Live Update: ਜੀਂਦ-ਦਿੱਲੀ ਮੇਮੂ ਟ੍ਰੇਨ ਦੀ ਬੋਗੀ ਨੂੰ ਲੱਗੀ ਅੱਗ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਜੀਂਦ-ਦਿੱਲੀ ਮੇਮੂ ਟ੍ਰੇਨ ਦੀ ਬੋਗੀ ਨੂੰ ਲੱਗੀ ਅੱਗ
ਦਿੱਲੀ ‘ਚ ਜੀਂਦ-ਦਿੱਲੀ ਮੇਮੂ ਟ੍ਰੇਨ ਦੀ ਬੋਗੀ ‘ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉੱਤਰੀ ਰੇਲਵੇ ਦੇ ਸੀਪੀਆਰਓ ਨੇ ਦੱਸਿਆ ਕਿ ਜੀਂਦ ਤੋਂ ਦਿੱਲੀ ਜਾ ਰਹੀ ਯਾਤਰੀ ਰੇਲਗੱਡੀ ਵਿੱਚ ਇੱਕ ਯਾਤਰੀ ਆਪਣੇ ਬੈਗ ਵਿੱਚ ਪੋਟਾਸ਼ ਬੰਦੂਕ ਲੈ ਕੇ ਆਇਆ ਸੀ। ਹਾਦਸੇ ‘ਚ ਕੋਈ ਜ਼ਖਮੀ ਨਹੀਂ ਹੋਇਆ।
-
ਸੰਜੇ ਰਾਉਤ ਵਰਗੇ ਆਗੂਆਂ ਨੂੰ ਲੈ ਕੈ ਮੈਂ ਜਵਾਬ ਨਹੀਂ ਦਿੰਦਾ: ਫੜਨਵੀਸ
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ TV9 ‘ਸੱਤਾ ਸੰਮੇਲਨ ਮਹਾਰਾਸ਼ਟਰ’ ‘ਚ ਕਿਹਾ ਕਿ ਮੈਂ ਸੰਜੇ ਰਾਉਤ ਵਰਗੇ ਆਗੂਆਂ ਨਾਲ ਜੁੜੇ ਸਵਾਲਾਂ ਦੇ ਜਵਾਬ ਨਹੀਂ ਦੇ ਸਕਦਾ। ਤੁਸੀਂ ਮੇਰੇ ਪੱਧਰ ਦੇ ਨੇਤਾਵਾਂ ਨਾਲ ਜੁੜੇ ਸਵਾਲ ਪੁੱਛੋ, ਮੈਂ ਜਵਾਬ ਦਿਆਂਗਾ।
-
ਜੰਮੂ-ਕਸ਼ਮੀਰ ਦੇ ਅਖਨੂਰ ‘ਚ ਸੈਨਾ ਦਾ ਆਪ੍ਰੇਸ਼ਨ, ਇੱਕ ਅੱਤਵਾਦੀ ਢੇਰ
ਜੰਮੂ-ਕਸ਼ਮੀਰ ਦੇ ਅਖਨੂਰ ‘ਚ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ‘ਚ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਫੌਜ ਨੇ ਦੱਸਿਆ ਕਿ ਹਥਿਆਰ ਸਮੇਤ ਇੱਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਫੌਜ ਦੀ ਅਗਲੇਰੀ ਕਾਰਵਾਈ ਜਾਰੀ ਹੈ।
-
ਦਿੱਲੀ ਦੇ ਸਰਕਾਰੀ ਹਸਪਤਾਲਾਂ ‘ਚ ਘੁਟਾਲੇ ਦੀ ਜਾਂਚ ਕਰੇਗੀ ACB, LG ਦੀ ਮਨਜ਼ੂਰੀ
ਉਪ ਰਾਜਪਾਲ ਨੇ ਦਿੱਲੀ ਦੇ ਸਰਕਾਰੀ ਹਸਪਤਾਲਾਂ ਵਿੱਚ ਪੀਡਬਲਯੂਡੀ ਇੰਜੀਨੀਅਰਾਂ ਦੁਆਰਾ 200 ਕਰੋੜ ਰੁਪਏ ਦੇ ਘੁਟਾਲੇ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 17ਏ ਦੇ ਤਹਿਤ ਮੁਕੱਦਮਾ ਚਲਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭ੍ਰਿਸ਼ਟਾਚਾਰ ਰੋਕੂ ਬਿਊਰੋ (ਏ.ਸੀ.ਬੀ.) ਨੂੰ ਲੋਕ ਨਿਰਮਾਣ ਵਿਭਾਗ ਦੇ 5 ਇੰਜਨੀਅਰਾਂ ਵਿਰੁੱਧ ਜਾਂਚ ਦੀ ਇਜਾਜ਼ਤ ਮਿਲ ਗਈ ਹੈ।
-
ਭਾਜਪਾ ਨੇ ਨੰਦੇੜ ਜ਼ਿਮਨੀ ਚੋਣ ਲਈ ਸੰਤੁਕ ਮਾਰੋਤਰਾਓ ਹੰਬਰਡੇ ਨੂੰ ਟਿਕਟ ਦਿੱਤੀ
ਭਾਜਪਾ ਨੇ ਨੰਦੇੜ ਲੋਕ ਸਭਾ ਜ਼ਿਮਨੀ ਚੋਣ ਲਈ ਸੰਤੁਕ ਮਾਰੋਤਰਾਓ ਹੰਬਰਡੇ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਨਾਂਦੇੜ ਲੋਕ ਸਭਾ ਸੀਟ ਲਈ 20 ਨਵੰਬਰ ਨੂੰ ਜ਼ਿਮਨੀ ਚੋਣ ਹੋਣੀ ਹੈ। ਇਹ ਸੀਟ ਕਾਂਗਰਸ ਦੇ ਸੰਸਦ ਮੈਂਬਰ ਬਸੰਤਰਾਓ ਬਲਵੰਤਰਾਓ ਚਵਾਨ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਕਾਂਗਰਸ ਨੇ ਹੁਣ ਉਨ੍ਹਾਂ ਦੇ ਪੁੱਤਰ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਹੈ।
-
ਅੰਮ੍ਰਿਤਸਰ ‘ਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੋਤ
ਅੰਮ੍ਰਿਤਸਰ ਦੇ ਗੋਲ ਬਾਗ ਦੇ ਨਜ਼ਦੀਕ ਇੱਕ ਪੁਲਿਸ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਗੋਲੀ ਮਾਰੀ ਹੈ। ਉਸ ਨੂੰ ਹਸਪਤਾਲ ਲਿਜਾਂਦਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਿਛਲੇ ਕਾਫੀ ਸਮੇਂ ਤੋਂ ਬੀਜੇਪੀ ਦੇ ਲੀਡਰ ਨਾਲ ਡਿਊਟੀ ਕਰ ਰਿਹਾ ਸੀ।
-
ਹਰਜਿੰਦਰ ਸਿੰਘ ਧਾਮੀ ਮੁੜ ਤੋਂ ਬਣੇ ਪ੍ਰਧਾਨ
ਹਰਜਿੰਦਰ ਸਿੰਘ ਧਾਮੀ ਮੁੜ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ। ਉਨ੍ਹਾਂ ਨੂੰ 107 ਵੋਟਾਂ ਪਈਆਂ ਹਨ। ਜਦਕਿ ਉਨ੍ਹਾਂ ਦੇ ਵਿਰੋਧੀ ਬੀਬੀ ਜਗੀਰ ਕੌਰ ਨੂੰ 33 ਵੋਟਾਂ ਹੀ ਪਈਆਂ ਹਨ।
-
ਸੰਗਰੂਰ ‘ਚ ਭਿਆਨਕ ਸੜਕ ਹਾਦਸਾ
ਸੰਗਰੂਰ ਦੇ ਨਾਨਕਿਆਂ ਦਾ ਚੌਂਕ ਦੇ ਉੱਪਰ ਵੱਡਾ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਦੇ ਵਿੱਚ ਦੋ ਪੁਰਾਣੇ ਦੋਸਤ ਆਪਣੀ ਜਾਨ ਗੁਆ ਬੈਠੇ ਹਨ ਅਤੇ ਤੀਸਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ।
-
SGPC ਪ੍ਰਧਾਨ ਚੋਣ ਜਾਰੀ
ਮੌਜੂਦਾ ਸਦਨ ਵਿੱਚ 191 ਮੈਂਬਰ ਹਨ, ਜਿਨ੍ਹਾਂ ਵਿੱਚੋਂ 170 ਮੈਂਬਰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਸਮੇਤ ਵੱਖ-ਵੱਖ ਖੇਤਰਾਂ ਤੋਂ ਚੁਣੇ ਗਏ ਹਨ, 15 ਮੈਂਬਰ ਪੂਰੇ ਦੇਸ਼ ਵਿੱਚੋਂ ਨਾਮਜ਼ਦ ਕੀਤੇ ਗਏ ਹਨ, 6 ਮੈਂਬਰਾਂ ਵਿੱਚ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ 5 ਸਤਿਕਾਰਯੋਗ ਜਥੇਦਾਰ ਸ਼ਾਮਲ ਹਨ। ਮੁੱਖ ਗ੍ਰੰਥੀ ਸ਼ਾਮਲ ਹੁੰਦੇ ਹਨ। ਇਨ੍ਹਾਂ ਵਿੱਚੋਂ 30 ਸੀਟਾਂ ਔਰਤਾਂ ਲਈ ਰਾਖਵੀਆਂ ਹਨ। ਇਨ੍ਹਾਂ ਵਿੱਚੋਂ ਕਈ ਮੈਂਬਰਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਅਸਤੀਫ਼ਾ ਦੇ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਮੈਂਬਰਾਂ ਦੀ ਗਿਣਤੀ ਲਗਭਗ 148 ਹੋ ਗਈ ਹੈ।
-
ਰਾਜਾ ਵੜਿੰਗ ਨੇ ਮੰਗੀ ਲਿਖਿਤ ਮਾਫ਼ੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਲਿਖਿਤ ਮਾਫ਼ੀ ਮੰਗੀ ਹੈ। ਮੀਡੀਆ ਅਨੁਸਾਰ ਉਨ੍ਹਾਂ ਇੱਕ ਨਿੱਜੀ ਚੈਨਲ ਨੂੰ ਕਿਹਾ ਸੀ ਕਿ ਜਥੇਦਾਰ ਵੱਲੋਂ ਚੋਣ ਲੜਣ ਤੇ ਰੋਕ ਲਗਾਉਣਾ ਸਕ੍ਰੀਪਟੀਡ ਹੈ।
-
ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਨਤੀਜਾ
ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਪੰਜਾਬ ਵਿੱਚ ਲਿਫਟਿੰਗ ਲਗਾਤਾਰ ਜ਼ੋਰ ਫੜ ਰਹੀ ਹੈ। ਹੁਣ ਪੰਜਾਬ ਵਿੱਚ ਲਿਫਟਿੰਗ ਦਾ ਅੰਕੜਾ 4 ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਿਆ ਹੈ। ਪਿਛਲੇ ਦਿਨ 27 ਅਕਤੂਬਰ ਨੂੰ 4.13 ਲੱਖ ਮੀਟ੍ਰਿਕ ਟਨ ਦੀ ਲਿਫਟਿੰਗ ਹੋਈ ਸੀ।
-
ਦੇਸ਼ ਵਿੱਚ ਅਗਲੇ ਸਾਲ ਮਰਦਮਸ਼ੁਮਾਰੀ ਸ਼ੁਰੂ ਹੋਵੇਗੀ
ਮਰਦਮਸ਼ੁਮਾਰੀ ਨੂੰ ਲੈ ਕੇ ਵੱਡੀ ਖਬਰ ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਹੈ। ਕਿਹਾ ਗਿਆ ਹੈ ਕਿ ਅਗਲੇ ਸਾਲ ਤੋਂ ਮਰਦਮਸ਼ੁਮਾਰੀ ਸ਼ੁਰੂ ਹੋ ਜਾਵੇਗੀ। ਇਹ 2025 ਤੋਂ ਸ਼ੁਰੂ ਹੋ ਕੇ 2026 ਤੱਕ ਜਾਰੀ ਰਹੇਗਾ। ਇਹ ਜਨਗਣਨਾ 2021 ਵਿੱਚ ਹੋਣੀ ਸੀ, ਪਰ ਕੋਵਿਡ ਮਹਾਂਮਾਰੀ ਕਾਰਨ ਇਸ ਨੂੰ ਮੁਲਤਵੀ ਕਰਨਾ ਪਿਆ।
-
ਐਸ ਜੈਸ਼ੰਕਰ ਨੇ ਜਤਾਈ ਖੁਸ਼ੀ
ਗੁਜਰਾਤ ਦੇ ਵਡੋਦਰਾ ਵਿੱਚ, ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਕਿਹਾ, ਇਹ ਖੁਸ਼ੀ ਦਾ ਮੌਕਾ ਹੈ ਕਿ ਸਪੇਨ ਦੇ ਰਾਸ਼ਟਰਪਤੀ ਇੱਥੇ ਹਨ। ਭਾਰਤ ਵਿੱਚ ਨਿਰਮਿਤ ਪਹਿਲੇ ਸੀ-295 ਜਹਾਜ਼ ਦਾ ਉਦਘਾਟਨ ਕੀਤਾ ਜਾਵੇਗਾ। ਇਹ ਮੇਕ ਇਨ ਇੰਡੀਆ ਪਹਿਲਕਦਮੀ ਦੀ ਇੱਕ ਬਹੁਤ ਹੀ ਮਹੱਤਵਪੂਰਨ ਉਦਾਹਰਣ ਹੈ। ਇਹ ਇਤਿਹਾਸਕ ਦਿਨ ਹੋਵੇਗਾ।”