Weather Update: ਸਾਵਧਾਨ! ਉੱਤਰ ਭਾਰਤ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਚੜ੍ਹਿਆ ਪਾਰਾ

Updated On: 

06 May 2023 07:02 AM

ਦੇਸ਼ ਭਰ ਵਿੱਚ ਮੌਸਮ ਦੀ ਤਾਜ਼ਾ ਖ਼ਬਰ, 6 ਮਈ, 2023: ਆਈਐਮਡੀ ਮੁਤਾਬਕ ਹੁਣ ਸੁਹਾਵਣੇ ਮੌਸਮ ਦਾ ਦੌਰ ਖਤਮ ਹੋਣ ਜਾ ਰਿਹਾ ਹੈ। ਹੁਣ ਮਈ ਦੀ ਗਰਮੀ ਆਪਣੇ ਅਸਲੀ ਰੂਪ ਵਿੱਚ ਆਉਣ ਵਾਲੀ ਹੈ। ਅਨੁਮਾਨ ਮੁਤਾਬਕ ਅੱਜ (ਸ਼ਨੀਵਾਰ) ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹੇਗਾ।

Follow Us On

Weather Update: ਦੇਸ਼ ਵਿੱਚ ਖਾਸ ਕਰਕੇ ਉੱਤਰੀ ਭਾਰਤ ਵਿੱਚ ਮਈ ਦੇ ਮਹੀਨੇ ਵਿੱਚ ਠੰਡ ਦਾ ਅਹਿਸਾਸ ਕਰਵਾਉਣ ਵਾਲਾ ਮੌਸਮ ਇੱਕ ਵਾਰ ਮੁੜ ਕਰਵਟ ਲੈਣ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵੈਸਟਰਨ ਡਿਸਟਰਬੈਂਸ (Western Disturbance) ਦਾ ਪ੍ਰਭਾਵ ਖਤਮ ਹੋਣ ਦੇ ਨਾਲ ਹੀ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਜਿਸ ਦੇ ਅਗਲੇ ਹਫਤੇ ਤੱਕ 38 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਸ ਦੇਈਏ ਕਿ ਇਹ ਦੋਵੇਂ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ ਦਰਜ ਕੀਤੇ ਗਏ ਸਨ। ਕਈ ਦਿਨਾਂ ਬਾਅਦ ਸ਼ੁੱਕਰਵਾਰ ਨੂੰ ਮਈ ਮਹੀਨੇ ਦੀ ਗਰਮੀ ਦਾ ਅਹਿਸਾਸ ਹੋਇਆ। ਦੂਜੇ ਪਾਸੇ ਇਸ ਤੋਂ ਇਕ ਦਿਨ ਪਹਿਲਾਂ ਵੀਰਵਾਰ ਨੂੰ 40 ਸਾਲ ਬਾਅਦ ਤਾਪਮਾਨ 16 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ।

ਸੁਹਾਵਣੇ ਮੌਸਮ ਦਾ ਦੌਰ ਅੰਤ

ਮੌਸਮ ਵਿਭਾਗ (Department of Meteorology) ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਹੁਣ ਸੁਹਾਵਣੇ ਮੌਸਮ ਦਾ ਦੌਰ ਖਤਮ ਹੋਣ ਜਾ ਰਿਹਾ ਹੈ। ਹੁਣ ਮਈ ਦੀ ਗਰਮੀ ਆਪਣੇ ਅਸਲੀ ਰੂਪ ਵਿੱਚ ਆਉਣ ਵਾਲੀ ਹੈ। ਅਨੁਮਾਨ ਮੁਤਾਬਕ ਅੱਜ (ਸ਼ਨੀਵਾਰ) ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਰਹੇਗਾ।

8 ਮਈ ਤੋਂ ਪਾਰਾ ਉੱਪਰ ਚੜ੍ਹੇਗਾ

ਇਸ ਦੇ ਨਾਲ ਹੀ ਰਾਜਧਾਨੀ ਵਿੱਚ ਅੱਜ (6 ਮਈ) ਅਤੇ ਕੱਲ੍ਹ (7 ਮਈ) ਨੂੰ ਬਾਰਿਸ਼ ਅਤੇ ਤੇਜ਼ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕਾਰਨ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਜਾਵੇਗੀ ਪਰ 8 ਮਈ ਤੋਂ ਪਾਰਾ ਤਿੰਨ ਤੋਂ ਪੰਜ ਡਿਗਰੀ ਤੋਂ ਉੱਪਰ ਚਲਾ ਜਾਵੇਗਾ। ਆਈਐਮਡੀ (India Meteorological Department) ਅਨੁਸਾਰ ਸੋਮਵਾਰ ਤੱਕ ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 34 ਅਤੇ ਘੱਟੋ-ਘੱਟ ਤਾਪਮਾਨ 21 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਹਿਮਾਚਲ ‘ਚ ਅੱਜ ਪਵੇਗਾ ਮੀਂਹ

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਦਾ ਦੌਰਾ ਚੱਲ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਇੱਥੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਦੱਸ ਦੇਈਏ ਕਿ ਇਸ ਸਬੰਧੀ ਪਹਿਲਾਂ ਹੀ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ