Live Update: MCD ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ 34 ਕੋਚਿੰਗ ਸੈਂਟਰਾਂ ਦੇ ਬੇਸਮੈਂਟਾਂ ਨੂੰ ਕੀਤਾ ਸੀਲ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
NEET ਪ੍ਰੀਖਿਆ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਆਪਣਾ ਫੈਸਲਾ
NEET ਪ੍ਰੀਖਿਆ ਨਾਲ ਜੁੜੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਕੱਲ੍ਹ ਆਪਣਾ ਫੈਸਲਾ ਸੁਣਾਏਗੀ। SC ਇਸ ਫੈਸਲੇ ‘ਚ ਸਪੱਸ਼ਟ ਕਰੇਗਾ ਕਿ ਪ੍ਰੀਖਿਆ ਰੱਦ ਨਾ ਕਰਨ ਦਾ ਕੀ ਕਾਰਨ ਸੀ। ਤੁਹਾਨੂੰ ਦੱਸ ਦੇਈਏ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ਨੇ NEET ਪ੍ਰੀਖਿਆ ਦੁਬਾਰਾ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧ ਵਿੱਚ ਵਿਸਤ੍ਰਿਤ ਆਦੇਸ਼ ਦੇਵੇਗੀ।
-
MCD ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ 34 ਕੋਚਿੰਗ ਸੈਂਟਰਾਂ ਦੇ ਬੇਸਮੈਂਟਾਂ ਨੂੰ ਸੀਲ ਕੀਤਾ – ਮੇਅਰ
ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਨੇ ਅੱਜ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਜਾਇਦਾਦਾਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ। ਦਿੱਲੀ ਦੇ ਕੋਚਿੰਗ ਸੈਂਟਰਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ ਜੋ MCD ਦੇ ਬਿਲਡਿੰਗ ਉਪ-ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਸਖ਼ਤ ਕਾਰਵਾਈ ਕਰਦੇ ਹੋਏ MCD ਨੇ ਪੱਛਮੀ, ਕੇਂਦਰੀ ਅਤੇ ਨਜਫਗੜ੍ਹ ਜ਼ੋਨਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ 34 ਕੋਚਿੰਗ ਸੈਂਟਰਾਂ ਦੇ ਬੇਸਮੈਂਟਾਂ ਨੂੰ ਸੀਲ ਕਰ ਦਿੱਤਾ ਹੈ।
-
CBI ਨੇ NEET ਪੇਪਰ ਲੀਕ ਮਾਮਲੇ ‘ਚ 13 ਲੋਕਾਂ ਖਿਲਾਫ ਦਾਖਲ ਕੀਤੀ ਚਾਰਜਸ਼ੀਟ
ਐਨਈਈਟੀ ਪੇਪਰ ਲੀਕ ਮਾਮਲੇ ਵਿੱਚ ਸੀਬੀਆਈ ਨੇ ਨਿਤੀਸ਼ ਕੁਮਾਰ, ਅਮਿਤ ਆਨੰਦ, ਜਤਿੰਦਰ, ਰਾਘਵੇਂਦੂ, ਆਸ਼ੂਤੋਸ਼ ਕੁਮਾਰ, ਰੋਸ਼ਨ ਕੁਮਾਰ, ਮਨੀਸ਼ ਪ੍ਰਕਾਸ਼, ਅਵਧੇਸ਼ ਕੁਮਾਰ, ਅਖਿਲੇਸ਼ ਕੁਮਾਰ, ਅਨੁਰਾਗ ਯਾਦਵ ਸਮੇਤ 13 ਮੁਲਜ਼ਮਾਂ ਖ਼ਿਲਾਫ਼ ਪਹਿਲੀ ਚਾਰਜਸ਼ੀਟ ਦਾਖ਼ਲ ਕੀਤੀ ਹੈ।
-
ਦਿੱਲੀ ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਸਪੈਸ਼ਲ ਕਮਿਸ਼ਨਰ ਪੱਧਰ ‘ਤੇ ਅਧਿਕਾਰੀਆਂ ਦੇ ਤਬਾਦਲੇ
ਦਿੱਲੀ ਪੁਲਿਸ ਵਿਭਾਗ ਵਿੱਚ ਵੱਡੇ ਬਦਲਾਅ ਕੀਤੇ ਗਏ ਹਨ। ਸਪੈਸ਼ਲ ਕਮਿਸ਼ਨਰ ਈਓਡਬਲਯੂ ਨੁਜ਼ਹਤ ਹਸਨ ਨੂੰ ਸਪੈਸ਼ਲ ਸੀਪੀ ਐਚਆਰਡੀ ਬਣਾਇਆ ਗਿਆ ਹੈ। ਨੀਰਜ ਠਾਕੁਰ ਨੂੰ ਦਿੱਲੀ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦਾ ਐਮਡੀ ਬਣਾਇਆ ਗਿਆ ਹੈ। ਦੇਵੇਸ਼ ਸ਼੍ਰੀਵਾਸਤਵ ਨੂੰ ਸਪੈਸ਼ਲ ਕਮਿਸ਼ਨਰ ਕ੍ਰਾਈਮ ਬ੍ਰਾਂਚ, ਜਸਪਾਲ ਸਿੰਘ ਨੂੰ ਸੁਰੱਖਿਆ, ਅਜੈ ਚੌਧਰੀ ਨੂੰ ਟਰੈਫਿਕ ਜ਼ੋਨ 2, ਸ਼ਰਦ ਅਗਰਵਾਲ ਨੂੰ ਸਪੈਸ਼ਲ ਸੀਪੀ ਈਓਡਬਲਯੂ ਅਤੇ ਛਾਇਆ ਸ਼ਰਮਾ ਨੂੰ ਸਪੈਸ਼ਲ ਸੀਪੀ ਟਰੇਨਿੰਗ ਡਵੀਜ਼ਨ ਬਣਾਇਆ ਗਿਆ ਹੈ।
-
CBI ਨੇ MCD ‘ਤੇ ਸ਼ਿਕੰਜਾ ਕੱਸਿਆ, 4 ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ
ਸੀਬੀਆਈ ਨੇ 2 ਵੱਖ-ਵੱਖ ਮਾਮਲਿਆਂ ਵਿੱਚ 2 ਬੇਲਦਾਰਾਂ ਅਤੇ MCD ਦੇ 2 ਦਲਾਲਾਂ ਨੂੰ ਗ੍ਰਿਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿੱਚ, ਉੱਤਰੀ ਐਮਸੀਡੀ ਦੇ ਬੇਲਦਾਰ ਅਤੇ ਐਮ.ਈ.ਟੀ ਦੇ ਕਰਮਚਾਰੀ ਨੇ ਨਿਹਾਲ ਵਿਹਾਰ ਖੇਤਰ ਵਿੱਚ ਨਾਜਾਇਜ਼ ਉਸਾਰੀ ਦੇ ਨਾਂ ‘ਤੇ ਸ਼ਿਕਾਇਤਕਰਤਾ ਤੋਂ 70 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ ਅਤੇ ਇਹ 65 ਹਜ਼ਾਰ ਰੁਪਏ ਵਿੱਚ ਰਾਜ਼ੀ ਹੋਇਆ ਸੀ, CBI ਨੇ ਦੋਵਾਂ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।
-
ਪੀਐਮ ਮੋਦੀ ਨੇ ਸਵਪਨਿਲ ਕੁਸਲੇ ਨੂੰ ਦਿੱਤੀ ਵਧਾਈ
ਪੀਐਮ ਮੋਦੀ ਨੇ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੇ ਸਵਪਨਿਲ ਕੁਸਲੇ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵਪਨਿਲ ਕੁਸਲੇ ਦਾ ਪ੍ਰਦਰਸ਼ਨ ਅਸਾਧਾਰਨ ਸੀ। ਕੁਸਲੇ ਨੇ 50 ਮੀਟਰ ਰਾਈਫਲ ਸ਼ੂਟਿੰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ।
-
ਪਟਿਆਲਾ ਚ ਪੰਜਾਬ ਪੁਲਿਸ ਨੇ ਕੀਤਾ ਗੈਂਗਸਟਰ ਦਾ ਇਨਕਾਉਂਟਰ
ਪਟਿਆਲਾ ਦੇ ਸਨੌਰ ਨੇੜੇ ਪੰਜਾਬ ਪੁਲਿਸ ਦੀ ਟੀਮ ਵੱਲੋਂ ਗੈਂਗਸਟਰ ਦਾ ਇਨਕਾਉਂਟਰ ਕਰ ਦਿੱਤਾ। ਇਸ ਮੁਕਾਬਲੇ ਵਿੱਚ ਗੈਂਗਸਟਰ ਨੂੰ 2 ਗੋਲੀਆਂ ਲੱਗੀਆਂ ਜਿਸ ਨੂੰ ਜਖ਼ਮੀ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ।
-
ਭਾਰਤ ਦੀ ਆਪਣੇ ਨਾਗਰਿਕਾਂ ਨੂੰ ਸਲਾਹ, ਕਿਹਾ- ਤੁਰੰਤ ਲੇਬਨਾਨ ਛੱਡੋ
ਬੇਰੂਤ ਵਿੱਚ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਕਿਹਾ ਕਿ ਲੇਬਨਾਨ ਵਿੱਚ ਰਹਿ ਰਹੇ ਸਾਰੇ ਭਾਰਤੀਆਂ ਨੂੰ ਤੁਰੰਤ ਦੇਸ਼ ਛੱਡ ਦੇਣਾ ਚਾਹੀਦਾ ਹੈ। ਜਿਹੜੇ ਨਾਗਰਿਕ ਕਿਸੇ ਕਾਰਨ ਉੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਭਾਰਤੀ ਦੂਤਾਵਾਸ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ।
-
ਮੁਸਲਿਮ ਪੱਖ ਨੂੰ ਵੱਡਾ ਝਟਕਾ ਲੱਗਿਆ
ਸ਼੍ਰੀ ਕ੍ਰਿਸ਼ਨ ਜਨਮ ਭੂਮੀ ਮਾਮਲੇ ‘ਚ ਮੁਸਲਿਮ ਪੱਖ ਨੂੰ ਵੱਡਾ ਝਟਕਾ ਲੱਗਿਆ ਹੈ। ਹਿੰਦੂ ਧਿਰ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਹੁਣ ਇਸ ਮਾਮਲੇ ‘ਚ ਸੁਣਵਾਈ ਕੀਤਾ ਜਾਵੇਗੀ।
-
ਸਵਪਨਿਲ ਕੁਸਲੇ ਨੂੰ 50m ਸ਼ੂਟਿੰਗ ‘ਚ ਬ੍ਰਾਂਜ ਮੈਡਲ
Paris Olympic 2024 ‘ਚ ਭਾਰਤ ਨੇ ਤੀਜਾ ਮੈਡਲ ਜਿੱਤ ਲਿਆ ਹੈ। ਭਾਰਤ ਦੇ ਸਵਪਨਿਲ ਕੁਸਲੇ ਨੇ 50m ਸ਼ੂਟਿੰਗ ‘ਚ ਬ੍ਰਾਂਜ ਮੈਡਲ ਜਿੱਤਿਆ ਹੈ।
-
ਕੁੱਲੂ, ਮੰਡੀ ਅਤੇ ਸ਼ਿਮਲਾ ਵਿੱਚ ਬੱਦਲ ਫਟਣ ਦੀਆਂ 3 ਘਟਨਾਵਾਂ
ਕੁੱਲੂ, ਮੰਡੀ ਅਤੇ ਸ਼ਿਮਲਾ ਵਿੱਚ ਬੱਦਲ ਫਟਣ ਦੀਆਂ 3 ਘਟਨਾਵਾਂ ਸਾਹਮਣੇ ਆਈਆਂ ਹਨ। ਸਾਡੀਆਂ 2 ਟੀਮਾਂ ਅੱਜ ਸਵੇਰੇ ਹੀ ਮੰਡੀ ਵਿੱਚ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਕੁੱਲੂ ਵਿੱਚ ਵੀ ਬਚਾਅ ਕਾਰਜ ਜਾਰੀ ਹੈ। ਰਾਮਪੁਰ ‘ਚ ਵੀ ਬੱਦਲ ਫਟ ਗਿਆ ਹੈ, ਉਥੇ 6 ਲੋਕਾਂ ਨੂੰ ਬਚਾਇਆ ਗਿਆ ਹੈ। 3 ਲੋਕਾਂ ਦੀ ਮੌਤ ਹੋ ਗਈ ਹੈ ਅਤੇ 52 ਲੋਕ ਲਾਪਤਾ ਹਨ।
-
ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਸੁਣਵਾਈ
ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਦੁਰਵਿਵਹਾਰ ਦੇ ਮਾਮਲੇ ‘ਚ ਮੁਲਜ਼ਮ ਰਿਸ਼ਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਬਿਭਵ ਕੁਮਾਰ ਨੂੰ ਸਖ਼ਤ ਫਟਕਾਰ ਲਗਾਈ।
-
ਪੂਰੇ ਸੂਬੇ ਵਿੱਚ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਅੱਜ ਪੰਜਾਬ-ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਸਰਹੱਦਾਂ ਨੂੰ ਬੰਦ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਪਹਿਲਾਂ ਕਿਸਾਨ ਆਪਣੀ ਅਗਲੀ ਰਣਨੀਤੀ ਬਣਾਉਣਗੇ। ਅੱਜ ਪੂਰੇ ਸੂਬੇ ਵਿੱਚ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕਰਨਗੇ।
-
SC-ST ਸ਼੍ਰੇਣੀਆਂ ਦੇ ਅੰਦਰ ਉਪ-ਸ਼੍ਰੇਣੀਕਰਣ ਦੀ ਵੈਧਤਾ
ਸੁਪਰੀਮ ਕੋਰਟ ਨੇ ਵੀਰਵਾਰ ਨੂੰ SC-ST ਸ਼੍ਰੇਣੀਆਂ ਦੇ ਅੰਦਰ ਉਪ-ਸ਼੍ਰੇਣੀਕਰਣ ਦੀ ਵੈਧਤਾ ‘ਤੇ ਆਪਣਾ ਫੈਸਲਾ ਸੁਣਾਇਆ। ਅਦਾਲਤ ਨੇ ਰਾਜਾਂ ਨੂੰ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਵਿੱਚ ਉਪ-ਸ਼੍ਰੇਣੀਬੱਧ ਕਰਨ ਦੀ ਇਜਾਜ਼ਤ ਦਿੱਤੀ ਹੈ।
-
ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ
ਫਰੀਦਕੋਟ ‘ਚ ਇਕ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਔਰਤ ਅਤੇ ਉਸ ਦੇ ਪ੍ਰੇਮੀ ਨੇ ਵਿਅਕਤੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
-
ਪ੍ਰਵਾਸੀਆਂ ਨੂੰ ਪਿੰਡ ਤੋਂ ਬਾਹਰ ਰਹਿਣ ਦਾ ਫਰਮਾਨ
ਮੁਹਾਲੀ ਦੇ ਪਿੰਡ ‘ਚ ਪ੍ਰਵਾਸੀਆਂ ਨੂੰ ਪਿੰਡ ਤੋਂ ਬਾਹਰ ਰਹਿਣ ਦਾ ਫਰਮਾਨ ਜਾਰੀ ਕੀਤਾ ਗਿਆ ਹੈ। ਲੱਖਾ ਸਿਧਾਣਾ ਨੇ ਸਮਰਥਨ ਕੀਤਾ ਹੈ।