ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Live Update: ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਧਰਨਾ ਜਾਰੀ, NHAI ਨੂੰ ਹੋਇਆ 3 ਕਰੋੜ ਦਾ ਨੁਕਸਾਨ

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ 'ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

sajan-kumar-2
| Updated On: 20 Jun 2024 07:24 AM
Live Update: ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਧਰਨਾ ਜਾਰੀ, NHAI ਨੂੰ ਹੋਇਆ 3 ਕਰੋੜ ਦਾ ਨੁਕਸਾਨ
ਅੱਜ ਦੀਆਂ ਤਾਜ਼ਾ ਖ਼ਬਰਾਂ

News Live Updates:ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

LIVE NEWS & UPDATES

The liveblog has ended.
  • 19 Jun 2024 08:06 PM (IST)

    ਤਰਨਤਾਰਨ ‘ਚ ਮਿਲਿਆ ਚੀਨ ਦਾ ਡਰੋਨ

    ਬੀਐਸਐਫ ਨੇ ਪੰਜਾਬ ਦੇ ਤਰਨਤਾਰਨ ਵਿੱਚ ਸਰਹੱਦੀ ਖੇਤਰ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ। ਇਹ ਡਰੋਨ ਚੀਨੀ ਹੈ। ਇਹ ਡਰੋਨ ਸਰਹੱਦ ਪਾਰ ਤੋਂ ਪੰਜਾਬ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੀ ਪੁਸ਼ਟੀ ਸੀਮਾ ਸੁਰੱਖਿਆ ਬਲ ਨੇ ਕੀਤੀ ਹੈ।

  • 19 Jun 2024 07:52 PM (IST)

    ਮੋਦੀ ਕੈਬਨਿਟ ਵੱਲੋਂ 14 ਫਸਲਾਂ ‘ਤੇ MSP ਦਾ ਐਲਾਨ

    ਕੈਬਨਿਟ ਮੀਟਿੰਗ ‘ਚ ਕਿਸਾਨਾਂ ਲਈ 5 ਅਹਿਮ ਫੈਸਲੇ ਲਏ ਗਏ ਹਨ। ਮੋਦੀ ਕੈਬਨਿਟ ਵੱਲੋਂ 14 ਫਸਲਾਂ ‘ਤੇ MSP ਦਾ ਐਲਾਨ ਕੀਤਾ ਗਿਆ ਹੈ।

  • 19 Jun 2024 07:29 PM (IST)

    ਹੀਟ ਸਟ੍ਰੋਕ ਦੇ ਮਰੀਜ਼ਾਂ ਨੂੰ ਲੈ ਕੇ ਦਿੱਲੀ ਵਿੱਚ ਹੰਗਾਮੀ ਮੀਟਿੰਗ

    ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਹੀਟ ਸਟ੍ਰੋਕ ਦੇ ਮਰੀਜ਼ਾਂ ਨੂੰ ਲੈ ਕੇ ਸਾਰੇ ਵੱਡੇ ਹਸਪਤਾਲਾਂ ਦੇ ਮੁਖੀਆਂ ਨਾਲ ਹੰਗਾਮੀ ਮੀਟਿੰਗ ਕੀਤੀ। ਦਿੱਲੀ ਪੁਲਿਸ ਦੇ ਬੀਟ ਅਫਸਰਾਂ/ਗਸ਼ਤੀ ਟੀਮਾਂ ਨੂੰ ਬੇਘਰੇ ਲੋਕਾਂ ਨੂੰ ਸ਼ੈਲਟਰ ਹੋਮ ਵਿੱਚ ਤਬਦੀਲ ਕਰਨ ਵਿੱਚ ਮਦਦ ਕਰਨ ਲਈ ਕਿਹਾ ਗਿਆ ਸੀ ਜੇਕਰ ਉਹ ਖੁੱਲ੍ਹੇ ਅਸਮਾਨ ਹੇਠ ਪਏ ਪਾਏ ਜਾਂਦੇ ਹਨ। ਇਹ ਵੀ ਕਿਹਾ ਗਿਆ ਸੀ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ ਜਾਂ ਬਿਮਾਰ ਦਿਖਾਈ ਦਿੰਦਾ ਹੈ ਤਾਂ ਐਂਬੂਲੈਂਸ ਨੂੰ ਬੁਲਾਓ। ਮੰਤਰੀ ਨੇ ਹਸਪਤਾਲਾਂ ਨੂੰ ਗਰਮੀ ਨਾਲ ਸਬੰਧਤ ਬਿਮਾਰੀਆਂ ਵਾਲੇ ਮਰੀਜ਼ਾਂ ਲਈ ਬੈੱਡ ਵਧਾਉਣ ਦੇ ਨਿਰਦੇਸ਼ ਦਿੱਤੇ।

  • 19 Jun 2024 06:44 PM (IST)

    ਦਿੱਲੀ ਵਿੱਚ ਬਿਜਲੀ ਦੀ ਮੰਗ ਨੇ ਤੋੜ ਦਿੱਤੇ ਸਾਰੇ ਰਿਕਾਰਡ

    ਦਿੱਲੀ ਵਿੱਚ ਬਿਜਲੀ ਦੀ ਸਿਖਰ ਮੰਗ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੱਜ ਦੁਪਹਿਰ 3.06 ਵਜੇ ਦਿੱਲੀ ਵਿੱਚ ਬਿਜਲੀ ਦੀ ਮੰਗ 8656 ਮੈਗਾਵਾਟ ਦਰਜ ਕੀਤੀ ਗਈ। ਇਹ ਦਿੱਲੀ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੰਗ ਦਾ ਅੰਕੜਾ ਹੈ।

  • 19 Jun 2024 04:48 PM (IST)

    ਜਲੰਧਰ ਵੈਸਟ ਜਿਮਨੀ ਚੋਣ ਲਈ ਕਾਂਗਰਸ ਜਲਦ ਕਰ ਸਕਦੀ ਹੈ ਐਲਾਨ

    ਜਲੰਧਰ ਵੈਸਟ ਵਿਧਾਨ ਸਭਾ ਸੀਟ ਤੇ ਜਿਮਨੀ ਚੋਣਾਂ ਹੋਣੀਆਂ ਹਨ। ਇਸ ਸੀਟ ਨੂੰ ਜਿੱਤ ਲਈ ਸਾਰੀਆਂ ਪਾਰਟੀ ਪੱਬਾਂ ਭਾਰ ਹਨ। ਕਾਂਗਰਸ ਪਾਰਟੀ ਅੱਜ ਜਲੰਧਰ ਵੈਸਟ ਸੀਟ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਸਕਦੀ ਹੈ।

  • 19 Jun 2024 02:34 PM (IST)

    ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾਈ

    ਰੌਜ਼ ਐਵੇਨਿਊ ਅਦਾਲਤ ਨੇ ਆਬਕਾਰੀ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਹੈ। ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ‘ਚ ਪੇਸ਼ ਕੀਤਾ ਗਿਆ।

  • 19 Jun 2024 02:10 PM (IST)

    ਸ਼ਾਮ ਤੱਕ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨੇਗੀ ਕਾਂਗਰਸ

    ਰਾਜਾ ਵੜਿੰਗ ਨੇ ਜਲੰਧਰ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਐਲਾਨ ਕੀਤਾ ਹੈ। ਉਨ੍ਹਾਂ ਮੀਟਿੰਗ ਤੋਂ ਪਹਿਲਾਂ ਕਿਹਾ ਕਿ ਕਾਂਗਰਸ ਅੱਜ ਸ਼ਾਮ ਤੱਕ ਜਲੰਧਰ ਪੱਛਮੀ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ।

  • 19 Jun 2024 12:31 PM (IST)

    NHAI ਨੂੰ 3 ਕਰੋੜ ਦਾ ਨੁਕਸਾਨ

    ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। NHAI ਨੂੰ ਇਨ੍ਹਾਂ 3 ਦਿਨਾਂ ‘ਚ 3 ਕਰੋੜ ਦਾ ਨੁਕਸਾਨ ਹੋਇਆ ਹੈ।

  • 19 Jun 2024 11:20 AM (IST)

    ਭਾਜਪਾ ‘ਚ ਸ਼ਾਮਲ ਕਿਰਨ ਚੌਧਰੀ ਅਤੇ ਉਨ੍ਹਾਂ ਦੀ ਬੇਟੀ

    ਕਿਰਨ ਚੌਧਰੀ ਅਤੇ ਉਨ੍ਹਾਂ ਦੀ ਬੇਟੀ ਸ਼ਰੂਤੀ ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕੱਲ੍ਹ ਕਾਂਗਰਸ ਪਾਰਟੀ ਛੱਡੀ ਸੀ। ਪਿਛਲੇ ਕਈ ਮਹੀਨਿਆਂ ਤੋਂ ਕਾਂਗਰਸੀ ਆਗੂਆਂ ਨਾਲ ਉਨ੍ਹਾਂ ਦਾ ਰੋੜਕਾ ਸੀ।

  • 19 Jun 2024 10:49 AM (IST)

    BJP ਦਫ਼ਤਰ ਪਹੁੰਚੇ ਸ਼ਰੂਤੀ ਤੇ ਕਿਰਨ ਚੌਧਰੀ

    ਸ਼ਰੂਤੀ ਚੌਧਰੀ ਤੇ ਕਿਰਨ ਚੌਧਰੀ ਭਾਜਪਾ ਦਫ਼ਤਰ ਪਹੁੰਚ ਚੁੱਕੇ ਹਨ। ਉਹ ਥੋੜੀ ਦੇਰ ‘ਚ ਰਸਮੀ ਤੌਰ ‘ਤੇ ਭਾਜਪਾ ‘ਚ ਸ਼ਾਮਲ ਹੋਣਗੇ। ਕੱਲ੍ਹ ਹੀ ਉਨ੍ਹਾਂ ਕਾਂਗਰਸ ਪਾਰਟੀ ਛੱਡੀ ਸੀ।

  • 19 Jun 2024 09:37 AM (IST)

    ਨਿੱਝਰ ਦੀ ਬਰਸੀ ਮੌਕੇ ਮੌਨ

    ਕੈਨੇਡਾ ਦੀ ਪਾਰਲੀਮੈਂਟ ‘ਚ ਖਾਲ਼ਿਸਤਾਨੀ ਸਮਰਥਕ ਹਰਦੀਪ ਨਿੱਝਰ ਦੀ ਬਰਸੀ ਮੌਕੇ ਮੋਨ ਰੱਖਿਆ ਗਿਆ ਹੈ। ਇਸ ਮੌਕੇ ਪਾਰਲੀਮੈਂਟ ‘ਚ ਸੋਗ ਸੰਦੇਸ਼ ਵੀ ਪੜ੍ਹਿਆ ਗਿਆ ਹੈ।

Follow Us
Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?
Israel Iran Conflict : G-7 ਸੰਮੇਲਨ ਛੱਡ ਕੇ ਚਲੇ ਗਏ ਟਰੰਪ ! ਕੀ ਈਰਾਨ ਵਿੱਚ ਵੱਡਾ ਧਮਾਕਾ ਹੋਵੇਗਾ?...
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!
ਲਾਰੈਂਸ ਬਿਸ਼ਨੋਈ ਦੀ ਗੋਲਡੀ ਬਰਾੜ ਨਾਲ ਹੋਈ ਸੀ ਲੜਾਈ, ਭਰਾ ਅਨਮੋਲ ਬਿਸ਼ਨੋਈ ਬਣਿਆ ਕਾਰਨ!...
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼
Sonipat ਮਸ਼ਹੂਰ ਹਰਿਆਣਵੀ ਮਾਡਲ ਸ਼ੀਤਲ ਦਾ ਕਤਲ...ਨਹਿਰ 'ਚੋਂ ਮਿਲੀ ਲਾਸ਼...
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...