Live Updates: ਬੱਸ ਮੁਲਾਜ਼ਮਾਂ ਦੀ ਹੜਤਾਲ ਖ਼ਤਮ, CM ਮਾਨ ਨਾਲ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
News Live Updates: ਪੰਜਾਬ ਅਤੇ ਦੇਸ਼ ਦੀ ਹਰ ਛੋਟੀ- ਵੱਡੀ ਖ਼ਬਰ ਦਾ ਅਪਡੇਟ ਤੁਹਾਨੂੰ ਇੱਥੇ ਮਿਲੇਗਾ। ਟੀਵੀ9 ਪੰਜਾਬੀ ਤੇ ਤੁਹਾਨੂੰ ਪੰਜਾਬ ਦੀਆਂ ਸਿਆਸੀ, ਖੇਡ ਅਤੇ ਮਨੋਰੰਜਨ ਜਗਤ ਦੇ ਨਾਲ-ਨਾਲ ਹੋਰ ਖੇਤਰਾਂ ਨਾਲ ਜੁੜੀਆਂ ਖ਼ਬਰਾਂ ਪੜ੍ਹਣ ਅਤੇ ਵੇਖਣ ਨੂੰ ਮਿਲਣਗੀਆਂ।
LIVE NEWS & UPDATES
-
ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕੀਤੇ ਕਾਬੂ
ਅੰਮ੍ਰਿਤਸਰ ਪੁਲਿਸ ਨੇ 4 ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਵਿੱਚ ਮੁੱਖ ਮੁਲਜ਼ਮ ਇੱਕ ਔਰਤ ਬਲਜੀਤ ਕੌਰ ਹੈ। ਪੁੱਛਗਿਛ ਵਿੱਚ ਪਤਾ ਲੱਗਾ ਕਿ ਉਨ੍ਹਾਂ ਦਾ ਪਿੰਡ ਸਰਹੱਦ ਦੇ ਨੇੜੇ ਹੈ। ਉਨ੍ਹਾਂ ਦੇ ਪਾਕਿਸਤਾਨ ਨਾਲ ਸਬੰਧ ਹਨ। ਉਥੋਂ ਹੈਰੋਇਨ ਲੈਣਾ ਉਨ੍ਹਾਂ ਲਈ ਆਸਾਨ ਹੈ। ਨਸ਼ਾ ਤਸਕਰ ਬਲਜੀਤ ਕੌਰ ਦਾ ਪਤੀ ਵੀ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਰਾਜਸਥਾਨ ਦੀ ਜੇਲ੍ਹ ਵਿੱਚ ਬੰਦ ਹੈ।
-
ਦਿੱਲੀ ਵਿਧਾਨਸਭਾ ਚੋਣਾਂ ਲਈ 5 ਫਰਵਰੀ ਨੂੰ ਹੋਵੇਗੀ ਵੋਟਿੰਗ, 8 ਨੂੰ ਨਤੀਜਾ
ਦਿੱਲੀ ਵਿਧਾਨਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ 8 ਫਰਵਰੀ ਨੂੰ ਨਤੀਜਾ ਐਲਾਨ ਦਿੱਤਾ ਜਾਵੇਗਾ।
-
EVM ਵਿੱਚ ਕੋਈ ਵੀ ਵਾਇਰਸ ਦਾਖਲ ਨਹੀਂ ਹੋ ਸਕਦਾ – CEC ਰਾਜੀਵ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਈਵੀਐਮ ‘ਤੇ ਦੋਸ਼ ਲਗਾਉਣ ਵਾਲਿਆਂ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਅਦਾਲਤ ਨੇ ਕਿਹਾ ਹੈ – ਈਵੀਐਮ ਨੂੰ ਕਦੇ ਹੈਕ ਨਹੀਂ ਕੀਤਾ ਜਾ ਸਕਦਾ। ਈਵੀਐਮ ਨਾਲ ਛੇੜਛਾੜ ਦੇ ਆਰੋਪ ਬੇਬੁਨਿਆਦ ਹਨ। ਵਾਇਰਸ ਜਾਂ ਬੱਗ ਈਵੀਐਮ ਵਿੱਚ ਦਾਖਲ ਨਹੀਂ ਹੋ ਸਕਦਾ। ਈਵੀਐਮ ਇੱਕ ਫੂਲਪਰੂਫ ਡਿਵਾਇਸ ਹੈ।
-
ਚੋਣ ਪ੍ਰੀਕ੍ਰਿਆ ਨੂੰ ਲੈਕੇ ਉੱਠਣ ਵਾਲੇ ਸਵਾਲਾਂ ਨੂੰ ਸੁਣ ਦੁੱਖ ਲੱਗਦਾ- ਚੋਣ ਕਮਿਸ਼ਨ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ ਜਦੋਂ ਚੋਣਾਂ ਤੋਂ ਬਾਅਦ ਵਿਰੋਧੀ ਪਾਰਟੀਆਂ ਚੋਣ ਪ੍ਰੀਕ੍ਰਿਆ ਤੇ ਸਵਾਲ ਚੁੱਕਦੀਆਂ ਹਨ ਤਾਂ ਦੁੱਖ ਹੁੰਦਾ ਹੈ। ਚੋਣ ਕਮਿਨਸ਼ਰ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਤਰੀਕਾਂ ਐਲਾਨ ਕਰ ਰਹੇ ਹਨ।
-
ਸੁਪਰੀਮ ਕੋਰਟ ਨੇ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ ਦਿੱਤੀ ਜ਼ਮਾਨਤ
ਸੁਪਰੀਮ ਕੋਰਟ ਨੇ 2013 ਦੇ ਬਲਾਤਕਾਰ ਮਾਮਲੇ ‘ਚ ਗ੍ਰਿਫਤਾਰ ਬਾਬਾ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ 31 ਮਾਰਚ ਤੱਕ ਜ਼ਮਾਨਤ ਦੇ ਦਿੱਤੀ ਹੈ।
-
SKM ਨੂੰ ਰਾਸ਼ਟਰਪਤੀ ਤੋਂ ਨਹੀਂ ਮਿਲਿਆ ਮੁਲਾਕਾਤ ਦਾ ਸਮਾਂ, ਟਾਇਮ ਦੀ ਕਮੀ ਦਾ ਹਵਾਲਾ
ਸੰਯੁਕਤ ਕਿਸਾਨ ਮੋਰਚੇ ਨੂੰ ਰਾਸ਼ਟਰਪਤੀ ਭਵਨ ਤੋਂ ਮੁਲਾਕਾਤ ਦਾ ਸਮਾਂ ਨਹੀਂ ਮਿਲਿਆ ਹੈ। ਰਾਸ਼ਟਰਪਤੀ ਭਵਨ ਨੇ ਸਮੇਂ ਦੀ ਕਮੀ ਦਾ ਹਵਾਲਾ ਦਿੰਦਿਆਂ ਟਾਇਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ SKM ਨੇ ਫੈਸਲੇ ਤੇ ਮੁੜ ਵਿਚਾਰ ਦੀ ਅਪੀਲ ਕੀਤੀ ਹੈ।
-
HMPV CASE IN INDIA: ਭਾਰਤ ਵਿੱਚ ਹੁਣ ਤੱਕ HMPV ਦੇ 6 ਮਾਮਲੇ ਸਾਹਮਣੇ ਆਏ ਹਨ।
ਭਾਰਤ ਵਿੱਚ ਹੁਣ ਤੱਕ HMPV ਦੇ 6 ਮਾਮਲੇ ਸਾਹਮਣੇ ਆਏ ਹਨ। ਕਰਨਾਟਕ, ਗੁਜਰਾਤ, ਬੰਗਾਲ ਅਤੇ ਤਾਮਿਲਨਾਡੂ ਵਿੱਚ ਹੁਣ ਤੱਕ ਮਾਮਲੇ ਸਾਹਮਣੇ ਆਏ ਹਨ।
-
ਦਿੱਲੀ ਚ ਅੱਜ ਲੱਗੇਗਾ ਚੋਣ ਜਾਬਤਾ, 2 ਵਜੇ ਚੋਣਾਂ ਦਾ ਐਲਾਨ ਕਰੇਗਾ ਚੋਣ ਕਮਿਸ਼ਨ
ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਵੇਗਾ। ਇਸ ਦੇ ਲਈ ਚੋਣ ਕਮਿਸ਼ਨ ਨੇ ਦੁਪਿਹਰ 2 ਵਜੇ ਪ੍ਰੈੱਸ ਕਾਨਫਰੰਸ ਸੱਦੀ ਹੈ।
-
ਭੂਚਾਲ ਨਾਲ ਹਿੱਲਿਆ ਪੰਜਾਬ
ਸਵੇਰੇ 6 ਵਜ ਕੇ 40 ਮਿੰਟ ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੇਪਾਲ ਇਸ ਭੂਚਾਲ ਦਾ ਕੇਂਦਰ ਰਿਹਾ।