AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਸਿਰਫ਼ 48 ਘੰਟੇ… ਮੁੜ ਸ਼ੁਰੂ ਹੋਣ ਜਾ ਰਹੀ ਵੈਸ਼ਨੋ ਦੇਵੀ ਦੀ ਯਾਤਰਾ, ਲੈਂਡਸਲਾਈਡ ਤੋਂ ਬਾਅਦ ਬੰਦ ਹੋਇਆ ਸੀ ਰਾਹ

Vaishno Devi Yatra 2025: 26 ਅਗਸਤ ਨੂੰ ਜ਼ਮੀਨ ਖਿਸਕਣ ਅਤੇ ਹਾਦਸੇ ਵਿੱਚ 34 ਸ਼ਰਧਾਲੂਆਂ ਦੀ ਮੌਤ ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਮਾਂ ਵੈਸ਼ਨੋ ਦੇਵੀ ਯਾਤਰਾ ਪਿਛਲੇ 17 ਦਿਨਾਂ ਲਈ ਟਾਲ ਦਿੱਤੀ ਗਈ ਸੀ। ਹੁਣ 14 ਸਤੰਬਰ ਤੋਂ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਯਾਤਰਾ ਬੰਦ ਹੋਣ ਨਾਲ ਨਾ ਸਿਰਫ਼ ਸ਼ਰਧਾਲੂਆਂ 'ਤੇ ਅਸਰ ਪਿਆ ਹੈ, ਸਗੋਂ ਸਥਾਨਕ ਲੋਕਾਂ ਦੀ ਰੋਜ਼ੀ-ਰੋਟੀ 'ਤੇ ਵੀ ਡੂੰਘਾ ਅਸਰ ਪਿਆ ਹੈ। ਕਟੜਾ ਵਿੱਚ ਸਥਿਤ ਹੋਟਲਾਂ, ਗੈਸਟ ਹਾਊਸਾਂ ਅਤੇ ਢਾਬਿਆਂ ਵਿੱਚ ਸੰਨਾਟਾ ਪਸਰਿਆ ਹੋਇਆ ਹੈ।

ਸਿਰਫ਼ 48 ਘੰਟੇ... ਮੁੜ ਸ਼ੁਰੂ ਹੋਣ ਜਾ ਰਹੀ ਵੈਸ਼ਨੋ ਦੇਵੀ ਦੀ ਯਾਤਰਾ, ਲੈਂਡਸਲਾਈਡ ਤੋਂ ਬਾਅਦ ਬੰਦ ਹੋਇਆ ਸੀ ਰਾਹ
tv9-punjabi
| Updated On: 12 Sep 2025 18:33 PM IST

ਜੰਮੂ-ਕਸ਼ਮੀਰ ਵਿੱਚ ਮਾਂ ਵੈਸ਼ਨੋ ਦੇਵੀ ਦੀ ਪਵਿੱਤਰ ਯਾਤਰਾ ਪਿਛਲੇ 17 ਦਿਨਾਂ ਤੋਂ ਬੰਦ ਪਈ ਹੈ। ਪਰ ਹੁਣ ਸ਼ਰਧਾਲੂ ਇੱਕ ਵਾਰ ਫਿਰ ਮਾਤਾ ਦੇ ਦਰਬਾਰ ਵਿੱਚ ਹਾਜ਼ਰੀ ਭਰ ਸਕਣਗੇ।14 ਸਤੰਬਰ ਤੋਂ ਯਾਤਰਾ ਦੁਬਾਰਾ ਸ਼ੁਰੂ ਹੋਣ ਜਾ ਰਹੀ ਹੈ। ਲੰਬੇ ਇੰਤਜ਼ਾਰ ਤੋਂ ਬਾਅਦ, ਸ਼ਰਧਾਲੂਆਂ ਵਿੱਚ ਉਮੀਦ ਹੈ ਕਿ ਹੁਣ ਉਨ੍ਹਾਂ ਨੂੰ ਮਾਤਾ ਰਾਣੀ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਸਕੇਗਾ।

26 ਅਗਸਤ ਨੂੰ ਭਾਰੀ ਬਾਰਸ਼ ਕਾਰਨ ਤ੍ਰਿਕੁਟਾ ਪਹਾੜੀਆਂ ‘ਤੇ ਵੱਡਾ ਲੈਂਡਸਲਾਈਡ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਹਾਦਸੇ ਵਿੱਚ 34 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ ਸਨ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪ੍ਰਸ਼ਾਸਨ ਨੇ ਤੁਰੰਤ ਵੈਸ਼ਨੋ ਦੇਵੀ ਯਾਤਰਾ ਨੂੰ ਮੁਅੱਤਲ ਕਰ ਦਿੱਤਾ। ਉਦੋਂ ਤੋਂ, ਇਹ ਰਸਤਾ ਪੂਰੀ ਤਰ੍ਹਾਂ ਬੰਦ ਹੈ। ਇਸ ਕਾਰਨ, ਹਜ਼ਾਰਾਂ ਸ਼ਰਧਾਲੂ ਕਟੜਾ ਵਿੱਚ ਫਸੇ ਹੋਏ ਹਨ ਅਤੇ ਯਾਤਰਾ ਸ਼ੁਰੂ ਹੋਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਕਈ ਸ਼ਰਧਾਲੂਆਂ ਦਾ ਕਹਿਣਾ ਹੈ ਕਿ ਉਹ ਉਹ ਮਾਤਾ ਦੇ ਦਰਸ਼ਨ ਕਰਕੇ ਹੀ ਆਪਣੇ ਘਰਾਂ ਨੂੰ ਵਾਪਸ ਜਾਣਗੇ।

ਸਥਾਨਕ ਲੋਕਾਂ ਦੀ ਰੋਜ਼ੀ-ਰੋਟੀ ‘ਤੇ ਪਿਆ ਡੂੰਘਾ ਅਸਰ

ਯਾਤਰਾ ਬੰਦ ਹੋਣ ਨਾਲ ਨਾ ਸਿਰਫ਼ ਸ਼ਰਧਾਲੂਆਂ ‘ਤੇ ਅਸਰ ਪਿਆ ਹੈ, ਸਗੋਂ ਸਥਾਨਕ ਲੋਕਾਂ ਦੀ ਰੋਜ਼ੀ-ਰੋਟੀ ‘ਤੇ ਵੀ ਡੂੰਘਾ ਅਸਰ ਪਿਆ ਹੈ। ਕਟੜਾ ਵਿੱਚ ਸਥਿਤ ਹੋਟਲਾਂ, ਗੈਸਟ ਹਾਊਸਾਂ ਅਤੇ ਢਾਬਿਆਂ ਵਿੱਚ ਸੰਨਾਟਾ ਪਸਰਿਆ ਹੋਇਆ ਹੈ। ਸੜਕਾਂ ‘ਤੇ ਕੰਮ ਕਰਨ ਵਾਲੇ ਛੋਟੇ ਵਪਾਰੀ, ਪੁਜਾਰੀ ਅਤੇ ਦੁਕਾਨਦਾਰ ਵੀ ਆਮਦਨ ਤੋਂ ਵਾਂਝੇ ਹਨ। ਇੰਨਾ ਹੀ ਨਹੀਂ, ਘੋੜੇ-ਖੱਚਰ ਚਾਲਕ, ਕੁਲੀ ਅਤੇ ਪਾਲਕੀ ਢੋਣ ਵਾਲੇ ਮਜ਼ਦੂਰ ਵੀ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਯਾਤਰਾ ਦਾ ਰਸਤਾ ਬੰਦ ਹੋਣ ਕਾਰਨ ਉਨ੍ਹਾਂ ਦੀ ਆਮਦਨ ਪੂਰੀ ਤਰ੍ਹਾਂ ਬੰਦ ਹੋ ਗਈ ਹੈ ਅਤੇ ਹੁਣ ਪਰਿਵਾਰ ਦਾ ਪਾਲਣ-ਪੋਸ਼ਣ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਆਮ ਤੌਰ ‘ਤੇ ਹਰ ਮੌਸਮ ਵਿੱਚ ਲੱਖਾਂ ਸ਼ਰਧਾਲੂ ਇੱਥੇ ਆਉਂਦੇ ਹਨ ਅਤੇ ਆਲੇ-ਦੁਆਲੇ ਦਾ ਇਲਾਕਾ ਹਮੇਸ਼ਾ ਭੀੜ-ਭੜੱਕੇ ਨਾਲ ਭਰਿਆ ਰਹਿੰਦਾ ਹੈ। ਪਰ ਇਸ ਵਾਰ ਸਥਿਤੀ ਬਿਲਕੁਲ ਵੱਖਰੀ ਹੈ। ਇਸ ਵੇਲੇ ਸ਼ਰਧਾਲੂ ਅਤੇ ਸਥਾਨਕ ਲੋਕ ਉਮੀਦ ਕਰ ਰਹੇ ਹਨ ਕਿ ਮੌਸਮ ਅਤੇ ਹਾਲਾਤ ਜਲਦੀ ਹੀ ਅਨੁਕੂਲ ਹੋਣਗੇ ਅਤੇ ਮਾਂ ਵੈਸ਼ਨੋ ਦੇਵੀ ਦੀ ਯਾਤਰਾ ਦੁਬਾਰਾ ਸ਼ੁਰੂ ਹੋਵੇਗੀ। ਸਾਰਿਆਂ ਦੀ ਇੱਕੋ ਹੀ ਪ੍ਰਾਰਥਨਾ ਹੈ ਕਿ ਮਾਤਾ ਰਾਣੀ ਦੇ ਦਰਸ਼ਨਾਂ ਦਾ ਰਸਤਾ ਜਲਦੀ ਤੋਂ ਜਲਦੀ ਖੁੱਲ੍ਹ ਜਾਵੇ ਅਤੇ ਕਟੜਾ ਦੀ ਰੌਣਕ ਵਾਪਸ ਆ ਜਾਵੇ।

Follow Us
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ
ਪੰਜਾਬ ਸਰਕਾਰ ਦੀ ਮਹਿਲਾਵਾਂ ਨੂੰ ਸੌਗਾਤ, 1000 ਮਹੀਨਾ ਦੇਣ ਦਾ ਕੀਤਾ ਐਲਾਨ...
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ
ਕਿਸਾਨ ਦੀ ਧੀ ਸਿਮਰਨਦੀਪ ਕੌਰ IAS ਬਣੀ, ਆਲ ਇੰਡੀਆ 15ਵਾਂ ਰੈਂਕ...
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ
ਪੰਜਾਬ ਬਜਟ ਸੈਸ਼ਨ ਦੌਰਾਨ ਕਾਂਗਰਸ ਨੇ ਕੀਤਾ ਹੰਗਾਮਾ ਤਾਂ AAP ਨੇ ਇੰਝ ਸੁਣਾਈਆਂ ਖਰੀਆਂ-ਖਰੀਆਂ...
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...