ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Umesh Pal Kidnapping Case: ਅਤੀਕ ਅਹਿਮਦ ਸਮੇਤ 3 ਦੋਸ਼ੀ, ਅਸ਼ਰਫ ਸਮੇਤ 7 ਦੋਸ਼ ਮੁਕਤ

Umesh Pal Kidnapping Case: ਜੱਜ ਦਿਨੇਸ਼ ਚੰਦਰ ਸ਼ੁਕਲ ਨੇ ਇਹ ਫੈਸਲਾ ਸੁਣਾਇਆ ਹੈ। ਅਤੀਕ ਅਹਿਮਦ 'ਤੇ ਉਮੇਸ਼ ਪਾਲ ਦੀ ਹੱਤਿਆ ਦਾ ਵੀ ਦੋਸ਼ ਹੈ। ਉਸ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਲਿਆਂਦਾ ਗਿਆ ਹੈ।

Umesh Pal Kidnapping Case: ਅਤੀਕ ਅਹਿਮਦ ਸਮੇਤ 3 ਦੋਸ਼ੀ, ਅਸ਼ਰਫ ਸਮੇਤ 7 ਦੋਸ਼ ਮੁਕਤ
Umesh Pal Kidnapping Case: ਅਤੀਕ ਅਹਿਮਦ ਸਮੇਤ ਤਿੰਨਾਂ ਦੋਸ਼ੀਆਂ ਨੂੰ ਉਮਰ ਕੈਦ, 7 ਬਰੀ
Follow Us
tv9-punjabi
| Updated On: 28 Mar 2023 14:22 PM

ਪ੍ਰਯਾਗਰਾਜ: ਪ੍ਰਯਾਗਰਾਜ ਦੀ ਐਮਪੀ-ਐਮਐਲਏ ਅਦਾਲਤ (Prayagraj MP-MLA Court)ਨੇ ਉਮੇਸ਼ ਪਾਲ ਅਗਵਾ ਮਾਮਲੇ (Umesh Pal Kidnapping Case) ਵਿੱਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਅਤੀਕ ਅਹਿਮਦ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਬਾਕੀ ਦੋ ਦੋਸ਼ੀਆਂ ਨੂੰ ਵੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ ਅਤੇ ਸੱਤ ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਜੱਜ ਦਿਨੇਸ਼ ਚੰਦਰ ਸ਼ੁਕਲਾ ਨੇ ਇਹ ਫੈਸਲਾ ਸੁਣਾਇਆ। ਅਤੀਕ ਅਹਿਮਦ ‘ਤੇ ਉਮੇਸ਼ ਪਾਲ ਦੀ ਹੱਤਿਆ ਦਾ ਵੀ ਦੋਸ਼ ਹੈ। ਉਸ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਲਿਆਂਦਾ ਗਿਆ ਹੈ।

ਉਮੇਸ਼ ਪਾਲ ਦੀ ਕਿਡਨੈਪਿੰਗ ਮਾਮਲੇ ਚ ਅਤੀਕ ਅਹਿਮਦ, ਅਸ਼ਰਫ, ਦਿਨੇਸ਼ ਪਾਸੀ ਅਤੇ ਖਾਨ ਸੁਲਤ ਹਨੀਫ, ਇਸਰਾਰ, ਆਬਿਦ ਪ੍ਰਧਾਨ, ਜਾਵੇਦ, ਫਰਹਾਨ, ਮੱਲੀ ਅਤੇ ਏਜਾਜ਼ ਅਖਤਰ ਨੂੰ ਅਗਵਾ ਕਰਨ ਦੇ ਮਾਮਲੇ ‘ਚ ਦੋਸ਼ੀ ਬਣਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਅੱਜ ਹੀ ਸਜ਼ਾ ਦਾ ਐਲਾਨ ਕਰੇਗੀ। ਇਸ ਦੇ ਨਾਲ ਹੀ ਉਮੇਸ਼ ਪਾਲ ਦੀ ਪਤਨੀ ਜਯਾ ਪਾਲ ਨੇ ਆਸ ਪ੍ਰਗਟਾਈ ਹੈ ਕਿ ਅਦਾਲਤ ਅਤੀਕ ਅਤੇ ਹੋਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇਗੀ। ਜਯਾ ਪਾਲ ਨੇ ਕਿਹਾ ਹੈ ਕਿ ਅਤੀਕ ਨੂੰ ਫਾਂਸੀ ਤੋਂ ਘੱਟ ਸਜ਼ਾ ਨਹੀਂ ਮਿਲਣੀ ਚਾਹੀਦੀ। ਅਦਾਲਤ ਨੇ 17 ਮਾਰਚ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

2005 ਵਿੱਚ ਕੀਤੀ ਗਈ ਸੀ ਰਾਜੂ ਪਾਲ ਪਾਲ ਦੀ ਹੱਤਿਆ

ਬਸਪਾ ਆਗੂ ਰਾਜੂ ਪਾਲ ਦੀ ਸਾਲ 2005 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਕਾਂਡ ਦਾ ਗਵਾਹ ਉਮੇਸ਼ ਸੀ। ਇਸ ਦੇ ਨਾਲ ਹੀ ਮੁੱਖ ਦੋਸ਼ੀ ਅਤੀਕ ਅਹਿਮਦ ਅਤੇ ਉਸ ਦਾ ਭਰਾ ਅਸ਼ਰਫ ਸਨ। ਅਤੀਕ ਚਾਹੁੰਦਾ ਸੀ ਕਿ ਉਮੇਸ਼ ਇਸ ਕੇਸ ਤੋਂ ਹਟ ਜਾਵੇ। ਇਸ ਲਈ 28 ਫਰਵਰੀ 2006 ਨੂੰ ਅਤੀਕ ਦੇ ਗੁੰਡਿਆਂ ਨੇ ਉਸ ਨੂੰ ਅਗਵਾ ਕਰ ਲਿਆ। ਉਮੇਸ਼ ਅਨੁਸਾਰ ਅਤੀਕ ਚਾਹੁੰਦਾ ਸੀ ਕਿ ਉਹ ਅਦਾਲਤ ‘ਚ ਜਾ ਕੇ ਆਖੇ ਕਿ ਉਹ ਮੌਕੇ ‘ਤੇ ਮੌਜੂਦ ਨਹੀਂ ਸੀ ਪਰ ਫਿਰ ਵੀ ਉਹ ਪੂਰਾ ਸਾਲ ਚੁੱਪ ਰਿਹਾ ਅਤੇ ਬਸਪਾ ਦੀ ਸਰਕਾਰ ਬਣਦਿਆਂ ਹੀ ਉਹ ਥਾਣੇ ਚਲਾ ਗਿਆ। ਅਗਵਾ ਮਾਮਲੇ ਦੀ ਸ਼ਿਕਾਇਤ ਕੀਤੀ। ਉਸ ਨੇ ਅਤੀਕ, ਅਸ਼ਰਫ ਸਮੇਤ 10 ਲੋਕਾਂ ‘ਤੇ ਦੋਸ਼ ਲਗਾਏ ਸਨ।

ਬੀਤੀ 24 ਫਰਵਰੀ ਨੂੰ ਪ੍ਰਯਾਗਰਾਜ ‘ਚ ਬਦਮਾਸ਼ਾਂ ਨੇ ਉਮੇਸ਼ ਪਾਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੌਰਾਨ ਦੋ ਸੁਰੱਖਿਆ ਗਾਰਡਾਂ ਦੀ ਵੀ ਮੌਤ ਹੋ ਗਈ ਸੀ। ਬਦਮਾਸ਼ਾਂ ਨੇ ਇਸ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਉਮੇਸ਼ ਅਦਾਲਤ ਤੋਂ ਆਪਣੇ ਅਗਵਾ ਦਾ ਕੇਸ ਲੜ ਕੇ ਘਰ ਪਰਤ ਰਿਹਾ ਸੀ।ਇਸ ਕਤਲ ਕੇਸ ਵਿੱਚ ਪੁਲਿਸ ਨੇ ਅਤੀਕ ਦੀ ਪਤਨੀ ਸ਼ਾਇਸਤਾ ਨੂੰ ਵੀ ਮੁਲਜ਼ਮ ਬਣਾਇਆ ਹੈ। ਜਿੱਥੇ ਸ਼ਾਇਸਤਾ ਨੇ ਕਿਹਾ ਹੈ, ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਫ਼ਰਾਰ ਹੋ ਗਈ ਹੈ। ਪੁਲਿਸ ਨੇ ਸ਼ਾਇਸਤਾ ‘ਤੇ ਇਨਾਮ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਦੂਜੇ ਅਪਰਾਧੀਆਂ ਦੇ ਖਿਲਾਫ ਵੀ ਪੰਜ-ਪੰਜ ਲੱਖ ਦਾ ਇਨਾਮ ਐਲਾਨਿਆ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...