Live Updates: ਕਾਂਗਰਸ ਨੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੂੰ ਸੌਂਪਿਆ ਸਮਰਥਨ ਪੱਤਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕਾਂਗਰਸ ਨੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੂੰ ਸੌਂਪਿਆ ਸਮਰਥਨ ਪੱਤਰ
ਜੰਮੂ-ਕਸ਼ਮੀਰ ‘ਚ ਨਵੀਂ ਸਰਕਾਰ ਦੇ ਗਠਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਨੂੰ ਆਪਣਾ ਸਮਰਥਨ ਪੱਤਰ ਸੌਂਪਿਆ ਹੈ। ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਡਾਕਟਰ ਫਾਰੂਕ ਅਬਦੁੱਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਸ਼ਨੀਵਾਰ ਨੂੰ ਉਪ ਰਾਜਪਾਲ ਨੂੰ ਜਲਦੀ ਤੋਂ ਜਲਦੀ ਸਰਕਾਰ ਬਣਾਉਣ ਲਈ ਸਮਰਥਨ ਪੱਤਰ ਸੌਂਪਣਗੇ।
-
ਨੋਇਡਾ ਦੀ ਐਮਿਟੀ ਯੂਨੀਵਰਸਿਟੀ ਦੇ ਕੁਝ ਵਿਦਿਆਰਥੀਆਂ ਵਿਚਾਲੇ ਝੜਪ, ਚੱਲੀ ਗੋਲੀ
ਨੋਇਡਾ ਵਿੱਚ ਸਥਿਤੀ ਐਮਿਟੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਝਗੜੇ ਤੋਂ ਬਾਅਦ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਇੱਕ ਵਿਦਿਆਰਥੀ ਨੂੰ ਵੀ ਗੋਲੀ ਲੱਗੀ ਹੈ ਅਤੇ ਉਸ ਨੂੰ ਕੈਲਾਸ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਵਿਦਿਆਰਥੀਆਂ ਵਿਚਾਲੇ ਝਗੜਾ ਕਿਸ ਕਾਰਨ ਹੋਇਆ, ਇਸ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।
-
ਪੁਣੇ ਗੈਂਗਰੇਪ ਮਾਮਲੇ ‘ਚ 3 ‘ਚੋਂ 1 ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ
ਪੁਣੇ ‘ਚ 21 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ ਦੇ ਮਾਮਲੇ ‘ਚ ਪੁਲਿਸ ਨੇ ਤਿੰਨ ਮੁਲਜ਼ਮਾਂ ‘ਚੋਂ ਇੱਕ ਨੂੰ ਗ੍ਰਿਫਤਾਰ ਕਰ ਲਿਆ ਹੈ। ਸਮੂਹਿਕ ਬਲਾਤਕਾਰ ਦੀ ਇਹ ਘਟਨਾ 4 ਅਕਤੂਬਰ ਨੂੰ ਸਾਹਮਣੇ ਆਈ ਸੀ ਜਿਸ ਵਿੱਚ ਤਿੰਨ ਮੁਲਜ਼ਮਾਂ ਨੇ ਮਿਲ ਕੇ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ ਸੀ।
-
ਜੰਮੂ ਕਸ਼ਮੀਰ ਚ ਸਰਕਾਰ ਬਣਾਉਣ ਲਈ AAP ਨੇ NC ਨੂੰ ਦਿੱਤਾ ਸਮਰਥਨ
ਜੰਮੂ ਕਸ਼ਮੀਰ ਵਿੱਚ ਹੁਣ ਇੰਡੀਆ ਗਠਜੋੜ ਦੀ ਸਰਕਾਰ ਬਣੇਗੀ ਜਿਸ ਵਿੱਚ ਨੈਸ਼ਨਲ ਕਾਨਫਰੰਸ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸ਼ਾਮਿਲ ਹੋਵੇਗੀ। ਆਪ ਵੱਲੋਂ ਸਰਕਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।
-
ਨੋਏਲ ਟਾਟਾ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ
ਨੋਏਲ ਟਾਟਾ ਨੂੰ ਟਾਟਾ ਟਰੱਸਟ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਰਤਨ ਟਾਟਾ ਦੀ ਮੌਤ ਤੋਂ ਬਾਅਦ ਨੋਏਲ ਨੂੰ ਨਵਾਂ ਚੇਅਰਮੈਨ ਬਣਾਇਆ ਗਿਆ ਹੈ।
-
ਨਿਤੀਸ਼ ਨੂੰ NDA ਤੋਂ ਸਮਰਥਨ ਵਾਪਸ ਲੈਣਾ ਚਾਹੀਦਾ ਹੈ: ਅਖਿਲੇਸ਼
ਅਖਿਲੇਸ਼ ਯਾਦਵ ਨੇ ਨਿਤੀਸ਼ ਕੁਮਾਰ ਨੂੰ ਐਨਡੀਏ ਤੋਂ ਸਮਰਥਨ ਵਾਪਸ ਲੈਣ ਲਈ ਕਿਹਾ। ਉਨ੍ਹਾਂ ਦੋਸ਼ ਲਾਇਆ ਕਿ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ ਸਮਾਜਵਾਦੀਆਂ ਨੂੰ ਜੈਪ੍ਰਕਾਸ਼ ਨਰਾਇਣ ਨੂੰ ਸ਼ਰਧਾਂਜਲੀ ਦੇਣ ਤੋਂ ਰੋਕ ਰਹੀ ਹੈ।
-
ਫਲਾਈਟ ‘ਚ ਮਹਿਲਾ ਯਾਤਰੀ ਨਾਲ ਛੇੜਛਾੜ
ਦਿੱਲੀ ਤੋਂ ਚੇਨਈ ਜਾ ਰਹੀ ਇੰਡੀਗੋ ਦੀ ਫਲਾਈਟ ‘ਚ ਮਹਿਲਾ ਯਾਤਰੀ ਨਾਲ ਛੇੜਛਾੜ ਦੀ ਘਟਨਾ ਸਾਹਮਣੇ ਆਈ ਹੈ। ਦੋਸ਼ੀ ਪੁਰਸ਼ ਯਾਤਰੀ ਮਹਿਲਾ ਯਾਤਰੀ ਦੇ ਪਿੱਛੇ ਵਿੰਡੋ ਸੀਟ ‘ਤੇ ਬੈਠਾ ਸੀ। 45 ਸਾਲਾ ਦੋਸ਼ੀ ਮਾਰਬਲ ਟਾਇਲ ਲਗਾਉਣ ਦਾ ਕੰਮ ਕਰਦਾ ਹੈ। ਇਹ ਘਟਨਾ 9 ਅਕਤੂਬਰ ਦੀ ਹੈ। ਫਿਲਹਾਲ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
-
ਦੱਖਣੀ ਚੀਨ ਸਾਗਰ ‘ਚ ਸ਼ਾਂਤੀ ਭਾਰਤ-ਪ੍ਰਸ਼ਾਂਤ ਖੇਤਰ ਦੇ ਹਿੱਤ ‘ਚ ਹੈ: ਮੋਦੀ
ਪੂਰਬੀ ਏਸ਼ੀਆ ਸੰਮੇਲਨ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਦੱਖਣੀ ਚੀਨ ਸਾਗਰ ‘ਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਪੂਰੇ ਭਾਰਤ-ਪ੍ਰਸ਼ਾਂਤ ਖੇਤਰ ਦੇ ਹਿੱਤ ‘ਚ ਹੈ। ਸਾਡਾ ਮੰਨਣਾ ਹੈ ਕਿ ਸਮੁੰਦਰੀ ਗਤੀਵਿਧੀਆਂ UNCLOS ਦੇ ਤਹਿਤ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਹ ਨੇਵੀਗੇਸ਼ਨ ਅਤੇ ਹਵਾਈ ਸਪੇਸ ਦੀ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਹੈ.
-
ਮੁਫਤ ਦੀਆਂ ਰਿਉਂੜੀਆਂ ਪਹੁੰਚੀਆਂ ਅਮਰੀਕਾ : ਕੇਜਰੀਵਾਲ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ, ਡੋਨਾਲਡ ਟਰੰਪ ਨੇ ਵੀ ਅਮਰੀਕਾ ਵਿੱਚ ਐਲਾਨ ਕੀਤਾ ਹੈ ਕਿ ਉਹ ਬਿਜਲੀ ਦਾ ਬਿੱਲ ਵੀ ਅੱਧਾ ਕਰ ਦੇਣਗੇ। ਮੁਫਤ ਦੀਆਂ ਰਿਉਂੜੀਆਂ ਅਮਰੀਕਾ ਪਹੁੰਚ ਗਈਆਂ ਹਨ।