Live Update: ਵਿਆਹ ਦੇ ਬੰਧਨ ‘ਚ ਬੱਝੇ ਅਨਮੋਲ ਗਗਨ ਮਾਨ, ਨਾਭਾ ਸਾਹਿਬ ‘ਚ ਲਈਆਂ ਲਾਵਾਂ – Punjabi News

Live Update: ਵਿਆਹ ਦੇ ਬੰਧਨ ‘ਚ ਬੱਝੇ ਅਨਮੋਲ ਗਗਨ ਮਾਨ, ਨਾਭਾ ਸਾਹਿਬ ‘ਚ ਲਈਆਂ ਲਾਵਾਂ

Updated On: 

17 Jun 2024 06:42 AM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਵਿਆਹ ਦੇ ਬੰਧਨ ਚ ਬੱਝੇ ਅਨਮੋਲ ਗਗਨ ਮਾਨ, ਨਾਭਾ ਸਾਹਿਬ ਚ ਲਈਆਂ ਲਾਵਾਂ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

News Live Updates:ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 16 Jun 2024 01:15 PM (IST)

    ਵਿਆਹ ਦੇ ਬੰਧਨ ਬੱਝੇ ਅਨਮੋਲ ਗਗਨ ਮਾਨ

    ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀ ਤਸਵੀਰ ਸਾਹਮਣੇ ਆਈ ਹੈ। ਦੁਲਹਨ ਦੇ ਪਹਿਰਾਵੇ ਵਿੱਚ ਸਜੇ ਅਨਮੋਲ ਗਗਨ ਮਾਨ ਨੇ ਆਪਣੇ ਪਤੀ ਨਾਲ ਸ੍ਰੀ ਗੁਰੂਦੁਆਰਾ ਸਾਹਿਬ ਜਾ ਕੇ ਮੱਥਾ ਟੇਕਿਆ ਹੈ।

  • 16 Jun 2024 12:11 PM (IST)

    ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

    ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ ਕਿਸਾਨਾਂ ਨੇ ਫ੍ਰੀ ਕਰਵਾਇਆ ਹੈ। ਕਿਸਾਨਾਂ ਨੇ ਇਹ ਫੈਸਲਾ ਅਣਮਿੱਥੇ ਸਮੇਂ ਲਈ ਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਲੋਕਾਂ ਦੀ ਹੋ ਰਹੀ ਲੁੱਟ ਖਸੁੱਟ ਕਿਉਂ ਨਹੀਂ ਬੰਦ ਹੋ ਰਹੀ।

  • 16 Jun 2024 11:40 AM (IST)

    ਲਾਡੋਵਾਲ ਟੋਲ ਪਲਾਜ਼ਾ ਵੱਲ ਵਧ ਰਹੇ ਕਿਸਾਨ

    ਕਿਸਾਨ ਧਰਨਾ ਦੇਣ ਲਈ ਲਾਡੋਵਾਲ ਟੋਲ ਪਲਾਜ਼ਾ ਵੱਲ ਵਧ ਰਹੇ ਹਨ। ਕਿਸਾਨਾਂ ਨੇ ਕਿਹਾ ਹੈ ਕਿ ਉਹ ਟੋਲ ਪਲਾਜ਼ਾ ‘ਤੇ ਜਾਮ ਨਹੀਂ ਲਗਾਉਣਗੇ।

  • 16 Jun 2024 11:25 AM (IST)

    ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ

    ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀਸੈਦਾ ਅਧੀਨ ਆਓਂਦੀ ਬੀਓਪੀ ਗੁਲਗੜ੍ਹ ‘ਤੇ ਡਰੋਨ ਦੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਹੀ ਹੈ।

  • 16 Jun 2024 11:02 AM (IST)

    ਲਾਡੋਵਾਲ ਟੋਲ ਪਲਾਜ ਫ੍ਰੀ ਕਰਵਾਉਣਗੇ ਕਿਸਾਨ

    ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨ ਥੋੜੀ ਹੀ ਦੇਰ ‘ਚ ਪਹੁੰਚਣਗੇ। ਕਿਸਾਨ ਇੱਥੇ ਟੋਲ ਫ੍ਰੀ ਕਰਵਾਉਣਗੇ। ਟੋਲ ਟੈਕਸ ਦੀਆਂ ਦਰਾਂ ਵਿਚ ਵਾਧੇ ਨੂੰ ਲੈ ਕੇ ਕਿਸਾਨਾਂ ਵਿੱਚ ਰੋਸ ਹੈ।

Exit mobile version