AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Wrestlers Protest: ਯੂਨਾਈਟਿਡ ਵਰਲਡ ਰੈਸਲਿੰਗ ਆਰਗੇਨਾਈਜ਼ੇਸ਼ਨ ਦੀ ਧਮਕੀ – WFI ਨੂੰ ਕਰਨਗੇ ਮੁਅੱਤਲ, ਕਿਹਾ- ਪਹਿਲਵਾਨਾਂ ‘ਤੇ ਕਾਰਵਾਈ ਚਿੰਤਾਜਨਕ

ਮੰਗਲਵਾਰ ਨੂੰ ਪਹਿਲਵਾਨਾਂ ਦੇ ਮੈਡਲ ਗੰਗਾ 'ਚ ਵਹਾਉਣ ਦੇ ਫੈਸਲੇ ਦੀ ਪੂਰੇ ਦੇਸ਼ 'ਚ ਚਰਚਾ ਹੋ ਰਹੀ ਹੈ। ਹਾਲਾਂਕਿ ਪਹਿਲਵਾਨਾਂ ਨੇ ਆਪਣਾ ਫੈਸਲਾ ਬਦਲ ਲਿਆ ਅਤੇ ਹਰਿਦੁਆਰ ਤੋਂ ਵਾਪਸ ਆ ਗਏ। ਇਸ ਦੌਰਾਨ ਕੁਸ਼ਤੀ ਦੀ ਸਭ ਤੋਂ ਵੱਡੀ ਸੰਸਥਾ ਨੇ ਵੀ ਵੱਡਾ ਬਿਆਨ ਦਿੱਤਾ ਹੈ।

Wrestlers Protest: ਯੂਨਾਈਟਿਡ ਵਰਲਡ ਰੈਸਲਿੰਗ ਆਰਗੇਨਾਈਜ਼ੇਸ਼ਨ ਦੀ ਧਮਕੀ - WFI ਨੂੰ ਕਰਨਗੇ ਮੁਅੱਤਲ, ਕਿਹਾ- ਪਹਿਲਵਾਨਾਂ 'ਤੇ ਕਾਰਵਾਈ ਚਿੰਤਾਜਨਕ
tv9-punjabi
| Updated On: 31 May 2023 11:45 AM IST
Share
Wrestlers Protest: ਯੂਨਾਈਟਿਡ ਵਰਲਡ ਰੈਸਲਿੰਗ ਆਰਗੇਨਾਈਜ਼ੇਸ਼ਨ ਦੀ ਧਮਕੀ – WFI ਨੂੰ ਕਰਨਗੇ ਮੁਅੱਤਲ, ਕਿਹਾ- ਪਹਿਲਵਾਨਾਂ ‘ਤੇ ਕਾਰਵਾਈ ਚਿੰਤਾਜਨਕ|ਮੰਗਲਵਾਰ ਨੂੰ ਪਹਿਲਵਾਨਾਂ ਦੇ ਮੈਡਲ ਗੰਗਾ ‘ਚ ਵਹਾਉਣ ਦੇ ਫੈਸਲੇ ਦੀ ਪੂਰੇ ਦੇਸ਼ ‘ਚ ਚਰਚਾ ਹੋ ਰਹੀ ਹੈ। ਹਾਲਾਂਕਿ ਪਹਿਲਵਾਨਾਂ ਨੇ ਆਪਣਾ ਫੈਸਲਾ ਬਦਲ ਲਿਆ ਅਤੇ ਹਰਿਦੁਆਰ ਤੋਂ ਵਾਪਸ ਆ ਗਏ। ਇਸ ਦੌਰਾਨ ਕੁਸ਼ਤੀ ਦੀ ਸਭ ਤੋਂ ਵੱਡੀ ਸੰਸਥਾ ਨੇ ਵੀ ਵੱਡਾ ਬਿਆਨ ਦਿੱਤਾ ਹੈ। ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਮੰਗਲਵਾਰ ਨੂੰ ਦਿੱਲੀ ਪੁਲਿਸ ਨਾਲ ਝੜਪ ਅਤੇ 28 ਮਈ ਨੂੰ ਉਨ੍ਹਾਂ ਦੀ ਹਿਰਾਸਤ ਤੋਂ ਬਾਅਦ ਪ੍ਰਦਰਸ਼ਨਕਾਰੀ ਪਹਿਲਵਾਨਾਂ ਨਾਲ ਕੀਤੇ ਗਏ ਸਲੂਕ ਦੀ ਨਿੰਦਾ ਕੀਤੀ। WFI ਨੂੰ ਮੁਅੱਤਲ ਕਰਨ ਦੀ ਧਮਕੀ ਵੀ ਦਿੱਤੀ। ਯੂ.ਡਬਲਿਊ.ਡਬਲਿਊ ਨੇ ਕਿਹਾ ਕਿ ਇਸ ਤੋਂ ਵੱਧ ਚਿੰਤਾ ਵਾਲੀ ਗੱਲ ਇਹ ਹੈ ਕਿ ਰੋਸ ਮਾਰਚ ਸ਼ੁਰੂ ਕਰਨ ਵਾਲੇ ਪਹਿਲਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ‘ਤੇ ਵੀ ਨਿਰਾਸ਼ਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਨਿਰਪੱਖ ਜਾਂਚ ਕਰਨ ਦੀ ਵੀ ਅਪੀਲ ਕੀਤੀ।

WFI ਨੂੰ ਮੁਅੱਤਲ ਕੀਤਾ ਜਾਵੇਗਾ!

ਦਰਅਸਲ ਮੰਗਲਵਾਰ ਨੂੰ ਪਹਿਲਵਾਨਾਂ ਦੇ ਮੈਡਲ ਗੰਗਾ ‘ਚ ਵਹਾਉਣ ਦੇ ਫੈਸਲੇ ਦੀ ਪੂਰੇ ਦੇਸ਼ ‘ਚ ਚਰਚਾ ਹੋ ਰਹੀ ਸੀ। ਹਾਲਾਂਕਿ ਪਹਿਲਵਾਨਾਂ ਨੇ ਆਪਣਾ ਫੈਸਲਾ ਬਦਲ ਲਿਆ ਅਤੇ ਹਰਿਦੁਆਰ ਤੋਂ ਵਾਪਸ ਆ ਗਏ। ਇਸ ਦੌਰਾਨ ਕੁਸ਼ਤੀ ਦੀ ਸਭ ਤੋਂ ਵੱਡੀ ਸੰਸਥਾ ਨੇ ਵੀ ਵੱਡਾ ਬਿਆਨ ਦਿੱਤਾ ਹੈ। ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਕਿਹਾ ਕਿ ਜੇਕਰ WFI ਦੀ ਚੋਣ 45 ਦਿਨਾਂ ਦੇ ਅੰਦਰ ਨਹੀਂ ਹੁੰਦੀ ਹੈ, ਤਾਂ ਇਸ ਨੂੰ ਮੁਅੱਤਲ ਵੀ ਕੀਤਾ ਜਾ ਸਕਦਾ ਹੈ।

ਬ੍ਰਿਜ ਭੂਸ਼ਣ ਖਿਲਾਫ ਪਹਿਲਵਾਨਾਂ ਨੇ ਮੋਰਚਾ ਖੋਲ੍ਹਿਆ

ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਪਹਿਲਵਾਨਾਂ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਖ਼ਿਲਾਫ਼ ਮੋਰਚਾ ਖੋਲ੍ਹਿਆ ਹੋਇਆ ਹੈ। ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਹੁਣ ਦਿੱਲੀ ਦੇ ਜੰਤਰ-ਮੰਤਰ ਤੋਂ ਵੀ ਹਟਾ ਦਿੱਤਾ ਗਿਆ ਹੈ।

ਬ੍ਰਿਜਭੂਸ਼ਣ ਖਿਲਾਫ ਦੋ FIR ਦਰਜ

ਤੁਹਾਨੂੰ ਦੱਸ ਦੇਈਏ ਕਿ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਸਮੇਤ ਸਾਰੇ ਪਹਿਲਵਾਨ WFI ਮੁਖੀ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਂਦੇ ਹੋਏ 23 ਅਪ੍ਰੈਲ ਤੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਸਨ। ਇਸ ਤੋਂ ਪਹਿਲਾਂ ਵੀ 18 ਜਨਵਰੀ ਨੂੰ ਪਹਿਲਵਾਨਾਂ ਨੇ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਦਿੱਲੀ ਪੁਲਿਸ ਨੇ ਬ੍ਰਿਜ ਭੂਸ਼ਣ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ। ਫਿਲਹਾਲ ਇਸ ਮਾਮਲੇ ਦੀ ਸੁਣਵਾਈ 6 ਜੁਲਾਈ ਨੂੰ ਹੋਣੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...