ਦਿੱਲੀ ਪੁਲਿਸ ਅਤੇ ਅੱਤਵਾਦੀ ਅਰਸ਼ਦੀਪ ਡੱਲਾ ਦੇ ਗੁਰਗਿਆਂ ਵਿਚਾਲੇ ਫਾਈਰਿੰਗ, ਦੋ ਬਦਮਾਸ਼ਾਂ ਨੂੰ ਲੱਗੀ ਗੋਲੀ, ਗ੍ਰਿਫਤਾਰ
ਦਿੱਲੀ ਦੇ ਮਯੂਰ ਵਿਹਾਰ 'ਚ ਦੇਰ ਰਾਤ ਖਾਲਿਸਤਾਨੀ ਅੱਤਵਾਦੀ ਅਰਸ਼ਦੀਪ ਸਿੰਘ ਡਾਲਾ ਦੇ ਦੋ ਗੁਰਗਿਆਂ ਅਤੇ ਦਿੱਲੀ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਦੋਵੇਂ ਗੈਂਗਸਟਰਾਂ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।ਦਿੱਲੀ ਪੁਲਿਸ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰਾਂ ਅਰਸ਼ ਡਾਲਾ ਦੇ ਨਿਰਦੇਸ਼ਾਂ 'ਤੇ ਪੰਜਾਬੀ ਗਾਇਕ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ। ਜਲਦੀ ਹੀ ਦਿੱਲੀ ਪੁਲਿਸ ਇਸ ਬਾਰੇ ਖੁਲਾਸਾ ਕਰੇਗੀ।
ਨਵੀਂ ਦਿੱਲੀ। ਦਿੱਲੀ ਪੁਲਿਸ ਅਤੇ ਅੱਤਵਾਦੀ ਅਰਸ਼ਦੀਪ ਡੱਲਾ (Terrorist Arshdeep Dalla) ਦੇ ਗੁਰਗਿਆਂ ਵਿਚਾਲੇ ਗੋਲੀ ਚੱਲ ਗਈ। ਜਿਸ ਨਾਲ ਡੱਲੇ ਦੇ ਦੋ ਗੰਭੀਰ ਜਖਮੀ ਹੋ ਗਏ, ਜਿਨ੍ਹਾਂ ਨੂੰ ਗ੍ਰਿਫਤਾਰ ਕਰਕੇ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਇਹ ਘਟਨਾ ਨੋਇਡਾ ਤੋਂ ਅਕਸ਼ਰਧਾਮ ਜਾਣ ਵਾਲੀ ਸੜਕ ‘ਤੇ ਮਯੂਰ ਵਿਹਾਰ ਨੇੜੇ ਵਾਪਰੀ।
ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਇੱਥੇ ਮਯੂਰ ਵਿਹਾਰ ਫੇਜ਼ ਵਨ ਵਿੱਚ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਨੋਇਡਾ ਤੋਂ ਆਉਂਦੇ ਦੇਖਿਆ ਗਿਆ। ਦਿੱਲੀ ਪੁਲਿਸ (Delhi Police) ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸੇ ਸਮੇਂ ਪੁਲਿਸ ਨੂੰ ਦੇਖ ਕੇ ਬਦਮਾਸ਼ ਇੱਕ ਪਾਸੇ ਹੋ ਗਏ ਅਤੇ ਭੱਜਣ ਲੱਗੇ।
ਬਦਮਾਸ਼ਾਂ ਨੇ ਪਹਿਲਾ ਚਲਾਈ ਗੋਲੀ
ਇਸ ਤੇ ਪੁਲਿਸ ਨੇ ਬਦਮਾਸ਼ਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਟੀਮ ਬਦਮਾਸ਼ਾਂ ਦੇ ਪਿੱਛੇ ਗਈ ਤਾਂ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਦੀ ਗੋਲੀਬਾਰੀ ਤੋਂ ਬਚਣ ਲਈ ਦਿੱਲੀ ਪੁਲਿਸ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ।