Live Update: ਬੀਬੀ ਜਗੀਰ ਕੌਰ 3 ਵਜੇ ਪਹੁੰਚਣਗੇ ਸ਼੍ਰੀ ਅਕਾਲ ਤਖਤ ਸਾਹਿਬ, ਦੇਣਗੇ ਸਪਸ਼ਟੀਕਰਨ – Punjabi News

Live Update: ਬੀਬੀ ਜਗੀਰ ਕੌਰ 3 ਵਜੇ ਪਹੁੰਚਣਗੇ ਸ਼੍ਰੀ ਅਕਾਲ ਤਖਤ ਸਾਹਿਬ, ਦੇਣਗੇ ਸਪਸ਼ਟੀਕਰਨ

Published: 

02 Oct 2024 10:11 AM

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Live Update: ਬੀਬੀ ਜਗੀਰ ਕੌਰ 3 ਵਜੇ ਪਹੁੰਚਣਗੇ ਸ਼੍ਰੀ ਅਕਾਲ ਤਖਤ ਸਾਹਿਬ, ਦੇਣਗੇ ਸਪਸ਼ਟੀਕਰਨ

ਅੱਜ ਦੀਆਂ ਤਾਜ਼ਾ ਖ਼ਬਰਾਂ

Follow Us On

LIVE NEWS & UPDATES

  • 02 Oct 2024 02:03 PM (IST)

    3 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚਣਗੇ ਬੀਬੀ ਜਗੀਰ

    ਬੀਬੀ ਜਗੀਰ ਕੌਰ 3 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਪਹੁੰਚਣਗੇ। ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਕੀਤੀ ਗਈ ਚਿੱਠੀ ਅਨੁਸਾਰ ਬੀਬੀ ਜਗੀਰ ਕੌਰ ਨੂੰ ਇੱਕ ਹਫਤੇ ਦੇ ਅੰਦਰ ਅੰਦਰ ਨਿਜੀ ਤੌਰ ‘ਤੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਆਦੇਸ਼ ਦਿੱਤਾ ਗਿਆ ਸੀ।

  • 02 Oct 2024 01:38 PM (IST)

    ਰਵਨੀਤ ਬਿੱਟੂ ਦੇ ਘਰ ਦੇ ਬਾਹਰ ਪ੍ਰਦਰਸ਼ਨ

    ਅੱਜ ਆਂਗਣਵਾੜੀ ਵਰਕਰਾਂ ਵੱਲੋਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਇਸ ਦੌਰਾਨ ਵੱਡੀ ਗਿਣਤੀ ਦੇ ਵਿੱਚ ਆਂਗਣਵਾੜੀ ਵਰਕਰਾਂ ਇਕੱਠੀਆਂ ਹੋਈਆਂ। ਜਿਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਅਤੇ ਰਵਨੀਤ ਬਿੱਟੂ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਹੈ।

  • 02 Oct 2024 11:36 AM (IST)

    22 ਜ਼ਿਲ੍ਹਿਆਂ ‘ਚ ਰੇਲ ਦਾ ਚੱਕਾ ਜਾਮ

    ਪੰਜਾਬ ਦੇ 22 ਜ਼ਿਲ੍ਹਿਆਂ ‘ਚ ਰੇਲ ਦਾ ਚੱਕਾ ਜਾਮ 2 ਘੰਟੇ ਲਈ ਕੀਤਾ ਜਾਵੇਗਾ। 3 ਅਕਤੂਬਰ ਨੂੰ ਲਖੀਮਪੁਰ ਖੀਰੀ ਤੇ ਦੇਸ਼ ਵਿਆਪੀ ਕਿਸਾਨੀ ਮੰਗਾਂ ਨੂੰ ਲੈ ਕੇ 2 ਘੰਟੇ ਦਾ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕੀਤਾ ਹੈ।

  • 02 Oct 2024 10:36 AM (IST)

    ਰੰਧਾਵਾ ਨੇ ਡੀਸੀ ‘ਤੇ ਲਗਾਏ ਨਿਰਾਦਰ ਕਰਨ ਦੇ ਇਲਜ਼ਾਮ

    ਗੁਰਦਾਸਪੁਰ ਤੋਂ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਸੀ ਉਮਾਸ਼ੰਕਰ ‘ਤੇ ਨਿਰਾਦਰ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਨੂੰ ਲੈ ਕੇ ਉਨ੍ਹਾਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਖਿਲਾਫ਼ ਪ੍ਰੀਵਿਲੇਜ਼ ਮੋਸ਼ਨ ਜਾਰੀ ਕੀਤਾ ਹੈ।

News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।

Exit mobile version