ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ 'ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ | vibhav-kumar-got-bail-from supreme-court aam-aadmi-party-rajya-sabha-mp-swati-maliwal-case in punjabi Punjabi news - TV9 Punjabi

ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ‘ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Updated On: 

02 Sep 2024 17:32 PM

Vibhav Kumar Got Bail : ਵਿਭਵ ਕੁਮਾਰ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਉਨ੍ਹਾਂ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਵਿੱਚ ਸਮਾਂ ਲੱਗਣ ਦੀ ਸੰਭਾਵਨਾ ਹੈ।

ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਸਵਾਤੀ ਮਾਲੀਵਾਲ ਬਦਸਲੂਕੀ ਮਾਮਲੇ 'ਚ ਵਿਭਵ ਕੁਮਾਰ ਨੂੰ ਮਿਲੀ ਜ਼ਮਾਨਤ

Follow Us On

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਵਿਭਵ ਨੂੰ ਕੁਝ ਸ਼ਰਤਾਂ ਨਾਲ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੂਰੀ ਹੋ ਗਈ ਹੈ ਅਤੇ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ।

ਸੁਪਰੀਮ ਕੋਰਟ ਨੇ ਵਿਭਵ ਕੁਮਾਰ ਨੂੰ ਜ਼ਮਾਨਤ ਦਿੰਦੇ ਹੋਏ ਟਿੱਪਣੀ ਵੀ ਕੀਤੀ। ਅਦਾਲਤ ਨੇ ਕਿਹਾ ਕਿ ਜਦੋਂ ਸੱਟਾਂ ਮਾਮੂਲੀ ਹੋਣ ਤਾਂ ਤੁਸੀਂ ਕਿਸੇ ਵਿਅਕਤੀ ਨੂੰ 100 ਦਿਨਾਂ ਤੋਂ ਵੱਧ ਜੇਲ੍ਹ ਵਿੱਚ ਨਹੀਂ ਰੱਖ ਸਕਦੇ। ਔਸਤ ਦਰਜੇ ਦੀ ਰਿਪੋਰਟ ਦੇਖੋ। ਤੁਹਾਨੂੰ ਇੱਥੇ ਦੋਵਾਂ ਨੂੰ ਸੰਤੁਲਿਤ ਕਰਨਾ ਪਵੇਗਾ ਅਤੇ ਜ਼ਮਾਨਤ ਦਾ ਵਿਰੋਧ ਨਹੀਂ ਕਰਨਾ ਚਾਹੀਦਾ।

ਸੁਣਵਾਈ ਪੂਰੀ ਹੋਣ ਚ ਸਮਾਂ ਲੱਗਣ ਦੀ ਸੰਭਾਵਨਾ – ਕੋਰਟ

ਵਿਭਵ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਪਹਿਲਾਂ ਹੀ 100 ਦਿਨਾਂ ਤੋਂ ਵੱਧ ਸਮੇਂ ਤੋਂ ਜੇਲ੍ਹ ‘ਚ ਹਨ। ਇਸ ਕੇਸ ਵਿੱਚ 51 ਤੋਂ ਵੱਧ ਗਵਾਹ ਹਨ। ਅਜਿਹੇ ‘ਚ ਸੁਣਵਾਈ ‘ਚ ਹੋਰ ਸਮਾਂ ਲੱਗਣ ਦੀ ਸੰਭਾਵਨਾ ਹੈ।

ਐਸਜੀ ਐਸਵੀ ਰਾਜੂ ਨੇ ਜ਼ਮਾਨਤ ਦਾ ਕੀਤਾ ਵਿਰੋਧ

ਦਿੱਲੀ ਪੁਲਿਸ ਵੱਲੋਂ ਪੇਸ਼ ਹੋਏ ਏਐਸਜੀ ਐਸਵੀ ਰਾਜੂ ਨੇ ਜ਼ਮਾਨਤ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸਬੂਤਾਂ ਨਾਲ ਛੇੜਛਾੜ ਹੋਣ ਦੀ ਸੰਭਾਵਨਾ ਹੈ। ਇਸ ‘ਤੇ ਅਦਾਲਤ ਨੇ ਕਿਹਾ ਕਿ ਜ਼ਮਾਨਤ ਦੀਆਂ ਸ਼ਰਤਾਂ ਹੇਠਲੀ ਅਦਾਲਤ ਤੈਅ ਕਰੇਗੀ। ਵਿਭਵ ਕੁਮਾਰ ਮੁੱਖ ਮੰਤਰੀ ਆਫਿਸ ਜਾਂ ਅਫਸਰ ਦੀ ਜਗ੍ਹਾ ਨਹੀਂ ਜਾਣਗੇ। ਇਸ ਤੋਂ ਇਲਾਵਾ ਵਿਭਵ ਕੁਮਾਰ ਨੂੰ ਕੋਈ ਸਰਕਾਰੀ ਅਹੁਦਾ ਨਹੀਂ ਦਿੱਤਾ ਜਾਵੇਗਾ। ਉਹ ਨਾ ਤਾਂ ਸਬੂਤਾਂ ਨਾਲ ਛੇੜਛਾੜ ਕਰਨਗੇ ਅਤੇ ਨਾ ਹੀ ਕੇਸ ਨਾਲ ਸਬੰਧਤ ਕੋਈ ਬਿਆਨ ਦੇਣਗੇ।

18 ਮਈ ਨੂੰ ਹੋਈ ਸੀ ਗ੍ਰਿਫ਼ਤਾਰੀ

ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਵਿਭਵ ਕੁਮਾਰ ‘ਤੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦੁਰਵਿਵਹਾਰ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ 18 ਮਈ ਨੂੰ ਵਿਭਵ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਸੀ। ਉਦੋਂ ਤੋਂ ਵਿਭਵ ਕੁਮਾਰ ਜੇਲ੍ਹ ਵਿੱਚ ਹਨ। ਹੇਠਲੀ ਅਦਾਲਤ ਤੋਂ ਇਲਾਵਾ ਵਿਭਵ ਦੀ ਤਰਫੋਂ ਹਾਈਕੋਰਟ ਵਿੱਚ ਵੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਇਸ ਤੋਂ ਬਾਅਦ ਉਹ ਸੁਪਰੀਮ ਕੋਰਟ ਪਹੁੰਚੇ ਸਨ।

Exit mobile version