Live Update: AAP ਨੇ ਜ਼ਿਮਨੀ ਚੋਣਾਂ ਲਈ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਜਾਰੀ ਕੀਤੀ ਲਿਸਟ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸਾਬਕਾ ਸਰਪੰਚ ਤੇ ਆੜਤੀਏ ਦੀ ਗੋਲੀ ਮਾਰ ਕੇ ਹੱਤਿਆ
ਬਿਆਸ ਦੇ ਸਠਿਆਲਾ ਪਿੰਡ ਵਿੱਚ ਸਾਬਕਾ ਸਰਪੰਚ ਤੇ ਆੜਤੀਏ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਪੁਰਾਣੀ ਰੰਜਿਸ਼ ਦੇ ਚਲਦੇ ਕਤਲ ਕੀਤਾ ਗਿਆ।
-
ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਨਾਮਜ਼ਦਗੀ ਪੱਤਰ ਭਰਿਆ
ਪ੍ਰਿਅੰਕਾ ਗਾਂਧੀ ਵਾਇਨਾਡ ਤੋਂ ਨਾਮਜ਼ਦਗੀ ਪੱਤਰ ਭਰਿਆ ਹੈ। ਇਸ ਮੌਕੇ ਮੱਲਿਕਾਰਜੁਨ ਖੜਗੇ ਅਤੇ ਰਾਬਰਟ ਵਾਡਰਾਂ ਮੌਜ਼ੂਦ ਸਨ।
-
5 ਸਾਲਾਂ ਲਈ ਵਧਾਇਆ ਕਰਤਾਰਪੁਰ ਲਾਂਘੇ ਦਾ ਸਮਝੌਤਾ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਸਮਝੋਤੇ ਨੂੰ ਪੰਜ ਸਾਲ ਹੋਰ ਵਾਧਾ ਦਿੱਤਾ ਗਿਆ ਹੈ। ਦੋਵਾ ਦੇਸ਼ਾਂ ਦੀਆਂ ਸਰਕਾਰਾਂ ਇਸ ਫ਼ੈਸਲੇ ਦਾ SGPC ਨੇ ਸੁਆਗਤ ਕੀਤਾ ਹੈ।
-
ਦਿੱਲੀ ਦੇ ਵਸੰਤ ਕੁੰਜ ਇਲਾਕੇ ‘ਚ ਧਮਾਕਾ, 4 ਲੋਕ ਜ਼ਖਮੀ
ਦਿੱਲੀ ਦੇ ਵਸੰਤ ਕੁੰਜ ਇਲਾਕੇ ‘ਚ ਇਕ ਘਰ ‘ਚ ਰਹੱਸਮਈ ਧਮਾਕਾ ਹੋਣ ਕਾਰਨ ਚਾਰ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਸੰਨੀ (20), ਅਨੀਤਾ (40), ਆਕਾਸ਼ ਮੰਡਲ (45), ਲਕਸ਼ਮੀ ਮੰਡਲ (45) ਵਜੋਂ ਹੋਈ ਹੈ। ਸਾਰਿਆਂ ਨੂੰ ਏਮਜ਼ ਲਿਜਾਇਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ।
-
ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਹੜ੍ਹਤਾਲ
ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮ ਅੱਜ ਪੰਜਾਬ ਦੇ ਸਾਰੇ ਬੱਸ ਅੱਡਿਆਂ ਤੇ ਦੋ ਘੰਟੇ ਦੀ ਹੜਤਾਲ ਤੇ ਹਨ। ਅੱਜ ਸਵੇਰੇ 10 ਵਜੇ ਤੋਂ ਸ਼ੁਰੂ ਹੋਈ ਹੜਤਾਲ ਦੁਪਹਿਰ 12 ਵਜੇ ਤੱਕ ਜਾਰੀ ਰਹੇਗੀ। ਪੰਜਾਬ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
-
ਮਾਨ ਨੇ MSMEs ਸਬੰਧੀ ਵਰਕਸ਼ਾਪ ‘ਚ ਸ਼ਿਰਕਤ ਕੀਤੀ
CM ਭਗਵੰਤ ਮਾਨ ਨੇ MSMEs ਸਬੰਧੀ ਵਰਕਸ਼ਾਪ ‘ਚ ਸ਼ਿਰਕਤ ਕੀਤੀ ਹੈ। ਇਹ ਆਯੋਜਨ ਚੰਡੀਗੜ੍ਹ ‘ਚ ਹੋਇਆ ਹੈ।
-
ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਮੀਟਿੰਗ
ਮੁੱਖ ਮੰਤਰੀ ਭਗਵੰਤ ਮਾਨ ਅੱਜ ਜ਼ਿਮਨੀ ਚੋਣ ਨੂੰ ਲੈ ਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਮੌਕੇ ਆਪ ਆਗੂ ਸੰਦੀਪ ਪਾਠਕ ਵੀ ਮੌਜ਼ੂਦ ਰਹਿਣਗੇ।