ਬੰਗਾਲ ਦੇ ਨਦੀਆ ‘ਚ ਕਾਂਗਰਸ ਨੇਤਾ ਅਨੀਸੁਰ ਰਹਿਮਾਨ ਦਾ ਗੋਲੀ ਮਾਰ ਕੇ ਕਤਲ, ਪੁੱਤਰ ਦਾ ਵੀ ਮਰਡਰ

Updated On: 

16 Aug 2026 07:41 AM IST

ਪੱਛਮੀ ਬੰਗਾਲ ਦੇ ਨਦੀਆ ਜ਼ਿਲ੍ਹੇ 'ਚ ਕਾਂਗਰਸ ਨੇਤਾ ਅਨੀਸੁਰ ਰਹਿਮਾਨ ਦੀ ਕਥਿਤ ਤੌਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲੇ ਦੌਰਾਨ ਉਨ੍ਹਾਂ ਦੇ ਪੁੱਤਰ ਅਬੂ ਸੁਫ਼ਿਆਨ ਦੀ ਵੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਜਦੋਂ ਅਨੀਸੁਰ ਰਹਿਮਾਨ ਘਰ ਵਾਪਸ ਆ ਰਹੇ ਸਨ ਤਾਂ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਬੰਦੂਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਅਨੀਸੁਰ ਰਹਿਮਾਨ ਨਦੀਆ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਨਕਾਸ਼ੀਪਾੜਾ ਬਲਾਕ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸਨ।

ਬੰਗਾਲ ਦੇ ਨਦੀਆ ਚ ਕਾਂਗਰਸ ਨੇਤਾ ਅਨੀਸੁਰ ਰਹਿਮਾਨ ਦਾ ਗੋਲੀ ਮਾਰ ਕੇ ਕਤਲ, ਪੁੱਤਰ ਦਾ ਵੀ ਮਰਡਰ

ਬੰਗਾਲ ਦੇ ਨਦੀਆ 'ਚ ਕਾਂਗਰਸ ਨੇਤਾ ਅਨੀਸੁਰ ਰਹਿਮਾਨ ਦਾ ਗੋਲੀ ਮਾਰ ਕੇ ਕਤਲ, ਪੁੱਤਰ ਦਾ ਵੀ ਮਰਡਰ

ਪੱਛਮੀ ਬੰਗਾਲ ‘ਚ ਕਾਂਗਰਸ ਨੇਤਾ ਅਨੀਸੁਰ ਰਹਿਮਾਨ ਦਾ ਗੋਲੀਆਂ ਮਾਰ ਕੇ ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ, ਉਨ੍ਹਾਂ ‘ਤੇ ਕੀਤੇ ਗਏ ਇਸ ਹਮਲੇ ‘ਚ ਉਨ੍ਹਾਂ ਦੇ ਪੁੱਤਰ ਅਬੂ ਸੁਫ਼ਿਆਨ ਦੀ ਵੀ ਮੌਤ ਹੋ ਗਈ ਹੈ। ਅਨੀਸੁਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ, ਨਦੀਆ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਨਕਾਸ਼ੀਪਾੜਾ ਬਲਾਕ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਵੀ ਸਨ। ਜਾਣਕਾਰੀ ਮੁਤਾਬਕ, ਜਦੋਂ ਉਹ ਘਰ ਵਾਪਸ ਆ ਰਹੇ ਸਨ ਤਾਂ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕਿਆ ਅਤੇ ਉਨ੍ਹਾਂ ‘ਤੇ ਬੰਦੂਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ।

ਅਨੀਸੁਰ ਰਹਿਮਾਨ ਨਕਾਸ਼ੀਪਾੜਾ ਇਲਾਕੇ ਦੇ ਜਾਣੇ-ਪਛਾਣੇ ਕਾਂਗਰਸ ਨੇਤਾ ਸਨ। ਉਹ ਲੰਬੇ ਸਮੇਂ ਤੋਂ ਪਾਰਟੀ ਲਈ ਕਈ ਸੰਗਠਨਾਤਮਕ ਜ਼ਿੰਮੇਵਾਰੀਆਂ ਸੰਭਾਲ ਰਹੇ ਸਨ। ਇਸ ਹਮਲੇ ਨਾਲ ਇਲਾਕੇ ‘ਚ ਕਾਫ਼ੀ ਤਣਾਅ ਫੈਲ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਨਕਾਸ਼ੀਪਾੜਾ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਫਿਲਹਾਲ ਪੁਲਿਸ ਨੇ ਹੱਤਿਆ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਹਮਲੇ ਦੇ ਪਿੱਛੇ ਕੌਣ ਸੀ, ਇਸ ਹੱਤਿਆ ਦੇ ਪਿੱਛੇ ਮਕਸਦ ਕੀ ਸੀ ਤੇ ਘਟਨਾ ‘ਚ ਹੋਰ ਕੌਣ-ਕੌਣ ਸ਼ਾਮਲ ਹੋ ਸਕਦਾ ਹੈ।

ਘਰ ਤੋਂ ਕੁਝ ਦੂਰੀ ‘ਤੇ ਹੋਇਆ ਹਮਲਾ

ਮੌਕੇ ‘ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਪਿਤਾ ਤੇ ਪੁੱਤਰ ਘਰ ਜਾ ਰਹੇ ਸਨ। ਰੇਲਵੇ ਗੇਟ ਦੇ ਸਾਹਮਣੇ ਇਹ ਘਟਨਾ ਵਾਪਰੀ। ਘਰ ਤੋਂ ਮਹਿਜ਼ 200 ਮੀਟਰ ਦੀ ਦੂਰੀ ‘ਤੇ ਉਨ੍ਹਾਂ ‘ਤੇ ਇੰਨਾ ਖ਼ਤਰਨਾਕ ਹਮਲਾ ਕੀਤਾ ਗਿਆ। ਮ੍ਰਿਤਕ ਦੀ ਸਾਲੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਲਈ ਕੰਮ ਕਰਦੇ ਸਨ। ਉਹ ਹਰ ਇਨਸਾਨ ਨਾਲ ਮਿਲ ਕੇ ਰਹਿੰਦੇ ਸਨ ਤੇ ਸਾਰਿਆਂ ਦੇ ਨਾਲ ਖੜ੍ਹੇ ਰਹਿੰਦੇ ਸਨ। ਉਨ੍ਹਾਂ ਦੇ ਦੁਸ਼ਮਣਾਂ ਨੇ ਈਰਖਾ ਕਾਰਨ ਉਨ੍ਹਾਂ ਨੂੰ ਮਾਰ ਦਿੱਤਾ। ਉਨ੍ਹਾਂ ਦੇ ਪੁੱਤਰ ਨੂੰ ਵੀ ਕਿਉਂ ਮਾਰਿਆ ਗਿਆ, ਇਸ ਬਾਰੇ ਪਤਾ ਨਹੀਂ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕੀਤੀ ਸਖ਼ਤ ਨਿੰਦਾ

ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ੁਭੰਕਰ ਸਰਕਾਰ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਪੂਰੇ ਸੂਬੇ ‘ਚ ਐਤਵਾਰ ਨੂੰ ਕਾਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਦੀਆ ਦੇ ਕਾਂਗਰਸ ਨੇਤਾ ਅਨੀਸੁਰ ਰਹਿਮਾਨ ਤੇ ਉਨ੍ਹਾਂ ਦੇ ਪੁੱਤਰ ਅਬੂ ਸੁਫ਼ਿਆਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਅਸੀਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ‘ਚ ਘੱਟ ਗਿਣਤੀਆਂ ਤੇ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਖ਼ਿਲਾਫ਼ ਭਾਰਤੀ ਰਾਸ਼ਟਰੀ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ।

Loading...
Unable to load recommendations.
Follow Us