ਉੱਤਰਕਾਸ਼ੀ: ਗਗਨਾਨੀ ਨੇੜੇ ਖਾਈ ‘ਚ ਡਿੱਗੀ ਬੱਸ, 7 ਲੋਕਾਂ ਦੀ ਮੌਤ, ਬੱਸ ‘ਚ ਸਵਾਰ ਸਨ 33 ਯਾਤਰੀ

Updated On: 

20 Aug 2023 20:00 PM

ਯਾਤਰੀਆਂ ਨਾਲ ਭਰੀ ਬੱਸ ਡੂੰਘੀ ਖੱਡ 'ਚ ਡਿੱਗਣ ਕਾਰਨ ਹੜਕੰਪ ਮਚ ਗਿਆ। NDRF ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਯਾਤਰੀਆਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਬੱਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜ਼ਖਮੀ ਯਾਤਰੀਆਂ ਬਾਰੇ ਜਾਣਕਾਰੀ ਲਈ, ਤੁਸੀਂ 0134 222722, 222126 ਅਤੇ 7500337269 'ਤੇ ਕਾਲ ਕਰ ਸਕਦੇ ਹੋ।

ਉੱਤਰਕਾਸ਼ੀ: ਗਗਨਾਨੀ ਨੇੜੇ ਖਾਈ ਚ ਡਿੱਗੀ ਬੱਸ, 7 ਲੋਕਾਂ ਦੀ ਮੌਤ, ਬੱਸ ਚ ਸਵਾਰ ਸਨ 33 ਯਾਤਰੀ
Follow Us On

ਉੱਤਰਾਖੰਡ। ਸੂਬੇ ਵਿੱਚ ਐਤਵਾਰ ਨੂੰ ਇੱਕ ਵੱਡਾ ਸੜਕ ਹਾਦਸਾ (Road accident) ਵਾਪਰਿਆ। ਉੱਤਰਕਾਸ਼ੀ-ਗੰਗੋਤਰੀ ਰਾਸ਼ਟਰੀ ਰਾਜਮਾਰਗ ‘ਤੇ ਗੰਗਨਾਨੀ ਨੇੜੇ ਇਕ ਬੱਸ 50 ਮੀਟਰ ਡੂੰਘੀ ਖੱਡ ‘ਚ ਡਿੱਗ ਗਈ। ਜਾਣਕਾਰੀ ਮੁਤਾਬਕ ਬੱਸ ‘ਚ ਗੁਜਰਾਤ ਤੋਂ ਕੁੱਲ 33 ਯਾਤਰੀ ਸਵਾਰ ਸਨ। ਹਾਦਸਾਗ੍ਰਸਤ ਬੱਸ ‘ਚੋਂ 26 ਯਾਤਰੀਆਂ ਨੂੰ ਕੱਢ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਹਾਦਸੇ ‘ਚ 7 ਯਾਤਰੀਆਂ ਦੀ ਮੌਤ ਹੋ ਗਈ ਹੈ।ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਥਾਨਕ ਪ੍ਰਸ਼ਾਸਨ ਨੇ ਦੱਸਿਆ ਕਿ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜਿਹੜੀ ਬੱਸ ਖਾਈ ਵਿੱਚ ਡਿੱਗੀ ਹੈ। ਉਸਦਾ ਨੰਬਰ UK07PA 8585 ਹੈ। ਬੱਸ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜ਼ਖਮੀ ਯਾਤਰੀਆਂ ਬਾਰੇ ਜਾਣਕਾਰੀ ਲਈ, ਤੁਸੀਂ 0134 222722, 222126 ਅਤੇ 7500337269 ‘ਤੇ ਕਾਲ ਕਰ ਸਕਦੇ ਹੋ।

ਸੀਐੱਮ ਨੇ ਹਾਦਸੇ ‘ਤੇ ਜਤਾਇਆ ਦੁੱਖ

ਇਸ ਦੇ ਨਾਲ ਹੀ ਮੁੱਖ ਮੰਤਰੀ (Chief Minister) ਪੁਸ਼ਕਰ ਸਿੰਘ ਧਾਮੀ ਨੇ ਇਸ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਜਿਨ੍ਹਾਂ ਯਾਤਰੀਆਂ ਦੀ ਜਾਨ ਚਲੀ ਗਈ ਹੈ। ਉਸਦੀ ਆਤਮਾ ਨੂੰ ਸ਼ਾਂਤੀ ਮਿਲੇ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖਮੀਆਂ ਦੇ ਸਹੀ ਇਲਾਜ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜ਼ਖਮੀਆਂ ਦੇ ਇਲਾਜ ਵਿੱਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਆਂਧਰਾ ਪ੍ਰਦੇਸ਼ ਦੇ ਪਾਡੇਰੂ ‘ਚ ਬੱਸ ਡਿੱਗੀ, 2 ਦੀ ਮੌਤ

ਦੂਜੇ ਪਾਸੇ ਆਂਧਰਾ ਪ੍ਰਦੇਸ਼ (Andhra Pradesh) ਦੇ ਅਲੁਰੀ ਸੀਥਾਰਾਮਰਾਜੂ ਜ਼ਿਲ੍ਹੇ ਦੇ ਪਡੇਰੂ ਇਲਾਕੇ ਵਿੱਚ ਯਾਤਰੀਆਂ ਨਾਲ ਭਰੀ ਇੱਕ ਆਰਟੀਸੀ ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਬੱਸ ‘ਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਜਦਕਿ 30 ਲੋਕ ਜ਼ਖਮੀ ਹੋ ਗਏ। 10 ਯਾਤਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਚਾਅ ਕਾਰਜ ਜਾਰੀ ਹੈ। ਇਹ ਬੱਸ ਛਡਵਰਮ ਤੋਂ ਪਡੇਰੂ ਜਾ ਰਹੀ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ