200 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਵਿਆਹ ਵਾਲੇ ਮਹਿਮਾਨਾਂ ਨੂੰ ਲੈ ਕੇ ਜਾ ਰਹੀ ਬੱਸ, ਕਰੀਬ 40 ਲੋਕ ਸਵਾਰ | Uttarakhand Pauri bus fall in gorge know full in punjabi Punjabi news - TV9 Punjabi

Accident: 200 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਵਿਆਹ ਵਾਲੇ ਮਹਿਮਾਨਾਂ ਨੂੰ ਲੈ ਕੇ ਜਾ ਰਹੀ ਬੱਸ, ਕਰੀਬ 40 ਲੋਕ ਸਵਾਰ

Updated On: 

05 Oct 2024 11:56 AM

Accident: ਹਾਦਸਾ ਲਾੜੀ ਦੇ ਘਰ ਤੋਂ ਦੋ ਕਿਲੋਮੀਟਰ ਦੀ ਦੂਰੀ 'ਤੇ ਵਾਪਰਿਆ। ਬੱਸ 'ਚ ਸਵਾਰ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ 'ਤੇ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਮੌਕੇ 'ਤੇ ਪਹੁੰਚ ਗਈ।

Accident: 200 ਫੁੱਟ ਡੂੰਘੀ ਖੱਡ ਵਿੱਚ ਡਿੱਗੀ ਵਿਆਹ ਵਾਲੇ ਮਹਿਮਾਨਾਂ ਨੂੰ ਲੈ ਕੇ ਜਾ ਰਹੀ ਬੱਸ, ਕਰੀਬ 40 ਲੋਕ ਸਵਾਰ

ਹਾਦਸਾ (ਸੰਕੇਤਕ ਤਸਵੀਰ)

Follow Us On

ਉਤਰਾਖੰਡ ਦੇ ਪੌੜੀ ਜ਼ਿਲੇ ‘ਚ ਇਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸ਼ੁੱਕਰਵਾਰ ਰਾਤ ਵਿਆਹ ਦੇ ਮਹਿਮਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ 200 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਘਟਨਾ ਸਥਾਨ ‘ਤੇ ਕਰੀਬ 25 ਤੋਂ 30 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਹਾਲਾਂਕਿ ਅਜੇ ਤੱਕ ਮਰਨ ਵਾਲਿਆਂ ਦੀ ਗਿਣਤੀ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਬੱਸ ਹਰਿਦੁਆਰ ਦੇ ਲਾਲਧਾਂਗ ਤੋਂ ਪੌੜੀ ਦੇ ਪਿੰਡ ਬੀਰੋਨਖਲ ਜਾ ਰਹੀ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਉੱਤਰਾਖੰਡ ਵਿਧਾਨ ਸਭਾ ਦੀ ਸਪੀਕਰ ਰਿਤੂ ਖੰਡੂਰੀ ਮੌਕੇ ‘ਤੇ ਪਹੁੰਚੀ ਪਰ ਉਨ੍ਹਾਂ ਨੂੰ ਪਿੰਡ ਵਾਸੀਆਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।

ਇਹ ਹਾਦਸਾ ਸ਼ਾਮ 8 ਵਜੇ ਦੇ ਕਰੀਬ ਪਿੰਡ ਸਿਮੰਡੀ ਨੇੜੇ ਉਸ ਸਮੇਂ ਵਾਪਰਿਆ ਜਦੋਂ ਬੱਸ ਡਰਾਈਵਰ ਦਾ ਕੰਟਰੋਲ ਗੁਆ ਬੈਠਾ ਅਤੇ ਬੱਸ ਸਿੱਧੀ ਡੂੰਘੀ ਖੱਡ ਵਿੱਚ ਜਾ ਡਿੱਗੀ। ਬੱਸ ਵਿੱਚ ਵਿਆਹ ਦੇ 40-50 ਮਹਿਮਾਨ ਸਵਾਰ ਸਨ।

ਲਾੜੀ ਦੇ ਘਰ ਨੇੜੇ ਵਾਪਰਿਆ ਹਾਦਸਾ

ਹਾਦਸਾ ਲਾੜੀ ਦੇ ਘਰ ਤੋਂ ਦੋ ਕਿਲੋਮੀਟਰ ਦੀ ਦੂਰੀ ‘ਤੇ ਵਾਪਰਿਆ। ਬੱਸ ‘ਚ ਸਵਾਰ ਯਾਤਰੀਆਂ ਨੇ ਆਪਣੀ ਜਾਨ ਬਚਾਉਣ ਲਈ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਆਸਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਐਸਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚ ਗਈ, ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਟਾਰਚਾਂ ਅਤੇ ਮੋਬਾਈਲਾਂ ਦੀ ਮਦਦ ਨਾਲ ਸ਼ੁਰੂ ਹੋਏ ਬਚਾਅ ਕਾਰਜ ਲਈ ਨੇੜਲੇ ਥਾਣਿਆਂ ਦੀ ਪੁਲਿਸ ਨੂੰ ਵੀ ਬੁਲਾਇਆ ਗਿਆ।

ਹਾਦਸੇ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਅਤੇ ਪੁਲਸ ਨੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version