Live Update: ਸ਼ਾਹਰੁਖ ਖਾਨ ਦੇਸ਼ ਵਿੱਚ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੀਬ੍ਰਿਟੀ, ਥਲਾਪਤੀ ਦੂਜੇ ਨੰਬਰ ‘ਤੇ ਹਨ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਰਾਜਸਥਾਨ ‘ਚ ਭਾਰੀ ਮੀਂਹ ਕਾਰਨ ਡਿੱਗਿਆ ਮਕਾਨ, ਇੱਕ ਨੌਜਵਾਨ ਦੀ ਮੌਤ
ਰਾਜਸਥਾਨ ਦੇ ਦੱਖਣੀ ਅਤੇ ਦੱਖਣ-ਪੂਰਬੀ ਹਿੱਸਿਆਂ ਵਿੱਚ ਅਗਲੇ ਕੁਝ ਦਿਨਾਂ ਵਿੱਚ ਕੁਝ ਥਾਵਾਂ ਤੇ ਭਾਰੀ ਅਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਜੋਧਪੁਰ ਅਤੇ ਬਾੜਮੇਰ ਸਮੇਤ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ। ਸਵਾਈ ਮਾਧੋਪੁਰ ਦੇ ਮਲਾਰਨਾ ਡੂੰਗਰ ਥਾਣਾ ਖੇਤਰ ‘ਚ ਵੀਰਵਾਰ ਨੂੰ ਮੀਂਹ ਕਾਰਨ ਡਿੱਗੇ ਮਕਾਨ ਦੇ ਮਲਬੇ ਹੇਠਾਂ ਦੱਬਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ।
-
ਸ਼ਾਹਰੁਖ ਖਾਨ ਦੇਸ਼ ਵਿੱਚ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸੈਲੀਬ੍ਰਿਟੀ, ਥਲਾਪਤੀ ਦੂਜੇ ਨੰਬਰ ‘ਤੇ ਹਨ
ਅਭਿਨੇਤਾ ਸ਼ਾਹਰੁਖ ਖਾਨ ਵਿੱਤੀ ਸਾਲ 2023-24 ਵਿੱਚ 92 ਕਰੋੜ ਰੁਪਏ ਦਾ ਐਡਵਾਂਸ ਟੈਕਸ ਅਦਾ ਕਰਕੇ ਮਸ਼ਹੂਰ ਟੈਕਸਦਾਤਾਵਾਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਇਸ ਸੂਚੀ ‘ਚ ਦੂਜੇ ਸਥਾਨ ‘ਤੇ ਤਮਿਲ ਅਦਾਕਾਰ ਥਲਪਤੀ ਵਿਜੇ ਹਨ। ਫਾਰਚਿਊਨ ਇੰਡੀਆ ਦੀ ‘ਦਿ ਸਟਾਰ ਕਾਸਟ’ ਸੂਚੀ ਮਸ਼ਹੂਰ ਹਸਤੀਆਂ ਦੁਆਰਾ ਐਡਵਾਂਸ ਟੈਕਸ ਭੁਗਤਾਨ ‘ਤੇ ਅਧਾਰਤ ਹੈ। ਇਸ ‘ਚ ਅਭਿਨੇਤਾ ਸਲਮਾਨ ਖਾਨ ਤੀਜੇ ਸਥਾਨ ‘ਤੇ ਅਤੇ ਅਮਿਤਾਭ ਬੱਚਨ ਚੌਥੇ ਸਥਾਨ ‘ਤੇ ਹਨ।
-
DMK ਦੇ ਸਾਬਕਾ ਨੇਤਾ ਜ਼ਫਰ ਸਾਦਿਕ ਦੀ 55.30 ਕਰੋੜ ਰੁਪਏ ਦੀ ਜਾਇਦਾਦ ਕੁਰਕ
ਈਡੀ ਨੇ ਡੀਐਮਕੇ ਦੇ ਸਾਬਕਾ ਨੇਤਾ ਜ਼ਫਰ ਸਾਦਿਕ ਦੀ 55.30 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਇਨ੍ਹਾਂ ਵਿੱਚ ਜੇਐਸਐਮ ਰੈਜ਼ੀਡੈਂਸੀ ਹੋਟਲ, ਇੱਕ ਆਲੀਸ਼ਾਨ ਬੰਗਲਾ ਅਤੇ ਮਰਸੀਡੀਜ਼ ਅਤੇ ਜੈਗੁਆਰ ਵਰਗੀਆਂ 7 ਮਹਿੰਗੀਆਂ ਕਾਰਾਂ ਸ਼ਾਮਲ ਹਨ। ਜ਼ਫਰ ਸਾਦਿਕ ਤਮਿਲ ਫਿਲਮਾਂ ਦਾ ਨਿਰਮਾਣ ਵੀ ਕਰਦੇ ਹਨ।
-
ਗੋਲਡੀ ਬਰਾੜ ਦੇ 2 ਗੈਂਗ ਮੈਂਬਰ ਗ੍ਰਿਫ਼ਤਾਰ
ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ 2 ਗੈਂਗ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਦੱਸਿਆ ਹੈ ਕਿ ਇਹ ਕਈ ਥਾਵਾਂ ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਰਹੇ ਹਨ।
-
ਪੈਟਰੋਲ ਅਤੇ ਡੀਜਲ ਮਹਿੰਗਾ
ਪੰਜਾਬ ‘ਚ ਪੈਟਰੋਲ ਅਤੇ ਡੀਜਲ ਮਹਿੰਗਾ ਹੋਇਆ ਹੈ। ਸਰਕਾਰ ਨੇ ਪੈਟਰੋਲ ਤੇ 61 ਪੈਸੇ ਅਤੇ ਡੀਜਲ ਤੇ 92 ਪੈਸੇ VAT ਵਧਾਇਆ ਗਿਆ ਹੈ।
-
ਬਿਕਰਮ ਸਿੰਘ ਮਜੀਠੀਆ ਅੱਜ ਦਰਬਾਰ ਸਾਹਿਬ ਪਹੁੰਚੇ
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਦਰਬਾਰ ਸਾਹਿਬ ਪਹੁੰਚੇ ਹਨ। ਉਹ ਅੱਜ ਸ੍ਰੀ ਦਰਬਾਰ ਸਾਹਿਬ ਸਾਹਮਣੇ ਪੇਸ਼ ਹੋਣਗੇ ਅਤੇ ਸਪਸ਼ਟੀਕਰਨ ਦੇਣਗੇ। ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ।
-
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾ ਜਾਰੀ ਹਨ। ਇਸ ਵਿੱਚ ਆਪ, ਅਕਾਲੀ ਦਲ, ਕਾਂਗਸਰ ਅਤੇ ਭਾਜਪਾ ਦੇ ਵਿਦਿਆਰਥੀ ਵਿੰਗ ‘ਚ ਮੁਕਾਬਲਾ ਹੈ।
-
ਕਿਸਾਨ ਆਗੂਆਂ ਖਿਲਾਫ ਜਾਰੀ ਕੀਤੇ ਵਾਰੰਟ ਰੱਦ ਕਰ ਦਿੱਤੇ ਗਏ
ਹੰਸਰਾਜ ਹੰਸ ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਖਿਲਾਫ ਜਾਰੀ ਕੀਤੇ ਵਾਰੰਟ ਰੱਦ ਕਰ ਦਿੱਤੇ ਗਏ ਹਨ। ਐਸਡੀਐਮ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਕਿਸਾਨ ਆਗੂ ਨੇ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦਾ ਵਿਰੋਧ ਕੀਤਾ ਸੀ।
News Live Updates:ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।