ਮੈਨੂੰ ਬੋਲਣ ਨਹੀਂ ਦਿੱਤਾ ਗਿਆ... ਨੀਤੀ ਆਯੋਗ ਦੀ ਮੀਟਿੰਗ ਛੱਡ ਕੇ ਵਾਕਆਊਟ ਕਰ ਗਈ ਮਮਤਾ | west bengal cm mamata banerjee walkout 9th NITI Aayog Governing Council meet Read more in Punjabi Punjabi news - TV9 Punjabi

ਮੈਨੂੰ ਬੋਲਣ ਨਹੀਂ ਦਿੱਤਾ ਗਿਆ… ਨੀਤੀ ਆਯੋਗ ਦੀ ਮੀਟਿੰਗ ਛੱਡ ਕੇ ਵਾਕਆਊਟ ਕਰ ਗਈ ਮਮਤਾ

Updated On: 

27 Jul 2024 12:58 PM

ਪੀਐਮ ਮੋਦੀ ਦੀ ਪ੍ਰਧਾਨਗੀ ਹੇਠ ਨੀਤੀ ਆਯੋਗ ਦੀ ਬੈਠਕ ਸ਼ੁਰੂ ਹੋ ਗਈ ਹੈ। ਗੈਰ-ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਇਸ ਮੀਟਿੰਗ ਦਾ ਬਾਈਕਾਟ ਕੀਤਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਇਸ ਮੀਟਿੰਗ ਵਿੱਚ ਸ਼ਾਮਲ ਹੋਈ ਸੀ ਪਰ ਕੁਝ ਦੇਰ ਬਾਅਦ ਉਹ ਵਾਕਆਊਟ ਕਰ ਗਈ। ਉਨ੍ਹਾਂ ਇਲਜ਼ਾਮ ਲਾਇਆ ਕਿ ਮੀਟਿੰਗ ਵਿੱਚ ਉਨ੍ਹਾਂ ਨੂੰ ਬੋਲਣ ਨਹੀਂ ਦਿੱਤਾ ਗਿਆ। ਉਹਨਾਂ ਦਾ ਮਾਈਕ ਬੰਦ ਕਰ ਦਿੱਤਾ। ਮਮਤਾ ਨੇ ਕੇਂਦਰ ਸਰਕਾਰ 'ਤੇ ਵਿਤਕਰੇ ਦਾ ਇਲਜ਼ਾਮ ਲਾਇਆ।

ਮੈਨੂੰ ਬੋਲਣ ਨਹੀਂ ਦਿੱਤਾ ਗਿਆ... ਨੀਤੀ ਆਯੋਗ ਦੀ ਮੀਟਿੰਗ ਛੱਡ ਕੇ ਵਾਕਆਊਟ ਕਰ ਗਈ ਮਮਤਾ

ਮੈਨੂੰ ਬੋਲਣ ਨਹੀਂ ਦਿੱਤਾ ਗਿਆ... ਨੀਤੀ ਆਯੋਗ ਦੀ ਮੀਟਿੰਗ ਛੱਡ ਕੇ ਵਾਕਆਊਟ ਕਰ ਗਈ ਮਮਤਾ

Follow Us On

ਨੀਤੀ ਆਯੋਗ ਦੀ 9ਵੀਂ ਗਵਰਨਿੰਗ ਕੌਂਸਲ ਦੀ ਬੈਠਕ ਦਿੱਲੀ ਵਿੱਚ ਹੋ ਰਹੀ ਹੈ। ਪੀਐਮ ਮੋਦੀ ਇਸ ਬੈਠਕ ਦੀ ਪ੍ਰਧਾਨਗੀ ਕਰ ਰਹੇ ਹਨ। ਨੀਤੀ ਆਯੋਗ ਦੀ ਇਸ ਬੈਠਕ ‘ਚ ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀ ਮੌਜੂਦ ਹਨ। ਇੰਡੀਆ ਗਠਜੋੜ ਨੇ ਇਸ ਬੈਠਕ ਦਾ ਬਾਈਕਾਟ ਕੀਤਾ ਹੈ। ਕੁਝ ਗੈਰ-ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।

ਉਨ੍ਹਾਂ ਨੇ ਬਜਟ ਵਿੱਚ ਵਿਤਕਰੇ ਦਾ ਇਲਜ਼ਾਮ ਲਾ ਕੇ ਇਸ ਤੋਂ ਦੂਰੀ ਬਣਾ ਲਈ ਹੈ। ਹਾਲਾਂਕਿ ਇਸ ਬੈਠਕ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਮੌਜੂਦ ਸੀ। ਇਸ ਮੀਟਿੰਗ ਵਿੱਚ ਝਾਰਖੰਡ ਦੇ ਸੀਐਮ ਹੇਮੰਤ ਸੋਰੇਨ ਅਤੇ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਨਹੀਂ ਪਹੁੰਚੇ ਹਨ।

ਮੀਟਿੰਗ ਵਿੱਚ ਇਨ੍ਹਾਂ ਮੁੱਦਿਆਂ ਤੇ ਚਰਚਾ

ਮੀਟਿੰਗ ਦੌਰਾਨ ਰਾਜ ਸਰਕਾਰ ਵੱਲੋਂ ਨੀਤੀ ਆਯੋਗ ਨੂੰ ਰਿਪੋਰਟ ਸੌਂਪੀ ਜਾਵੇਗੀ। ਇਸ ਰਿਪੋਰਟ ਨਾਲ ਕੇਂਦਰ ਅਤੇ ਰਾਜ ਸਰਕਾਰ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਸਕੀਮ ਬਾਰੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੱਚ 2047 ਤੱਕ 30 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ, ਵਿਕਸਤ ਰਾਸ਼ਟਰ ਵਿੱਚ ਰਾਜਾਂ ਦੀ ਭੂਮਿਕਾ, ਪੀਣ ਵਾਲਾ ਪਾਣੀ-ਬਿਜਲੀ, ਸਿਹਤ, ਸਕੂਲੀ ਸਿੱਖਿਆ, ਦੇਸ਼-ਰਾਜਾਂ ਦੇ ਵਿਕਾਸ ਲਈ ਰੋਡਮੈਪ, ਕੇਂਦਰ-ਰਾਜ ਸਰਕਾਰਾਂ ਵਿਚਕਾਰ ਸਹਿਯੋਗ ਅਤੇ ਡਿਜੀਟਲਾਈਜ਼ੇਸ਼ਨ ਵਰਗੇ ਵਿਸ਼ਿਆਂ ‘ਤੇ ਚਰਚਾ ਹੋ ਰਹੀ ਹੈ।

ਮੀਟਿੰਗ ਵਿੱਚ ਕੌਣ ਕੌਣ ਸ਼ਾਮਿਲ

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ

ਅਰੁਣਾਚਲ ਦੇ ਮੁੱਖ ਮੰਤਰੀ ਪੇਮਾ ਖਾਂਡੂ

ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ

ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ

ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਈ

ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ

ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ

ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ

ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ

ਇਨ੍ਹਾਂ ਰਾਜਾਂ ਦੇ ਮੁੱਖ ਮੰਤਰੀ ਨਹੀਂ ਪਹੁੰਚੇ

ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਨ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ

ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ

ਪੁਡੂਚੇਰੀ ਦੇ ਮੁੱਖ ਮੰਤਰੀ ਐਨ ਰੰਗਾਸਾਮੀ

Exit mobile version