Live Update: ਦਿੱਲੀ ਦੇ ਨਾਦਿਰ ਸ਼ਾਹ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫ਼ਤਾਰ – Punjabi News

Live Update: ਦਿੱਲੀ ਦੇ ਨਾਦਿਰ ਸ਼ਾਹ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫ਼ਤਾਰ

Updated On: 

14 Sep 2024 10:42 AM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਦਿੱਲੀ ਦੇ ਨਾਦਿਰ ਸ਼ਾਹ ਕਤਲ ਕਾਂਡ ਦੇ 4 ਮੁਲਜ਼ਮ ਗ੍ਰਿਫ਼ਤਾਰ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 13 Sep 2024 09:05 PM (IST)

    ਵਿਰੋਧੀ ਤਾਕਤਾਂ ਖਿਲਾਫ ਆਵਾਜ਼ ਬੁਲੰਦ ਕੀਤੀ, ਇਹ ਮੇਰੀ ਗਲਤੀ ਹੈ: ਕੇਜਰੀਵਾਲ

    ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਮੇਰਾ ਕਸੂਰ ਇਹ ਨਹੀਂ ਕਿ ਮੈਂ ਭ੍ਰਿਸ਼ਟਾਚਾਰ ਕੀਤਾ, ਸਗੋਂ ਇਹ ਹੈ ਕਿ ਮੈਂ ਵਿਰੋਧੀ ਤਾਕਤਾਂ ਵਿਰੁੱਧ ਆਵਾਜ਼ ਉਠਾਈ।

  • 13 Sep 2024 07:26 PM (IST)

    ਜੰਮੂ-ਕਸ਼ਮੀਰ: ਕਿਸ਼ਤਵਾੜ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

    ਇਹ ਮੁਕਾਬਲਾ ਕਿਸ਼ਤਵਾੜ ਜ਼ਿਲੇ ਦੇ ਛਤਰੂ ਥਾਣੇ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਨਈਦਘਾਮ ਪਿੰਡ ਦੇ ਉਪਰਲੇ ਹਿੱਸੇ ‘ਚ ਪਿੰਗਨਾਲ ਦੁਗੱਡਾ ਜੰਗਲੀ ਖੇਤਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ। ਅੱਤਵਾਦੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਜਾਰੀ ਹੈ।

  • 13 Sep 2024 06:59 PM (IST)

    ਜੇਲ ਤੋਂ ਬਾਹਰ ਆਏ CM ਕੇਜਰੀਵਾਲ, ਤਿਹਾੜ ਤੋਂ ਰੋਡ ਸ਼ੋਅ ਕਰਕੇ ਘਰ ਜਾਣਗੇ

    ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜੇਲ ਤੋਂ ਨਿਕਲਣ ਤੋਂ ਬਾਅਦ ਮੁੱਖ ਮੰਤਰੀ ਤਿਹਾੜ ਤੋਂ ਰੋਡ ਸ਼ੋਅ ਕਰਦੇ ਹੋਏ ਆਪਣੇ ਘਰ ਜਾਣਗੇ।

  • 13 Sep 2024 06:10 PM (IST)

    ਉੱਤਰਾਖੰਡ ‘ਚ ਭਾਰੀ ਮੀਂਹ, ਰੈੱਡ ਅਲਰਟ ਕਾਰਨ ਸਾਰੇ ਸਕੂਲ ਬੰਦ ਕਰਨ ਦੇ ਹੁਕਮ

    ਉੱਤਰਾਖੰਡ ਦੇ ਜ਼ਿਆਦਾਤਰ ਇਲਾਕਿਆਂ ‘ਚ ਸ਼ੁੱਕਰਵਾਰ ਨੂੰ ਬਾਰਿਸ਼ ਜਾਰੀ ਰਹੀ ਅਤੇ ਇਸ ਸਬੰਧ ‘ਚ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਰੈੱਡ ਅਲਰਟ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸੂਬੇ ਭਰ ‘ਚ ਸਕੂਲ ਬੰਦ ਰੱਖੇ ਗਏ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਵਿੱਚ ਪਹੁੰਚ ਕੇ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋ ਰਹੀ ਬਾਰਿਸ਼ ਦੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।

  • 13 Sep 2024 05:05 PM (IST)

    ਕਈ ਸਮਾਰਕਾਂ ਨੂੰ ਵਿਸ਼ਵ ਵਿਰਾਸਤ ਘੋਸ਼ਿਤ ਕਰਨ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਗਈ

    ਸੁਪਰੀਮ ਕੋਰਟ ਨੇ ਤਾਜ ਮਹਿਲ ਸਮੇਤ ਕਈ ਇਤਿਹਾਸਕ ਸਮਾਰਕਾਂ ਨੂੰ ਵਿਸ਼ਵ ਵਿਰਾਸਤ ਘੋਸ਼ਿਤ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਆਗਸਟਿਨ ਜਾਰਜ ਮਸੀਹ ਦੀ ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਕਿਸੇ ਸ਼ਹਿਰ ਨੂੰ ਵਿਸ਼ਵ ਵਿਰਾਸਤ ਸਥਾਨ ਕਿਵੇਂ ਐਲਾਨਿਆ ਜਾ ਸਕਦਾ ਹੈ?

  • 13 Sep 2024 04:01 PM (IST)

    ਦਿੱਲੀ: ਨਾਦਿਰ ਸ਼ਾਹ ਕਤਲ ਕਾਂਡ ਦੀ ਸਪੈਸ਼ਲ ਸੈੱਲ ਨੂੰ ਸੌਂਪੀ ਗਈ ਜਾਂਚ

    ਦਿੱਲੀ ਦੇ ਗ੍ਰੇਟਰ ਕੈਲਾਸ਼ ਵਿੱਚ ਨਾਦਿਰ ਸ਼ਾਹ ਕਤਲ ਕਾਂਡ ਦੀ ਜਾਂਚ ਸਪੈਸ਼ਲ ਸੈੱਲ ਨੂੰ ਸੌਂਪ ਦਿੱਤੀ ਗਈ ਹੈ। ਵੀਰਵਾਰ ਦੇਰ ਰਾਤ ਜਿਮ ਸੰਚਾਲਕ ਨਾਦਿਰ ਸ਼ਾਹ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

  • 13 Sep 2024 03:22 PM (IST)

    ਹਰਿਆਣਾ ‘ਚ ਭਾਜਪਾ ਨੂੰ ਵੱਡਾ ਝਟਕਾ, ਕਰਨਦੇਵ ਕੰਬੋਜ ਕਾਂਗਰਸ ‘ਚ ਸ਼ਾਮਲ

    ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਮੰਤਰੀ ਅਤੇ ਓਬੀਸੀ ਮੋਰਚਾ ਦੇ ਸੂਬਾ ਪ੍ਰਧਾਨ ਕਰਨਦੇਵ ਕੰਬੋਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੰਬੋਜ ਹਰਿਆਣਾ ਵਿੱਚ ਓਬੀਸੀ ਵਰਗ ਦੇ ਵੱਡਾ ਆਗੂ ਹਨ।

  • 13 Sep 2024 03:05 PM (IST)

    ਭਾਜਪਾ ‘ਤੇ ਅੱਜ ਝੂਠ ਦਾ ਪਹਾੜ ਢਹਿ ਗਿਆ – ਸੰਜੇ ਸਿੰਘ

    ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਨੇ ਕਿਹਾ ਕਿ ਅੱਜ ਭਾਜਪਾ ਦੇ ਝੂਠ ਦਾ ਪਹਾੜ ਡਿੱਗ ਗਿਆ ਹੈ। ਝੂਠ ਦੇ ਆਧਾਰ ‘ਤੇ ਕੇਸ ਕੀਤਾ ਗਿਆ ਸੀ।

  • 13 Sep 2024 02:49 PM (IST)

    ਕਿਸੇ ਵੀ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾ ਸਕਦੀ-CM ਸੁੱਖੂ

    ਹਿਮਾਚਲ ‘ਚ ਮਸਜਿਦ ਵਿਵਾਦ ‘ਤੇ ਸੀਐਮ ਸੁੱਖੂ ਨੇ ਕਿਹਾ ਕਿ ਆਪਸੀ ਸਦਭਾਵਨਾ ਬਣਾਈ ਰੱਖਣੀ ਚਾਹੀਦੀ ਹੈ। ਕਿਸੇ ਵੀ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਈ ਜਾ ਸਕਦੀ। ਹਿਮਾਚਲ ਵਿੱਚ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਇਹ ਕੋਈ ਧਾਰਮਿਕ ਮੁੱਦਾ ਨਹੀਂ ਹੈ, ਇਹ ਸੜਕ ਵਿਕਰੇਤਾ ਦਾ ਮੁੱਦਾ ਹੈ। ਮਸਜਿਦ ਵਿਵਾਦ ਸਬੰਧੀ ਕਮੇਟੀ ਬਣਾਈ ਜਾਵੇਗੀ।

  • 13 Sep 2024 12:29 PM (IST)

    Ex ਮੰਤਰੀ ਜਨਮੇਜਾ ਸਿੰਘ ਸੇਖੋਂ ਪੁੱਜੇ ਸ੍ਰੀ ਅਕਾਲ ਤਖਤ ਸਾਹਿਬ

    ਪੰਜ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ ਜਾਰੀ ਕੀਤੇ ਆਦੇਸ਼ ਅਨੁਸਾਰ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਅੱਜ ਆਪਣਾ ਸਪੱਸ਼ਟੀਕਰਨ ਪੱਤਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੇਣ ਲਈ ਪੁੱਜੇ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੇਖੋਂ ਨੇ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖਤ ਸਕੱਤਰੇਤ ਦੇ ਅਧਿਕਾਰੀਆਂ ਨੂੰ ਸੌਂਪਿਆਣਗੇ।

  • 13 Sep 2024 11:48 AM (IST)

    ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ

    ਚੰਡੀਗੜ੍ਹ ਦੇ ਸੈਕਟਰ 10 ‘ਚ ਗ੍ਰੇਨੇਡ ਧਮਾਕੇ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। DGP ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਦਿੱਤੀ ਹੈ।

  • 13 Sep 2024 10:47 AM (IST)

    ਅਰਵਿੰਦ ਕੇਜਰਵਾਲ ਨੂੰ ਜਮਾਨਤ ਮਿਲੀ

    ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਨੂੰ ਜਮਾਨਤ ਮਿਲੀ ਹੈ। ਸੁਪਰੀਮ ਕੋਰਟ ਚ ਅੱਜ ਸੁਣਵਾਈ ਸੀ ਜਿਸ ਚ ਇਹ ਫੈਸਲਾ ਸੁਣਾਇਆ ਗਿਆ ਹੈ। ਅਰਵਿੰਦ ਕੇਜਰੀਵਾਲ ਦਿੱਲੀ ਸ਼ਰਾਬ ਘੁਟਾਲਾ ਮਾਮਲੇ ‘ਚ ਜੇਲ੍ਹ ਵਿੱਚ ਸਨ।

Exit mobile version