Live Updates: ਕਈ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਬਹੁਤ ਦੁਖਦਾਈ: ਰਾਹੁਲ ਗਾਂਧੀ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਕਈ ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਬਹੁਤ ਦੁਖਦਾਈ: ਰਾਹੁਲ ਗਾਂਧੀ
ਕਾਂਗਰਸ ਆਗੂ ਅਤੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ‘ਚ ਫੌਜ ਦੀ ਵੈਨ ਹਾਦਸੇ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਉਮੀਦ ਕਰਦਾ ਹਾਂ। ਦੁਖੀ ਪਰਿਵਾਰ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।
-
ਗੁਜਰਾਤ ਦੇ ਕੱਛ ਵਿੱਚ ਭੂਚਾਲ ਦੇ ਝਟਕੇ
ਗੁਜਰਾਤ ਦੇ ਕੱਛ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਝਟਕੇ ਅੱਜ ਸ਼ਾਮ 4.37 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.8 ਦੱਸੀ ਜਾ ਰਹੀ ਹੈ। ਭੂਚਾਲ ਦਾ ਕੇਂਦਰ ਕੱਛ ਦੇ ਦੁਧਾਈ ਨੇੜੇ ਦੱਸਿਆ ਜਾ ਰਿਹਾ ਹੈ।
-
ਬਰਨਾਲਾ ਚ ਸੜਕ ਹਾਦਸਾ, ਕਿਸਾਨਾਂ ਨਾਲ ਭਰੀ ਬਸ ਪਲਟੀ, ਕਈ ਗੰਭੀਰ ਜਖ਼ਮੀ
ਖਨੌਰੀ ਬਾਰਡਰ ਤੇ ਹੋ ਰਹੀ ਕਿਸਾਨ ਪੰਚਾਇਤ ਵਿੱਚ ਸ਼ਾਮਿਲ ਹੋ ਜਾ ਰਹੇ ਕਿਸਾਨਾਂ ਦੀ ਬੱਸ ਪਲਟ ਗਈ। ਜਿਸ ਵਿੱਚ ਕਈ ਕਿਸਾਨ ਜਖ਼ਮੀ ਹੋ ਗਏ।
-
ਚੀਨ ਦੇ HMPV ਵਾਇਰਸ ਨੂੰ ਲੈ ਕੇ ਭਾਰਤ ਸਰਕਾਰ ਅਲਰਟ
ਭਾਰਤ ਸਰਕਾਰ ਚੀਨ ਦੇ HMPV ਵਾਇਰਸ ਨੂੰ ਲੈ ਕੇ ਅਲਰਟ ‘ਤੇ ਹੈ। NCDC ਨੂੰ ਗੰਭੀਰਤਾ ਨਾਲ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। HMPV ਵਾਇਰਸ ਨੂੰ ਕੋਰੋਨਾ ਤੋਂ ਵੀ ਜ਼ਿਆਦਾ ਖਤਰਨਾਕ ਦੱਸਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਚੀਨ ਦੇ ਕਈ ਰਾਜਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।
-
ਬਠਿੰਡਾ ਚ ਹਾਦਸੇ ਦਾ ਸ਼ਿਕਾਰ ਹੋਈ ਕਿਸਾਨ ਦੀ ਬੱਸ, 7 ਲੋਕ ਜਖ਼ਮੀ
ਬਠਿੰਡਾ ਵਿੱਚ ਭਾਰੀ ਧੁੰਦ ਕਾਰਨ ਕਿਸਾਨਾਂ ਦੀ ਬੱਸ ਸੜਕ ਤੇ ਡਵਾਇਡਰ ਨਾਲ ਟਕਰਾਅ ਗਈ। ਹਾਦਸੇ ਵਿੱਚ 7 ਕਿਸਾਨ ਜਖ਼ਮੀ ਹੋ ਗਏ। ਕਿਸਾਨਾਂ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਹਰਿਆਣਾ ਦੇ ਟੋਹਾਨਾ ਵਿਖੇ ਜਾ ਰਹੇ ਸਨ।
-
ਮੱਧ ਪ੍ਰਦੇਸ਼: ਪੀਥਮਪੁਰ ਵਿੱਚ ਯੂਨੀਅਨ ਕਾਰਬਾਈਡ ਦਾ ਕੂੜਾ ਨਹੀਂ ਸਾੜਿਆ ਜਾਵੇਗਾ
ਮੱਧ ਪ੍ਰਦੇਸ਼ ਦੇ ਪੀਥਮਪੁਰ ਵਿੱਚ ਯੂਨੀਅਨ ਕਾਰਬਾਈਡ ਦਾ ਕੂੜਾ ਨਹੀਂ ਸਾੜਿਆ ਜਾਵੇਗਾ। ਧਰਨੇ ਤੋਂ ਬਾਅਦ ਸਰਕਾਰ ਬੈਕਫੁੱਟ ‘ਤੇ ਆ ਗਈ ਹੈ। ਸੀਐਮ ਮੋਹਨ ਯਾਦਵ ਨੇ ਦੇਰ ਰਾਤ ਹੰਗਾਮੀ ਮੀਟਿੰਗ ਵਿੱਚ ਇਹ ਫੈਸਲਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਫੈਸਲਾ ਮਾਣਯੋਗ ਅਦਾਲਤ ਦੀਆਂ ਹਦਾਇਤਾਂ ਅਨੁਸਾਰ ਹੈ ਅਤੇ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਜਨਤਾ ਦਾ ਕੋਈ ਨੁਕਸਾਨ ਨਾ ਹੋਵੇ।
-
ਅੱਜ ਸਾਰੇ ਰਾਜਾਂ ਦੇ ਖੇਤੀ ਮੰਤਰੀਆਂ ਨੂੰ ਸੰਬੋਧਨ ਕਰਨਗੇ ਸ਼ਿਵਰਾਜ ਸਿੰਘ ਚੌਹਾਨ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਸਵੇਰੇ 10 ਵਜੇ ਸਾਰੇ ਰਾਜਾਂ ਦੇ ਖੇਤੀ ਮੰਤਰੀਆਂ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਸਾਰੇ ਰਾਜਾਂ ਦੇ ਖੇਤੀ ਮੰਤਰੀਆਂ ਤੋਂ ਖੇਤੀਬਾੜੀ ਨਾਲ ਸਬੰਧਤ ਕੇਂਦਰੀ ਬਜਟ ਲਈ ਸੁਝਾਅ ਲਏ ਜਾਣਗੇ। ਕੱਲ੍ਹ ਦੇਰ ਸ਼ਾਮ ਚੌਹਾਨ ਨੇ ਸਾਰੇ ਰਾਜਾਂ ਦੇ ਪੇਂਡੂ ਵਿਕਾਸ ਮੰਤਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਬਜਟ ਲਈ ਪੇਂਡੂ ਵਿਕਾਸ ਬਾਰੇ ਸੁਝਾਅ ਲਏ।