7 ਦਿਨਾਂ ‘ਚ ਦੇਸ਼ ‘ਚ ਲਾਗੂ ਹੋ ਜਾਵੇਗਾ CAA, ਮੈਂ ਦੇ ਰਿਹਾ ਹਾਂ ਗਾਰੰਟੀ… ਕੇਂਦਰੀ ਮੰਤਰੀ ਨੇ ਕੀਤਾ ਦਾਅਵਾ
CAA: ਸੀਨੀਅਰ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (CAA) ਅਗਲੇ ਇੱਕ ਹਫ਼ਤੇ ਵਿੱਚ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸ਼ਾਂਤਨੂ ਠਾਕੁਰ ਪੱਛਮੀ ਬੰਗਾਲ ਦੇ ਬਨਗਾਂਓ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਹਨ। ਇਹ ਬਿਆਨ ਇਸ ਕਰਕੇ ਵੀ ਖਾਸ ਹੈ ਕਿਉਂਕਿ ਬੰਗਾਲ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਲਗਾਤਾਰ CAA ਦਾ ਵਿਰੋਧ ਕਰ ਰਹੀ ਹੈ।

ਸੀਨੀਅਰ ਭਾਜਪਾ ਨੇਤਾ ਅਤੇ ਕੇਂਦਰੀ ਮੰਤਰੀ ਸ਼ਾਂਤਨੂ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਨਾਗਰਿਕਤਾ ਸੋਧ ਕਾਨੂੰਨ (CAA) ਅਗਲੇ ਇੱਕ ਹਫ਼ਤੇ ਵਿੱਚ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਸਟੇਜ ਤੋਂ ਗਾਰੰਟੀ ਦੇ ਰਿਹਾ ਹਾਂ ਕਿ ਅਗਲੇ 7 ਦਿਨਾਂ ਵਿੱਚ ਨਾ ਸਿਰਫ਼ ਬੰਗਾਲ ਵਿੱਚ ਸਗੋਂ ਪੂਰੇ ਦੇਸ਼ ਵਿੱਚ ਸੀਏਏ ਲਾਗੂ ਹੋ ਜਾਵੇਗਾ।ਸ਼ਾਂਤਨੂ ਠਾਕੁਰ ਦੱਖਣੀ 24 ਪਰਗਨਾ ਦੇ ਕੱਕਦੀਪ ਵਿੱਚ ਇੱਕ ਜਨ ਸਭਾ ਵਿੱਚ ਭਾਸ਼ਣ ਦੇ ਰਹੇ ਸਨ।
ਸ਼ਾਂਤਨੂ ਠਾਕੁਰ ਬੰਗਾਲ, ਬੰਗਾਲ ਤੋਂ ਭਾਜਪਾ ਦੇ ਲੋਕ ਸਭਾ ਮੈਂਬਰ ਹਨ। ਦਰਅਸਲ, ਉਨ੍ਹਾਂ ਨੇ CAA ਬਾਰੇ ਆਪਣੇ ਬਿਆਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਦੁਹਰਾਇਆ ਹੈ। ਪਿਛਲੇ ਸਾਲ ਦਸੰਬਰ ਵਿੱਚ ਅਮਿਤ ਸ਼ਾਹ ਨੇ ਕਿਹਾ ਸੀ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀਏਏ ਲਾਗੂ ਕਰੇਗੀ ਅਤੇ ਇਸ ਨੂੰ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਦੇ ਬਿਆਨ ਨੂੰ ਤ੍ਰਿਣਮੂਲ ਕਾਂਗਰਸ ਸੁਪਰੀਮੋ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। ਕਿਉਂਕਿ ਮਮਤਾ ਬੈਨਰਜੀ ਲਗਾਤਾਰ CAA ਦਾ ਵਿਰੋਧ ਕਰ ਰਹੀ ਹੈ।
CAA ਦਾ ਹੋਇਆ ਸੀ ਵਿਰੋਧ
ਦਰਅਸਲ ਜਦੋਂ ਕੇਂਦਰ ਸਰਕਾਰ CAA ਨੂੰ ਲੈਕੇ ਬਿੱਲ ਲੈਕੇ ਆਈ ਸੀ ਤਾਂ ਸੰਸਦ ਤੋਂ ਲੈਕੇ ਸੜਕ ਤੱਕ ਇਸਦਾ ਜ਼ੋਰਦਾਰ ਵਿਰੋਧ ਹੋਇਆ ਸੀ। ਦਿੱਲੀ ਦੇ ਸ਼ਹੀਨ ਬਾਗ ਇਲਾਕੇ ਵਿੱਚ ਇਸ ਖਿਲਾਫ਼ ਅੰਦੋਲਣ ਵੀ ਹੋਇਆ ਸੀ। ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ ਇਸ ਨੂੰ ਠੰਡੇ ਵਸਤੇ ਵਿੱਚ ਪਾ ਦਿੱਤਾ ਸੀ। ਪਰ ਹੁਣ ਜਦੋਂ 2024 ਦੀਆਂ ਲੋਕ ਸਭਾ ਚੋਣਾਂ ਸਿਰ ਤੇ ਹਨ ਤਾਂ ਇਹ CAA ਦਾ ਮਾਮਲਾ ਮੁੜ ਚਰਚਾਵਾਂ ਵਿੱਚ ਆ ਗਿਆ ਹੈ।