AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Umesh Pal Kidnapping Case: ਹੁਣ ਉਮਰ ਭਰ ਲਈ ਸਲਾਖਾਂ ਪਿੱਛੇ ਰਹੇਗਾ ਅਤੀਕ, ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

Umesh Pal Kidnapping Case: ਜੱਜ ਦਿਨੇਸ਼ ਚੰਦਰ ਸ਼ੁਕਲ ਨੇ ਇਹ ਫੈਸਲਾ ਸੁਣਾਇਆ ਹੈ। ਅਤੀਕ ਅਹਿਮਦ 'ਤੇ ਉਮੇਸ਼ ਪਾਲ ਦੀ ਹੱਤਿਆ ਦਾ ਵੀ ਦੋਸ਼ ਹੈ। ਉਸ ਨੂੰ ਗੁਜਰਾਤ ਦੀ ਸਾਬਰਮਤੀ ਜੇਲ੍ਹ ਤੋਂ ਪ੍ਰਯਾਗਰਾਜ ਲਿਆਂਦਾ ਗਿਆ ਹੈ।

Umesh Pal Kidnapping Case: ਹੁਣ ਉਮਰ ਭਰ ਲਈ ਸਲਾਖਾਂ ਪਿੱਛੇ ਰਹੇਗਾ ਅਤੀਕ, ਅਦਾਲਤ ਨੇ ਤਿੰਨਾਂ ਦੋਸ਼ੀਆਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
Umesh Pal Kidnapping Case: ਅਤੀਕ ਅਹਿਮਦ ਸਮੇਤ ਤਿੰਨਾਂ ਦੋਸ਼ੀਆਂ ਨੂੰ ਉਮਰ ਕੈਦ, 7 ਬਰੀ
tv9-punjabi
| Updated On: 28 Mar 2023 14:23 PM IST
Share
Atique Ahmed: ਪ੍ਰਯਾਗਰਾਜ ਦੀ ਐਮਪੀ-ਐਮਐਲਏ ਅਦਾਲਤ (Prayagraj MP-MLA Court) ਨੇ ਉਮੇਸ਼ ਪਾਲ ਅਗਵਾ ਮਾਮਲੇ (Umesh Pal Kidnapping Case) ਵਿੱਚ ਆਪਣਾ ਫੈਸਲਾ ਸੁਣਾ ਦਿੱਤਾ ਹੈ। ਇਸ ਮਾਮਲੇ ‘ਚ ਅਤੀਕ ਅਹਿਮਦ ਦੇ ਨਾਲ-ਨਾਲ ਦੋ ਹੋਰ ਦੋਸ਼ੀਆਂ ਹਨੀਫ ਅਤੇ ਦਿਨੇਸ਼ ਪਾਸੀ ਨੂੰ ਵੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ, ਜਦੋਂ ਕਿ ਅਸ਼ਰਫ਼ ਸਮੇਤ ਸੱਤ ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਹੈ। ਜੱਜ ਦਿਨੇਸ਼ ਚੰਦਰ ਸ਼ੁਕਲਾ ਨੇ ਇਹ ਫੈਸਲਾ ਸੁਣਾਇਆ। ਅਤੀਕ ਅਹਿਮਦ ‘ਤੇ ਉਮੇਸ਼ ਪਾਲ ਦੀ ਹੱਤਿਆ ਦਾ ਵੀ ਦੋਸ਼ ਹੈ। ਉਮੇਸ਼ ਪਾਲ ਦੀ ਕਿਡਨੈਪਿੰਗ ਮਾਮਲੇ ਚ ਅਤੀਕ ਅਹਿਮਦ, ਅਸ਼ਰਫ, ਦਿਨੇਸ਼ ਪਾਸੀ ਅਤੇ ਖਾਨ ਸੁਲਤ ਹਨੀਫ, ਇਸਰਾਰ, ਆਬਿਦ ਪ੍ਰਧਾਨ, ਜਾਵੇਦ, ਫਰਹਾਨ, ਮੱਲੀ ਅਤੇ ਏਜਾਜ਼ ਅਖਤਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਦੋਸ਼ੀ ਬਣਾਇਆ ਗਿਆ ਸੀ। ਦੱਸ ਦੇਈਏ ਕਿ ਉਮੇਸ਼ ਪਾਲ ਦੀ ਪਤਨੀ ਜਯਾ ਪਾਲ ਨੇ ਉਮੀਦ ਜਤਾਈ ਸੀ ਕਿ ਅਦਾਲਤ ਅਤੀਕ ਅਤੇ ਹੋਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਵੇਗੀ। ਜਯਾ ਪਾਲ ਨੇ ਕਿਹਾ ਸੀ ਕਿ ਅਤੀਕ ਨੂੰ ਫਾਂਸੀ ਤੋਂ ਘੱਟ ਸਜ਼ਾ ਨਹੀਂ ਮਿਲਣੀ ਚਾਹੀਦੀ। ਅਦਾਲਤ ਨੇ 17 ਮਾਰਚ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

2005 ਵਿੱਚ ਕੀਤੀ ਗਈ ਸੀ ਰਾਜੂ ਪਾਲ ਪਾਲ ਦੀ ਹੱਤਿਆ

ਬਸਪਾ ਆਗੂ ਰਾਜੂ ਪਾਲ ਦੀ ਸਾਲ 2005 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਕਾਂਡ ਦਾ ਗਵਾਹ ਉਮੇਸ਼ ਸੀ। ਇਸ ਦੇ ਨਾਲ ਹੀ ਮੁੱਖ ਦੋਸ਼ੀ ਅਤੀਕ ਅਹਿਮਦ ਅਤੇ ਉਸ ਦਾ ਭਰਾ ਅਸ਼ਰਫ ਸਨ। ਅਤੀਕ ਚਾਹੁੰਦਾ ਸੀ ਕਿ ਉਮੇਸ਼ ਇਸ ਕੇਸ ਤੋਂ ਹਟ ਜਾਵੇ। ਇਸ ਲਈ 28 ਫਰਵਰੀ 2006 ਨੂੰ ਅਤੀਕ ਦੇ ਗੁੰਡਿਆਂ ਨੇ ਉਸ ਨੂੰ ਅਗਵਾ ਕਰ ਲਿਆ। ਉਮੇਸ਼ ਅਨੁਸਾਰ ਅਤੀਕ ਚਾਹੁੰਦਾ ਸੀ ਕਿ ਉਹ ਅਦਾਲਤ ‘ਚ ਜਾ ਕੇ ਆਖੇ ਕਿ ਉਹ ਮੌਕੇ ‘ਤੇ ਮੌਜੂਦ ਨਹੀਂ ਸੀ ਪਰ ਫਿਰ ਵੀ ਉਹ ਪੂਰਾ ਸਾਲ ਚੁੱਪ ਰਿਹਾ ਅਤੇ ਬਸਪਾ ਦੀ ਸਰਕਾਰ ਬਣਦਿਆਂ ਹੀ ਉਹ ਥਾਣੇ ਚਲਾ ਗਿਆ। ਅਗਵਾ ਮਾਮਲੇ ਦੀ ਸ਼ਿਕਾਇਤ ਕੀਤੀ। ਉਸ ਨੇ ਅਤੀਕ, ਅਸ਼ਰਫ ਸਮੇਤ 10 ਲੋਕਾਂ ‘ਤੇ ਦੋਸ਼ ਲਗਾਏ ਸਨ। 24 ਫਰਵਰੀ ਨੂੰ ਪ੍ਰਯਾਗਰਾਜ ‘ਚ ਬਦਮਾਸ਼ਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੌਰਾਨ ਦੋ ਸੁਰੱਖਿਆ ਗਾਰਡਾਂ ਦੀ ਵੀ ਮੌਤ ਹੋ ਗਈ ਸੀ। ਬਦਮਾਸ਼ਾਂ ਨੇ ਇਸ ਘਟਨਾ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਉਮੇਸ਼ ਅਦਾਲਤ ਤੋਂ ਆਪਣੇ ਅਗਵਾ ਦਾ ਕੇਸ ਲੜ ਕੇ ਘਰ ਪਰਤ ਰਿਹਾ ਸੀ।ਇਸ ਕਤਲ ਕੇਸ ਵਿੱਚ ਪੁਲਿਸ ਨੇ ਅਤੀਕ ਦੀ ਪਤਨੀ ਸ਼ਾਇਸਤਾ ਨੂੰ ਵੀ ਮੁਲਜ਼ਮ ਬਣਾਇਆ ਹੈ। ਜਿੱਥੇ ਸ਼ਾਇਸਤਾ ਨੇ ਕਿਹਾ ਹੈ, ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਫ਼ਰਾਰ ਹੋ ਗਈ ਹੈ। ਪੁਲਿਸ ਨੇ ਸ਼ਾਇਸਤਾ ‘ਤੇ ਇਨਾਮ ਦਾ ਐਲਾਨ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਦੂਜੇ ਅਪਰਾਧੀਆਂ ਦੇ ਖਿਲਾਫ ਵੀ ਪੰਜ-ਪੰਜ ਲੱਖ ਦਾ ਇਨਾਮ ਐਲਾਨਿਆ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...