UCC ‘ਤੇ ਅਮਿਤ ਸ਼ਾਹ ਦਾ ਵੱਡਾ ਐਲਾਨ, 2029 ਤੋਂ ਪਹਿਲਾਂ 21 ਸੂਬਿਆਂ ਵਿੱਚ ਲਾਗੂ ਹੋਵੇਗੀ ਸਮਾਨ ਨਾਗਰਿਕ ਸੰਹਿਤਾ

Updated On: 

14 Sep 2026 11:55 AM IST

Amit Shah: ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ BJP-NDA ਸ਼ਾਸਿਤ 21 ਸੂਬਿਆਂ ਵਿੱਚ ਸਮਾਨ ਨਾਗਰਿਕ ਸੰਹਿਤਾ (UCC) ਲਾਗੂ ਹੋ ਜਾਵੇਗੀ। ਉੱਤਰਾਖੰਡ, ਗੁਜਰਾਤ ਅਤੇ ਅਸਾਮ ਵਿੱਚ ਇਸ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ।

UCC ਤੇ ਅਮਿਤ ਸ਼ਾਹ ਦਾ ਵੱਡਾ ਐਲਾਨ, 2029 ਤੋਂ ਪਹਿਲਾਂ 21 ਸੂਬਿਆਂ ਵਿੱਚ ਲਾਗੂ ਹੋਵੇਗੀ ਸਮਾਨ ਨਾਗਰਿਕ ਸੰਹਿਤਾ

UCC ‘ਤੇ ਅਮਿਤ ਸ਼ਾਹ ਦਾ ਵੱਡਾ ਐਲਾਨ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ (13 ਸਤੰਬਰ) ਨੂੰ ਸਮਾਨ ਨਾਗਰਿਕ ਸੰਹਿਤਾ (UCC) ਨੂੰ ਲੈ ਕੇ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ BJP ਅਤੇ NDA ਦੀਆਂ ਸਰਕਾਰਾਂ ਵਾਲੇ ਸਾਰੇ 21 ਸੂਬਿਆਂ ਵਿੱਚ ਸਾਲ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਮਾਨ ਨਾਗਰਿਕ ਸੰਹਿਤਾ ਲਾਗੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ UCC ਪਹਿਲਾਂ ਹੀ ਲਾਗੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਸਾਲਾਂ ਵਿੱਚ NDA ਸ਼ਾਸਿਤ ਬਾਕੀ ਸੂਬਿਆਂ ਵਿੱਚ ਵੀ ਇਸ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਕੰਮ ਕੀਤਾ ਜਾਵੇਗਾ।

ਮੁੰਬਈ ਵਿੱਚ ਸੇਵਾ ਸੰਕਲਪ ਅਭਿਆਨ ਨੂੰ ਲੈ ਕੇ ਕਰਵਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਗ੍ਰਹਿ ਮੰਤਰੀ ਨੇ ਕਿਹਾ ਕਿ ਸਮਾਨ ਨਾਗਰਿਕ ਸੰਹਿਤਾ (UCC) ਨੂੰ ਲਾਗੂ ਕਰਨ ਦੀ ਪ੍ਰਕਿਰਿਆ ਕਈ ਸੂਬਿਆਂ ਵਿੱਚ ਅੱਗੇ ਵੱਧ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ NDA ਦੀ ਅਗਵਾਈ ਵਾਲੀਆਂ ਸਾਰੀਆਂ ਸੂਬਾ ਸਰਕਾਰਾਂ ਵਿੱਚ ਵੀ ਇਸ ਨੂੰ ਲਾਗੂ ਕੀਤਾ ਜਾਵੇ। UCC ਦਾ ਮਕਸਦ ਵੱਖ-ਵੱਖ ਧਰਮਾਂ ਲਈ ਵੱਖਰੇ ਨਿੱਜੀ ਕਾਨੂੰਨਾਂ ਦੀ ਥਾਂ ਵਿਆਹ, ਤਲਾਕ, ਵਿਰਾਸਤ ਅਤੇ ਗੋਦ ਲੈਣ ਵਰਗੇ ਮਾਮਲਿਆਂ ਵਿੱਚ ਇੱਕੋ ਜਿਹੇ ਨਾਗਰਿਕ ਨਿਯਮ ਲਾਗੂ ਕਰਨਾ ਹੈ। ਹਾਲਾਂਕਿ, ਇਸ ਦੇ ਪ੍ਰਬੰਧ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਸੂਬਿਆਂ ਦੇ ਪੱਧਰ ਤੇ ਵੱਖ-ਵੱਖ ਹੋ ਸਕਦੀ ਹੈ।

21 ਸੂਬਿਆਂ ਵਿੱਚ 2029 ਤੋਂ ਪਹਿਲਾਂ UCC ਲਾਗੂ ਕਰ ਦੇਵਾਂਗੇ

ਅਮਿਤ ਸ਼ਾਹ ਨੇ ਪਿਛਲੇ 12 ਸਾਲਾਂ ਵਿੱਚ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ BJP ਦੇ 25 ਸਾਲਾਂ ਦੇ ਸਫ਼ਰ ਬਾਰੇ ਵੀ ਗੱਲ ਕੀਤੀ। ਸ਼ਾਹ ਨੇ ਕਿਹਾ ਕਿ ਤਿੰਨ ਤਲਾਕ ਨੂੰ ਖਤਮ ਕਰਕੇ ਮੁਸਲਿਮ ਔਰਤਾਂ ਨੂੰ ਬਰਾਬਰ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ, ਅਸੀਂ ਕਈ ਸੂਬਿਆਂ ਵਿੱਚ ਯੂਨੀਫਾਰਮ ਸਿਵਲ ਕੋਡ (UCC) ਲਾਗੂ ਕੀਤਾ ਹੈ ਅਤੇ ਮੈਨੂੰ ਭਰੋਸਾ ਹੈ ਕਿ BJP-NDA ਸ਼ਾਸਿਤ 21 ਸੂਬਿਆਂ ਵਿੱਚ ਅਸੀਂ 2029 ਤੋਂ ਪਹਿਲਾਂ UCC ਲਾਗੂ ਕਰ ਦੇਵਾਂਗੇ।

ਉੱਤਰਾਖੰਡ, ਗੁਜਰਾਤ ਅਤੇ ਅਸਾਮ ਵਿੱਚ UCC ਲਾਗੂ

ਫਿਲਹਾਲ BJP ਦੀ ਅਗਵਾਈ ਵਾਲਾ NDA ਦਿੱਲੀ, ਪੱਛਮੀ ਬੰਗਾਲ, ਅਸਾਮ, ਉੱਤਰਾਖੰਡ, ਰਾਜਸਥਾਨ, ਮਹਾਰਾਸ਼ਟਰ, ਬਿਹਾਰ ਅਤੇ ਉੱਤਰ ਪ੍ਰਦੇਸ਼ ਸਮੇਤ 19 ਸੂਬਿਆਂ ਅਤੇ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸੱਤਾ ਵਿੱਚ ਹੈ। ਉੱਤਰਾਖੰਡ, ਗੁਜਰਾਤ ਅਤੇ ਅਸਾਮ ਵਿੱਚ UCC ਲਾਗੂ ਹੋ ਚੁੱਕਾ ਹੈ, ਜਦਕਿ ਮੱਧ ਪ੍ਰਦੇਸ਼ ਨੇ UCC ਦਾ ਮਸੌਦਾ ਤਿਆਰ ਕਰਨ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ।

17 ਸਤੰਬਰ ਤੋਂ ਸ਼ੁਰੂ ਹੋਵੇਗਾ ਸੇਵਾ ਸੰਕਲਪ ਅਭਿਆਨ

ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ 17 ਸਤੰਬਰ ਤੋਂ ਦੇਸ਼ ਭਰ ਵਿੱਚ 30 ਦਿਨਾਂ ਦਾ ਸੇਵਾ ਸੰਕਲਪ ਅਭਿਆਨ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਦੇ ਪ੍ਰਧਾਨ ਮੰਤਰੀ ਅਤੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ 25 ਸਾਲ ਪੂਰੇ ਹੋਣ ਦੇ ਮੌਕੇ ਤੇ ਪੂਰਾ NDA ਗਠਜੋੜ ਅਤੇ ਸਵੈ-ਸੇਵੀ ਸੰਗਠਨ 17 ਸਤੰਬਰ ਤੋਂ 17 ਅਕਤੂਬਰ ਤੱਕ ਦੇਸ਼ ਪੱਧਰੀ ਸੇਵਾ ਸੰਕਲਪ ਅਭਿਆਨ ਚਲਾਉਣ ਲਈ ਇਕੱਠੇ ਹੋ ਰਹੇ ਹਨ।

ਉਨ੍ਹਾਂ ਕਿਹਾ, ਇਸ ਦੇਸ਼ ਵਿੱਚ ਬਹੁਤ ਘੱਟ ਆਗੂਆਂ ਨੂੰ ਲਗਾਤਾਰ 25 ਸਾਲਾਂ ਤੱਕ ਜਨਤਕ ਸੇਵਾ ਕਰਨ ਦਾ ਮਾਣ ਹਾਸਲ ਹੋਇਆ ਹੈ, ਜਿਨ੍ਹਾਂ ਨੇ ਸੂਬੇ ਦੇ ਮੁੱਖ ਮੰਤਰੀ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦੋਵਾਂ ਵਜੋਂ ਕੰਮ ਕੀਤਾ ਹੈ। ਇਹ ਅਭਿਆਨ ਦੇਸ਼ ਭਰ ਵਿੱਚ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਸਮੇਤ ਹਰ ਪ੍ਰਸ਼ਾਸਨਿਕ ਇਕਾਈ ਵਿੱਚ ਚਲਾਇਆ ਜਾਵੇਗਾ।

ਸਰਕਾਰ ਦੀਆਂ ਉਪਲਬਧੀਆਂ ਦੀ ਸ਼ਲਾਘਾ

ਗ੍ਰਹਿ ਮੰਤਰੀ ਨੇ ਕੇਂਦਰ ਵਿੱਚ BJP ਦੀ ਅਗਵਾਈ ਵਾਲੀ ਸਰਕਾਰ ਦੀਆਂ ਉਪਲਬਧੀਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਵਿੱਚ ਅਯੁੱਧਿਆ ਵਿੱਚ ਰਾਮ ਮੰਦਰ ਦਾ ਨਿਰਮਾਣ ਅਤੇ ਧਾਰਾ 370 ਨੂੰ ਖਤਮ ਕਰਨਾ ਸ਼ਾਮਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਤਿੰਨ ਤਲਾਕ ਕਾਨੂੰਨ ਨੂੰ ਖਤਮ ਕੀਤੇ ਜਾਣ ਨਾਲ ਮੁਸਲਿਮ ਔਰਤਾਂ ਨੂੰ ਨਿਆਂ ਮਿਲਿਆ ਹੈ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਨਕਸਲਵਾਦ ਦਾ ਪੂਰੀ ਤਰ੍ਹਾਂ ਖਾਤਮਾ ਹੋ ਗਿਆ ਹੈ।

Source:TV9Hindi.com

Loading...
Unable to load recommendations.
Follow Us