Live Updates: ਆਮ ਆਦਮੀ ਪਾਰਟੀ ਨੇ 19 ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ | today breaking news aaj ki taaja khabar live updates latest news punjabi samachar daily breaking 12th september 2024 Punjabi news - TV9 Punjabi

Live Updates: ਹਰਿਆਣਾ ਵਿਧਾਨ ਸਭਾ ਭੰਗ, ਨਾਇਬ ਸੈਣੀ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ

Updated On: 

12 Sep 2024 22:51 PM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Updates: ਹਰਿਆਣਾ ਵਿਧਾਨ ਸਭਾ ਭੰਗ, ਨਾਇਬ ਸੈਣੀ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿਣਗੇ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 12 Sep 2024 12:46 PM (IST)

    ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਕੱਲ੍ਹ ਹੋਵੇਗਾ ਫੈਸਲਾ

    ਸੁਪਰੀਮ ਕੋਰਟ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਭਲਕੇ ਆਪਣਾ ਫੈਸਲਾ ਸੁਣਾਏਗੀ। ਕੇਜਰੀਵਾਲ ਨੂੰ ਈਡੀ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਹੁਣ ਸੀਬੀਆਈ ਮਾਮਲੇ ਵਿੱਚ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਏਗੀ। ਕੇਜਰੀਵਾਲ ਇਸ ਮਾਮਲੇ ਵਿੱਚ 26 ਜੂਨ ਤੋਂ ਜੇਲ੍ਹ ਵਿੱਚ ਹਨ।

  • 12 Sep 2024 12:09 PM (IST)

    ਹਰਿਆਣਾ: ‘ਆਪ’ ਨੇ ਸਾਰੀਆਂ 90 ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ

    ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੀ ਸੱਤਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਤਿੰਨ ਉਮੀਦਵਾਰਾਂ ਦੇ ਨਾਂ ਹਨ। ਇਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਸਾਰੀਆਂ 90 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

  • 12 Sep 2024 11:12 AM (IST)

    ਹਰਿਆਣਾ: ਕਾਂਗਰਸ ਨੇ 2 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

    ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦੋ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਉਕਲਾਨਾ (ਐਸਸੀ) ਤੋਂ ਨਰੇਸ਼ ਸੇਲਵਾਲ ਨੂੰ ਟਿਕਟ ਦਿੱਤੀ ਗਈ ਹੈ ਅਤੇ ਨਾਰਨੌਂਦ ਤੋਂ ਜਸਬੀਰ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਹੁਣ ਤੱਕ 88 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

  • 12 Sep 2024 09:34 AM (IST)

    ਕੋਲਕਾਤਾ ਦੇ ਆਰਜੀ ਕਾਰ ਹਸਪਤਾਲ ਸਮੇਤ ਕਈ ਥਾਵਾਂ ‘ਤੇ ਈਡੀ ਨੇ ਛਾਪੇਮਾਰੀ ਕੀਤੀ

    ਕੋਲਕਾਤਾ ‘ਚ ਕਈ ਥਾਵਾਂ ‘ਤੇ ਈਡੀ ਦੇ ਛਾਪੇਮਾਰੀ ਚੱਲ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਕੋਲਕਾਟ ਦੇ ਆਰਜੀ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਛਾਪਾ ਮਾਰਿਆ ਹੈ। ਈਡੀ ਨੇ ਇਸ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਦੇ ਪਿਤਾ ਦੇ ਘਰ ਵੀ ਛਾਪਾ ਮਾਰਿਆ ਹੈ।

  • 12 Sep 2024 09:01 AM (IST)

    ਆਮ ਆਦਮੀ ਪਾਰਟੀ ਨੇ 19 ਉਮੀਦਵਾਰਾਂ ਦੀ ਛੇਵੀਂ ਸੂਚੀ ਕੀਤੀ ਜਾਰੀ

    ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਛੇਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 19 ਉਮੀਦਵਾਰਾਂ ਦੇ ਨਾਂ ਹਨ। ਕੇਤਨ ਸ਼ਰਮਾ ਨੂੰ ਅੰਬਾਲਾ ਸ਼ਹਿਰ ਤੋਂ ਅਤੇ ਰਵੀ ਡਾਗਰ ਨੂੰ ਫਰੀਦਾਬਾਦ ਐਨਆਈਟੀ ਤੋਂ ਟਿਕਟ ਦਿੱਤੀ ਗਈ ਹੈ। ਇਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ 89 ਉਮੀਦਵਾਰ ਖੜ੍ਹੇ ਕੀਤੇ ਹਨ।

Exit mobile version