ਗੁਰੂ ਨਾਨਕ ਸਾਹਿਬ ਵਾਂਗ ਰਚਾਇਆ ਸਵਾਂਗ, SGPC ਨੇ ਦਿੱਤੇ ਜਾਂਚ ਦੇ ਹੁਕਮ

Updated On: 

21 Nov 2024 11:36 AM

Viral Video: ਸ਼ੋਸਲ ਮੀਡੀਆ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਨੇ ਗੁਰੂ ਨਾਨਕ ਸਾਹਿਬ ਵਾਂਗ ਸਵਾਂਗ ਰਚਾਇਆ ਹੋਇਆ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਰਾਮ ਰਾਹੀਮ ਨੇ ਵੀ ਦਸ਼ਮੇਸ਼ ਪਿਤਾ ਵਾਂਗ ਬਠਿੰਡਾ ਦੇ ਸਲਾਵਤਪੁਰਾ ਡੇਰੇ ਵਿੱਚ ਸਵਾਂਗ ਰਚਾਇਆ ਸੀ।

ਗੁਰੂ ਨਾਨਕ ਸਾਹਿਬ ਵਾਂਗ ਰਚਾਇਆ ਸਵਾਂਗ, SGPC ਨੇ ਦਿੱਤੇ ਜਾਂਚ ਦੇ ਹੁਕਮ

ਵਾਇਰਲ ਵੀਡੀਓ

Follow Us On

ਸ਼ੋਸਲ ਮੀਡੀਆ ਤੇ ਵਾਇਰਲ ਹੋ ਰਿਹਾ ਵੀਡੀਓ ਮੱਧ ਪ੍ਰਦੇਸ਼ ਦਾ ਦੱਸਿਆ ਜਾ ਰਿਹਾ ਹੈ। ਜਿਸ ਵਿੱਚ ਇੱਕ ਵਿਅਕਤੀ ਵੱਲੋਂ ਗੁਰੂ ਨਾਨਕ ਸਾਹਿਬ ਵਾਂਗ ਸਵਾਂਗ ਰਚਾਇਆ ਹੋਇਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਸੰਗਤ ਨੇ ਆਪਣਾ ਇਤਰਾਜ ਜਾਹਿਰ ਕੀਤਾ ਹੈ।

ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਤੇ ਇਤਰਾਜ ਜਾਹਿਰ ਕੀਤਾ ਹੈ। SGPC ਨੇ ਮਾਮਲੇ ਦੀ ਪੜਤਾਲ ਲਈ ਪ੍ਰਚਾਰਕਾਂ ਦੀ ਇੱਕ ਟੀਮ ਘਟਨਾ ਵਾਲੀ ਥਾਂ ਤੇ ਭੇਜੀ ਹੈ। ਇਹ ਟੀਮ ਇੱਕ ਰਿਪੋਰਟ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਦੇਵੇਗੀ। ਜਿਸ ਤੇ ਅੱਗੇ ਸਿੰਘ ਸਹਿਬਾਨ ਫੈਸਲਾ ਲੈਣਗੇ।

ਸਿੱਖੀ ਸਿਧਾਂਤਾਂ ਦੇ ਖਿਲਾਫ ਹੈ ਸਵਾਂਗ

ਸਿੱਖ ਧਰਮ ਵਿੱਚ ਕਿਸੇ ਵੀ ਗੁਰੂ ਸਾਹਿਬਾਨ ਵਰਗਾ ਸਵਾਂਗ ਰਚਾਉਣ ਸਿੱਖੀ ਸਿਧਾਂਤਾਂ ਦੇ ਖਿਲਾਫ ਹੈ। ਕਿਉਂਕਿ ਕੋਈ ਵੀ ਸਿੱਖ ਗੁਰੂ ਸਹਿਬਾਨਾਂ ਦੀ ਨਕਲ ਨਹੀਂ ਕਰ ਸਕਦਾ ਹੈ। ਇਸ ਤੋਂ ਇਲਾਵਾ ਸਿੱਖਾਂ ਵਿੱਚ ਕੋਈ ਵੀ ਦੇਹਧਾਰੀ ਗੁਰੂ ਨਹੀਂ ਹੋ ਸਕਦਾ। ਗੁਰੂ ਗੋਬਿੰਦ ਸਿੰਘ ਜੀ ਨੇ ਸਾਰੀ ਸਿੱਖ ਕੌਮ ਨੂੰ ਸਬਦ ਗੁਰੂ ਦੇ ਲੜ ਲਗਾਇਆ ਹੈ।

ਰਾਮ ਰਹੀਮ ਨੇ ਵੀ ਰਚਾਇਆ ਸੀ ਸਵਾਂਗ

ਡੇਰਾ ਮੁਖੀ ਰਾਮ ਰਹੀਮ ਨੇ ਵੀ ਬਠਿੰਡਾ ਨੇੜੇ ਸਲਾਵਤਪੁਰਾ ਸਥਿਤ ਨਾਮ ਚਰਚਾ ਘਰ ਵਿੱਚ ਹੋਏ ਸਮਾਗਮ ਵਿੱਚ ਕਲਗੀ ਲਗਾਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਵਰਗਾ ਸਵਾਂਗ ਰਚਾਇਆ ਸੀ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਨੂੰ ਲੈਕੇ ਇਤਰਾਜ ਜਾਹਿਰ ਕੀਤਾ ਸੀ। ਜਿਸ ਤੋਂ ਬਾਅਦ ਰਾਮ ਰਹੀਮ ਖਿਲਾਫ਼ ਮਾਮਲਾ ਵੀ ਦਰਜ ਕਰ ਲਿਆ ਸੀ।

ਇਸ ਤੋਂ ਬਾਅਦ ਸਰਕਾਰ ਵੱਲੋਂ ਰਾਮ ਰਹੀਮ ਦੇ ਪੰਜਾਬ ਵਿੱਚ ਦਾਖਲੇ ਤੇ ਵੀ ਪਬੰਧੀ ਲਗਾ ਦਿੱਤੀ ਗਈ ਸੀ। ਹੁਣ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਤਖ਼ਤ ਸ੍ਰੀ ਹਜੂਰ ਸਾਹਿਬ ਦੀ ਕਮੇਟੀ ਨੇ ਵੀ ਮਾਮਲੇ ਦਾ ਨੋਟਿਸ ਲੈਂਦਿਆਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਵਾਇਆ ਹੈ।

Exit mobile version