Live Updates: ਝੋਨੇ ਦੀ ਲਿਫਟਿੰਗ ਸਹੀ ਨਾ ਹੋਣ ਤੋਂ ਨਰਾਜ਼ ਕਿਸਾਨਾਂ ਨੇ ਮੁੜ ਕੀਤਾ ਪ੍ਰਦਰਸ਼ਨ ਦਾ ਐਲਾਨ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਸੜਕਾਂ ਜਾਮ ਕਰਨਗੇ ਕਿਸਾਨ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਚਿੰਤਤ ਹਨ, ਡੀਏਪੀ ਖਾਦ ਦਾ ਸੰਕਟ ਹੈ। ਪਰਾਲੀ ਦੇ ਮੁੱਦੇ ‘ਤੇ ਪਰਚੇ ਦਰਜ ਕੀਤੇ ਜਾ ਰਹੇ ਹਨ, ਲਾਲ ਇੰਦਰਾਜ਼ ਕੀਤੇ ਜਾ ਰਹੇ ਹਨ ਅਤੇ ਜੁਰਮਾਨੇ ਕੀਤੇ ਜਾ ਰਹੇ ਹਨ। ਇਸ ਦੇ ਵਿਰੋਧ ਵਿੱਚ ਅਸੀਂ 26 ਅਕਤੂਬਰ ਤੋਂ ਸੜਕਾਂ ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਾਂਗੇ। ਪੰਜਾਬ ‘ਚ 4 ਥਾਵਾਂ ‘ਤੇ ਪੂਰੀ ਤਰ੍ਹਾਂ ਨਾਲ ਸੜਕਾਂ ਜਾਮ ਕੀਤੀਆਂ ਜਾਣਗੀਆਂ।
-
ਪੰਜਾਬ: ਭਾਜਪਾ ਨੇ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ 6 ਸਾਲ ਲਈ ਮੁਅੱਤਲ ਕਰ ਦਿੱਤਾ ਹੈ
ਭਾਜਪਾ ਨੇ ਪੰਜਾਬ ਦੀ ਸਾਬਕਾ ਵਿਧਾਇਕ ਸਤਕਾਰ ਕੌਰ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਹੈ। ਬੀਤੇ ਦਿਨ ਉਹਨਾਂ ਨੂੰ ਪੰਜਾਬ ਪੁਲਿਸ ਨੇ ਨਸ਼ੇ ਦਾ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।
ਸਤਕਾਰ ਕੌਰ ਤੇ ਭਾਜਪਾ ਦੀ ਕਾਰਵਾਈ
-
ਪ੍ਰਧਾਨ ਮੰਤਰੀ ਮੋਦੀ ਨੇ ITBP ਦੇ ਜਵਾਨਾਂ ਨੂੰ ਉਨ੍ਹਾਂ ਦੇ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ITBP ਦੇ ਜਵਾਨਾਂ ਨੂੰ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਦੇ ਸਥਾਪਨਾ ਦਿਵਸ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਬਹਾਦਰੀ ਅਤੇ ਸਮਰਪਣ ਦਾ ਪ੍ਰਤੀਕ ਦੱਸਿਆ। ਆਈਟੀਬੀਪੀ ਦੀ ਸਥਾਪਨਾ ਚੀਨ ਨਾਲ 1962 ਦੀ ਜੰਗ ਤੋਂ ਬਾਅਦ ਕੀਤੀ ਗਈ ਸੀ।
-
ਬਠਿੰਡਾ ਦੌਰੇ ਤੇ ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਦੌਰੇ ਤੇ ਹਨ। ਜਿੱਥੇ ਉਹ ਮੇਜਰ ਸ਼ਹੀਦ ਰਵੀਇੰਦਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਪੰਜ ਮੰਜ਼ਿਲਾ ਇਮਾਰਤ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਭਗਵੰਤ ਮਾਨ ਬਲਵੰਤ ਗਾਰਗੀ ਆਡੀਟੋਰੀਅਮ ਦਾ ਉਦਘਾਟਨ ਵੀ ਕਰਨਗੇ।