ‘ਤੇ ਕੀ ਕੀਤਾ ਜਾ ਸਕਦਾ ਹੈ?

  • 10 Jul 2024 03:09 PM (IST)

    ਚੰਨੀ ਪੱਛਮੀ ਹਲਕੇ ਵਿੱਚ ਵਰਕਰਾਂ ਨੂੰ ਮਿਲਣ ਪਹੁੰਚੇ

    ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪੱਛਮੀ ਹਲਕੇ ਵਿੱਚ ਵਰਕਰਾਂ ਨੂੰ ਮਿਲਣ ਪਹੁੰਚੇ ਹਨ। ਚੰਨੀ ਲੋਕ ਸਭਾ ਚੋਣ ਵੱਡੇ ਮਾਰਜਿਨ ਨਾਲ ਜਿੱਤੇ ਸਨ ਅਤੇ ਹੁਣ ਵਰਕਰਾਂ ਨਾਲ ਮੁਲਾਕਾਤ ਕਰ ਰਹੇ ਹਨ।

  • 10 Jul 2024 02:32 PM (IST)

    ਗ੍ਰਿਫਤਾਰੀ ਦੀਆਂ ਖਬਰਾਂ ਅਫਵਾਹ: ਅੰਗੁਰਾਲ

    ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਗ੍ਰਿਫਤਾਰੀ ਦੀਆਂ ਖਬਰਾਂ ਨੂੰ ਆਪ ਵੱਲੋਂ ਅਫਵਾਹ ਕਰਾਰ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਪ੍ਰੈੱਸ ਕਾਨਫਰੰਸ ਕੀਤੀ ਹੈ।

  • 10 Jul 2024 01:47 PM (IST)

    1 ਵਜੇ ਤੱਕ 34 ਫੀਸਦ ਪੋਲਿੰਗ

    ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਸ਼ੁਰੂਅਤੀ ਦੌਰਾ ‘ਚ ਸੁਸਤੀ ਤੋਂ ਬਾਅਦ ਵੋਟਿੰਗ ਹੁਣ ਤੇਜ਼ ਹੋ ਗਈ ਹੈ। ਇੱਥੇ 1 ਵਜੇ ਤੱਕ 34.04 ਫੀਸਦ ਪੋਲਿੰਗ ਹੋ ਗਈ ਹੈ।

  • 10 Jul 2024 01:29 PM (IST)

    ਸੁਸ਼ੀਲ ਕੁਮਾਰ ਰਿੰਕੂ ਨੇ ਕੀਤੀ ਅਪੀਲ

    ਭਾਜਪਾ ਆਗੂ ਸੁਸ਼ੀਲ ਕੁਮਾਰ ਰਿੰਕੂ ਵੀ ਵੋਟ ਪਾਉਣ ਲਈ ਬੂਥ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ।

  • 10 Jul 2024 12:22 PM (IST)

    ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ ‘ਤੇ ਬੈਰੀਕੇਡ ਹਟਾਉਣ ਦੇ ਹੁਕਮ

    ਪੰਜਾਬ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ ਆਇਆ ਹੈ। ਇਸ ਵਿਚ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ ‘ਤੇ ਬੈਰੀਕੇਡ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

  • 10 Jul 2024 12:04 PM (IST)

    ਸ਼ੀਤਲ ਅੰਗੁਰਾਲ ਨੇ ਆਪ ‘ਤੇ ਲਗਾਏ ਇਲਜ਼ਾਮ

    ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਆਪ ‘ਤੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਹੈ ਕਿ ਆਪ ਜਲੰਧਰ ਤੋਂ ਬਾਹਰ ਦੇ ਲੋਕਾਂ ਨੂੰ ਹਲਕੇ ਵਿੱਚ ਲੈ ਕੇ ਆਈ ਹੈ ਅਤੇ ਇਲਾਕੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ੀਸ਼ ਕਰ ਰਹੀ ਹੈ।

  • 10 Jul 2024 11:40 AM (IST)

    11 ਵਜੇ ਤੱਕ 23.04 ਫੀਸਦ ਪੋਲਿੰਗ

    ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ ਵੋਟਿੰਗ ਹੁਣ ਜੋਰ ਫੜ੍ਹ ਰਹੀ ਹੈ। ਇੱਥੇ 11 ਵਜੇ ਤੱਕ 23.04 ਫੀਸਦ ਪੋਲਿੰਗ ਹੋ ਚੁੱਕੀ ਹੈ। ਦਿਨ ਦੇ ਸਮੇਂ ਗਰਮੀ ਦੇ ਬਾਵਜੂਦ ਲੋਕ ਵੋਟਿੰਗ ਲਈ ਅੱਗੇ ਆ ਰਹੇ ਹਨ।

  • 10 Jul 2024 10:44 AM (IST)

    ਕਾਂਗਰਸ ਆਗੂ ਦਾ ਬਿਆਨ

    ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੇ ਕਿਹਾ ਕਿ ਵੋਟਰਾਂ ਨੇ ਆਪਣਾ ਮਨ ਬਣਾ ਲਿਆ ਹੈ। ਅਜਿਹੇ ‘ਚ ਇਸ ਵਾਰ ਵੋਟਰਾਂ ਨੂੰ ‘ਆਪ’ ਪਾਰਟੀ ਦੀ ਧੱਕੇਸ਼ਾਹੀ ਦਾ ਜਵਾਬ ਵੋਟਾਂ ਰਾਹੀਂ ਦੇਣਗੇ।

  • 10 Jul 2024 09:25 AM (IST)

    9 ਵਜੇ ਤੱਕ ਵੋਟਿੰਗ 10 ਫੀਸਦ

    ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ ਵੋਟਿੰਗ ਜਾਰੀ ਹੈ। ਸਵੇਰੇ 9 ਵਜੇ ਤੱਕ 10 ਫੀਸਦ ਪੋਲਿੰਗ ਹੋ ਚੁੱਕੀ ਹੈ।

  • 10 Jul 2024 09:15 AM (IST)

    ਬਿੰਦਰ ਕੁਮਾਰ ਲੱਖਾ ਨੇ ਵੋਟ ਭੁਗਤਾਈ

    ਬਿੰਦਰ ਕੁਮਾਰ ਲੱਖਾ ਨੇ ਵੋਟ ਭੁਗਤਾ ਦਿੱਤੀ ਹੈ। ਲੱਖਾ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾ ਕੀਤਾ ਹੈ।

  • 10 Jul 2024 09:00 AM (IST)

    ਜਲੰਧਰ ਪੱਛਮੀ ਸੀਟ ਦੀ ਖਾਸੀਅਤ

    ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।

  • 10 Jul 2024 08:35 AM (IST)

    ਵੱਖ-ਵੱਖ ਪਾਰਟੀਆਂ ਦੇ ਆਗੂ ਮੈਦਾਨ ‘ਚ

    ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਆਪ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।

  • 10 Jul 2024 08:12 AM (IST)

    700 ਜਵਾਨ ਤਾਇਨਾਤ

    ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ।

  • 10 Jul 2024 07:58 AM (IST)

    ਕੁੱਲ 181 ਪੋਲਿੰਗ ਸਟੇਸ਼ਨ

    ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

  • 10 Jul 2024 07:26 AM (IST)

    ਜਲੰਧਰ ਪੱਛਮੀ ਸੀਟ ਲਈ ਵੋਟਿੰਗ ਸ਼ੁਰੂ

    ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

Follow Us
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...