Live Update:ਅਸਾਮ ‘ਚ ਮਾਲ ਗੱਡੀ ਪਟੜੀ ਤੋਂ ਉਤਰੀ, ਰੇਲ ਆਵਾਜਾਈ ਪ੍ਰਭਾਵਿਤ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਅਸਾਮ ‘ਚ ਮਾਲ ਗੱਡੀ ਪਟੜੀ ਤੋਂ ਉਤਰੀ, ਰੇਲ ਆਵਾਜਾਈ ਪ੍ਰਭਾਵਿਤ
ਅਸਾਮ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਮਾਲ ਰੇਲਗੱਡੀ ਦੀ ਇੱਕ ਬੋਗੀ ਪਟੜੀ ਤੋਂ ਉਤਰ ਗਈ, ਜਿਸ ਨਾਲ ਉੱਤਰ-ਪੂਰਬੀ ਫਰੰਟੀਅਰ ਰੇਲਵੇ (ਐਨਐਫਆਰ) ਦੇ ਲੁਮਡਿੰਗ-ਬਦਰਪੁਰ ਪਹਾੜੀ ਸੈਕਸ਼ਨ ‘ਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ। ਸੱਤ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
-
PM ਨਰਿੰਦਰ ਮੋਦੀ ਨੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੂੰ ਦੀਵਾਲੀ ਦੀ ਵਧਾਈ ਦਿੱਤੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਧਾਨ ਦ੍ਰੋਪਦੀ ਮੁਰਮੁਲ ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕੀਤਾ ਅਤੇ ਦੀਵਾਲੀ ਦੀ ਵਧਾਈ ਦਿੱਤੀ।
-
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦੀਵਾਲੀ ਦੀ ਵਧਾਈ ਦਿੱਤੀ
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਜਸ਼ਨ ਮਨਾਉਂਦੇ ਹੋਏ ਇੱਕ ਤਸਵੀਰ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ, ਯੂਕੇ ਵਿੱਚ ਦੀਵਾਲੀ ਮਨਾ ਰਹੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈਆਂ। ਮੈਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ।
-
ਉੱਤਰੀ ਕੋਰੀਆ ਨੇ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ
ਉੱਤਰੀ ਕੋਰੀਆ ਨੇ ਵੀਰਵਾਰ ਨੂੰ ਇੱਕ ਨਵੀਂ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਕੀਤਾ। ਕੋਰੀਅਨ ਸੈਂਟਰਲ ਨਿਊਜ਼ ਏਜੰਸੀ (ਕੇਸੀਐਨਏ) ਨੇ ਕਿਹਾ ਕਿ ਇਹ ਪ੍ਰੀਖਣ ਕਿਮ ਜੋਂਗ ਉਨ ਦੇ ਆਦੇਸ਼ ‘ਤੇ ਵੀਰਵਾਰ ਨੂੰ ਕੀਤਾ ਗਿਆ। ਇਸ ਮਿਜ਼ਾਈਲ ਦੀ ਉਡਾਣ ਪਹਿਲਾਂ ਪ੍ਰੀਖਣ ਕੀਤੀ ਗਈ ਕਿਸੇ ਵੀ ਮਿਜ਼ਾਈਲ ਤੋਂ ਵੱਧ ਸੀ।
-
ਨੇਪਾਲ ‘ਚ ਵੱਡਾ ਹਾਦਸਾ, ਟਿੱਪਰ ਹਾਦਸੇ ‘ਚ 2 ਭਾਰਤੀਆਂ ਦੀ ਮੌਤ
ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਟਿੱਪਰ ਹਾਦਸੇ ਵਿੱਚ 2 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਇਹ ਘਟਨਾ ਨੇਪਾਲ ਦੇ ਸੰਖੁਵਾਸਭਾ ਜ਼ਿਲ੍ਹੇ ਦੀ ਹੈ।
-
ਦੀਵਾਲੀ ਮੌਕੇ ਕੱਛ ਪਹੁੰਚੇ PM ਮੋਦੀ, ਫੌਜੀਆਂ ਨਾਲ ਮਨਾਈ ਦੀਵਾਲੀ
ਪ੍ਰਧਾਨ ਮੰਤਰੀ ਮੋਦੀ ਦੀਵਾਲੀ ਮੌਕੇ ਕੱਛ ਪਹੁੰਚੇ ਹਨ। ਉਨ੍ਹਾਂ ਇਸ ਮੌਕੇ ਸੈਨਿਕਾਂ ਨਾਲ ਦੀਵਾਲੀ ਮਨਾਈ ਹੈ।
-
ਭਾਰਤ ਪਾਕਿਸਤਾਨੀ ਸਰਹੱਦ ‘ਤੇ ਪਿਸਤੌਲ ਬਰਾਮਦ
ਭਾਰਤ ਪਾਕਿਸਤਾਨੀ ਸਰਹੱਦ ਤੇ ਪਿਸਤੌਲ ਬਰਾਮਦ ਕੀਤੀ ਗਈ ਹੈ। ਥਾਣਾ ਲੋਪੋਕੇ ਅਧੀਨ ਆਓਂਦੀ ਬੀ. ਪੀ.ਓ. ਰੀਅਰ ਕੱਕੜ ਤੋਂ ਬਰਾਮਦਗੀ ਹੋਈ ਹੈ।ਬੀਐਸਐਫ ਦੇ ਜਵਾਨਾਂ ਵੱਲੋਂ ਇਲਾਕੇ ਚ ਸਰਚ ਕੀਤੀ ਜਾ ਰਹੀ ਹੈ।
-
ਸ਼ਕਤੀ ਸਥਲ ਪਹੁੰਚੇ ਰਾਹੁਲ ਗਾਂਧੀ, ਦਾਦੀ ਇੰਦਰਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਕਤੀ ਸਥਲ ਵਿੱਚ ਸ਼ਰਧਾਂਜਲੀ ਭੇਟ ਕੀਤੀ।
-
PM ਮੋਦੀ ਨੇ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਟਵੀਟ ਕਰਕੇ ਕਿਹਾ, ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੋਸ਼ਨੀ ਦੇ ਇਸ ਬ੍ਰਹਮ ਤਿਉਹਾਰ ‘ਤੇ, ਮੈਂ ਸਾਰਿਆਂ ਨੂੰ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕਰਦਾ ਹਾਂ। ਮਾਂ ਲਕਸ਼ਮੀ ਅਤੇ ਭਗਵਾਨ ਸ਼੍ਰੀ ਗਣੇਸ਼ ਦਾ ਆਸ਼ੀਰਵਾਦ ਸਭ ‘ਤੇ ਹੋਵੇ।