Live Update: ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਜਾਤੀ ਅਤੇ ਭਾਤ ਦੇ ਨਾਂ ‘ਤੇ ਵੋਟ ਨਾ ਪਾਓ
ਜਨ ਸੂਰਜ ਦੇ ਸੰਸਥਾਪਕ ਪ੍ਰਸ਼ਾਂਤ ਕਿਸ਼ੋਰ ਨੇ ਬਿਹਾਰ ਦੇ ਲੋਕਾਂ ਨੂੰ ਜਾਤੀ ਅਤੇ ਭਾਤ (ਮੁਫਤ ਰਾਸ਼ਨ) ਦੇ ਨਾਂ ‘ਤੇ ਵੋਟ ਨਾ ਪਾਉਣ ਦੀ ਅਪੀਲ ਕੀਤੀ, ਜਿਸ ਕਾਰਨ ਬਿਹਾਰ ਲੰਬੇ ਸਮੇਂ ਤੋਂ ਪਛੜਿਆ ਹੋਇਆ ਹੈ।
-
ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ
ਮੰਗਲਵਾਰ ਨੂੰ ਮੁੰਬਈ ਟ੍ਰੈਫਿਕ ਪੁਲਿਸ ਦੇ ਕੰਟਰੋਲ ‘ਚ ਇੱਕ ਸੰਦੇਸ਼ ਆਇਆ। ਇਸ ਵਿੱਚ ਇੱਕ ਵਿਅਕਤੀ ਨੇ ਸਲਮਾਨ ਖਾਨ ਨੂੰ ਧਮਕੀ ਦਿੱਤੀ ਸੀ। ਪੁਲਿਸ ਨੇ ਮੁਲਜ਼ਮ ਨੂੰ ਬਾਂਦਰਾ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ।
-
ਦੀਵਾਲੀ ‘ਤੇ ਹੋਵੇਗਾ ਮਠਿਆਈਆਂ ਦਾ ਆਦਾਨ-ਪ੍ਰਦਾਨ
LAC ‘ਤੇ ਦੇਪਸਾਂਗ-ਡੇਮਚੋਕ ਤੋਂ ਭਾਰਤੀ ਅਤੇ ਚੀਨੀ ਸੈਨਿਕਾਂ ਦੀ ਵਾਪਸੀ ਪੂਰੀ ਹੋ ਗਈ ਹੈ। ਫੌਜੀ ਸੂਤਰਾਂ ਦਾ ਕਹਿਣਾ ਹੈ ਕਿ ਜਲਦ ਹੀ ਦੋਵਾਂ ਪਾਸਿਆਂ ਤੋਂ ਗਸ਼ਤ ਸ਼ੁਰੂ ਹੋ ਜਾਵੇਗੀ। ਗਰਾਊਂਡ ਕਮਾਂਡਰ ਗੱਲਬਾਤ ਜਾਰੀ ਰੱਖਣਗੇ। ਦੀਵਾਲੀ ‘ਤੇ ਮਠਿਆਈਆਂ ਦਾ ਅਦਾਨ-ਪ੍ਰਦਾਨ ਹੋਵੇਗਾ।
-
EC ਨੂੰ ਝੂਠ ਦੇ ਆਧਾਰ ‘ਤੇ ਕਾਂਗਰਸ ਨੇ ਦਿੱਤੀਆਂ ਸ਼ਿਕਾਇਤਾਂ – ਅਨਿਲ ਵਿੱਜ
ਚੋਣ ਕਮਿਸ਼ਨ ਵੱਲੋਂ ਹਰਿਆਣਾ ਚੋਣਾਂ ਵਿੱਚ ਬੇਨਿਯਮੀਆਂ ਦੇ ਕਾਂਗਰਸ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਹਰਿਆਣਾ ਸਰਕਾਰ ਦੇ ਮੰਤਰੀ ਅਨਿਲ ਵਿਜ ਨੇ ਕਿਹਾ, “ਕਾਂਗਰਸ ਨੇ ਆਪਣੀਆਂ ਸ਼ਿਕਾਇਤਾਂ ਝੂਠ ਦੇ ਆਧਾਰ ‘ਤੇ ਦਿੱਤੀਆਂ ਸਨ ਅਤੇ ਇਹ ਵੀ ਕਾਂਗਰਸ ਦਾ ਚਰਿੱਤਰ ਹੈ ਕਿ ਜਦੋਂ ਉਹ ਹਾਰਦੀ ਹੈ ਤਾਂ ਉਹ ਈਵੀਐਮ ਨੂੰ ਨਸ਼ਟ ਕਰਨ ਦਾ ਦੋਸ਼ ਲਗਾਉਂਦੀ ਹੈ।” ਅਤੇ ਜਦੋਂ ਉਹ ਜਿੱਤ ਜਾਂਦੇ ਹਨ ਤਾਂ ਉਨ੍ਹਾਂ ਨੂੰ ਈਵੀਐਮ ਯਾਦ ਨਹੀਂ ਰਹਿੰਦੀ। ਚੋਣ ਕਮਿਸ਼ਨ ਨੇ ਉਨ੍ਹਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਜਵਾਬ ਦਿੱਤਾ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਗੱਲਾਂ ਨੂੰ ਬਿਨਾਂ ਕਿਸੇ ਕਾਰਨ ਨਹੀਂ ਉਠਾਉਣਾ ਚਾਹੀਦਾ, ਇਸ ਨਾਲ ਮਾਹੌਲ ਖਰਾਬ ਹੁੰਦਾ ਹੈ।
-
ਅੰਮ੍ਰਿਤਸਰ ‘ਚ ਪੁਲਿਸ ਨੇ ਕੀਤਾ ਵੱਡਾ ਐਨਕਾਉਂਟਰ
ਅੰਮ੍ਰਿਤਸਰ ‘ਚ ਪੁਲਿਸ ਨੇ ਇੱਕ ਵੱਡੇ ਐਨਕਾਉਂਟਰ ਨੂੰ ਅੰਜਾਮ ਦਿੱਤਾ ਹੈ। ਇਸ ਵਿੱਚ ਰਿੰਦਾ ਰਹਿਕੇ ਦਾ ਇੱਕ ਸ਼ੂਟਰ ਢੇਰ ਕਰ ਦਿੱਤਾ ਗਿਆ ਹੈ।
-
AAP ਯੂਥ ਆਗੂ ਦੇ ਘਰ ‘ਤੇ ਫਾਇਰਿੰਗ
AAP ਆਗੂ ਦੇ ਘਰ ‘ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਬਿਆਸ ਤੋਂ AAP ਦੇ ਯੂਥ ਆਗੂ ਸ਼ੁਭ ਦੇ ਘਰ ‘ਤੇ ਹਮਲਾ ਕੀਤਾ ਹੈ। ਸ਼ੁਭ ਬਿਆਸ ਦੇ ਪਿੰਡ ਭਿੰਡਰ ਦਾ ਰਹਿਣ ਵਾਲਾ ਹੈ।
-
ਮਜੀਠੀਆ ਨੂੰ ਕੋਰਟ ਨੇ ਝਾੜ ਪਾਈ
ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਝਾੜ ਪਾਈ ਹੈ। ਮੁੱਖ ਮੰਤਰੀ ਦੇ OSD ਖਿਲਾਫ਼ ਕੀਤੀ ਬਿਆਨਬਾਜ਼ੀ ਨੂੰ ਲੈ ਕੇ ਕੋਰਟ ਨੇ ਉਨ੍ਹਾਂ ਝਾੜ ਪਾਈ ਹੈ।
-
ਨਸ਼ੀਲੇ ਪਦਾਰਥ ਸਮੇਤ 3 ਕਾਬੂ
ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਧਨੋਏ ਤੋਂ ਰਾਤ ਸਮੇਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੀ ਤਲਾਸ਼ੀ ਲੈਣ ‘ਤੇ ਨਸ਼ੀਲੇ ਪਦਾਰਥਾਂ ਦਾ ਪੈਕਟ ਬਰਾਮਦ ਹੋਇਆ।
-
ਸੂਬਾ ਸਰਕਾਰ ਅੱਜ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹੇਗੀ
ਝੋਨੇ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਸੂਬਾ ਸਰਕਾਰ ਅੱਜ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਰਹੀ ਹੈ। ਅੱਜ ਆਮ ਆਦਮੀ ਪਾਰਟੀ ਦੇ ਆਗੂ ਭਾਜਪਾ ਦੇ ਚੰਡੀਗੜ੍ਹ ਦਫ਼ਤਰ ਦਾ ਘਿਰਾਓ ਕਰਨਗੇ।