ਕੌਣ ਹਨ ਸੰਜੀਵ ਖੰਨਾ...ਜੋ ਹੋਣਗੇ ਸੁਪਰੀਮ ਕੋਰਟ ਦੇ ਅਗਲੇ ਚੀਫ਼ ਜਸਟਿਸ? ਜਾਣੋ... | who-is-justice-sanjiv-khanna-whose name proposes by cji-dy-chandrachud-as-his-successor-more detail in punjabi Punjabi news - TV9 Punjabi

ਕੌਣ ਹਨ ਸੰਜੀਵ ਖੰਨਾ…ਜੋ ਹੋਣਗੇ ਸੁਪਰੀਮ ਕੋਰਟ ਦੇ ਅਗਲੇ ਚੀਫ਼ ਜਸਟਿਸ, CJI ਚੰਦਰਚੂੜ ਨੇ ਕੀਤੀ ਸਿਫ਼ਾਰਿਸ਼

Updated On: 

17 Oct 2024 11:54 AM

Who is Sanjeev Khanna?: ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ 2024 ਨੂੰ ਸੇਵਾਮੁਕਤ ਹੋ ਰਹੇ ਹਨ। ਕੇਂਦਰ ਸਰਕਾਰ ਨੂੰ ਭੇਜੀ ਗਈ ਸਿਫ਼ਾਰਸ਼ ਵਿੱਚ ਉਨ੍ਹਾਂ ਕਿਹਾ ਹੈ ਕਿ ਸੰਜੀਵ ਖੰਨਾ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਦਰਅਸਲ ਛੇ ਮਹੀਨਿਆਂ ਬਾਅਦ ਜਸਟਿਸ ਖੰਨਾ ਦਾ ਕਾਰਜਕਾਲ ਵੀ ਖਤਮ ਹੋ ਜਾਵੇਗਾ। ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਹੋਣਗੇ।

ਕੌਣ ਹਨ ਸੰਜੀਵ ਖੰਨਾ...ਜੋ ਹੋਣਗੇ ਸੁਪਰੀਮ ਕੋਰਟ ਦੇ ਅਗਲੇ ਚੀਫ਼ ਜਸਟਿਸ, CJI ਚੰਦਰਚੂੜ ਨੇ ਕੀਤੀ ਸਿਫ਼ਾਰਿਸ਼

ਕੌਣ ਹਨ ਸੰਜੀਵ ਖੰਨਾ...ਜੋ ਹੋਣਗੇ ਸੁਪਰੀਮ ਕੋਰਟ ਦੇ ਅਗਲੇ ਚੀਫ਼ ਜਸਟਿਸ?

Follow Us On

ਚੀਫ਼ ਜਸਟਿਸ ਡੀਵਾਈ ਚੰਦਰਚੂੜ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਉਹ 10 ਨਵੰਬਰ 2024 ਨੂੰ ਸੇਵਾਮੁਕਤ ਹੋ ਜਾਣਗੇ। ਅਜਿਹੇ ‘ਚ ਉਨ੍ਹਾਂ ਨੇ ਆਪਣੇ ਉੱਤਰਾਧਿਕਾਰੀ ਦੀ ਸਿਫਾਰਿਸ਼ ਕੀਤੀ ਹੈ। CJI ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਜਸਟਿਸ ਖੰਨਾ ਦੇ ਨਾਮ ਦਾ ਪ੍ਰਸਤਾਵ ਕੀਤਾ ਹੈ। ਮੋਦੀ ਸਰਕਾਰ ਨੂੰ ਭੇਜੀ ਗਈ ਸਿਫਾਰਿਸ਼ ‘ਚ ਉਨ੍ਹਾਂ ਕਿਹਾ ਹੈ ਕਿ ਸੰਜੀਵ ਖੰਨਾ ਦੇਸ਼ ਦੇ ਅਗਲੇ ਚੀਫ ਜਸਟਿਸ ਹੋਣਗੇ।

ਜੇਕਰ ਕੇਂਦਰ ਸਰਕਾਰ CJI ਚੰਦਰਚੂੜ ਦੀ ਸਿਫਾਰਿਸ਼ ਨੂੰ ਮੰਨ ਲੈਂਦੀ ਹੈ ਤਾਂ ਜਸਟਿਸ ਖੰਨਾ ਭਾਰਤ ਦੇ 51ਵੇਂ ਚੀਫ਼ ਜਸਟਿਸ ਹੋਣਗੇ। ਚੀਫ਼ ਜਸਟਿਸ ਵਜੋਂ ਜਸਟਿਸ ਖੰਨਾ ਦਾ ਕਾਰਜਕਾਲ 13 ਮਈ 2025 ਤੱਕ ਕਰੀਬ 7 ਮਹੀਨੇ ਦਾ ਹੋਵੇਗਾ। ਜਸਟਿਸ ਖੰਨਾ ਨੂੰ ਜਨਵਰੀ 2019 ਵਿੱਚ ਦਿੱਲੀ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਨਿਯੁਕਤ ਕੀਤਾ ਗਿਆ ਸੀ। ਆਮ ਤੌਰ ‘ਤੇ ਸੁਪਰੀਮ ਕੋਰਟ ਦੇ ਜੱਜ ਦੀ ਸੇਵਾਮੁਕਤੀ ਦੀ ਉਮਰ 65 ਸਾਲ ਹੁੰਦੀ ਹੈ।

ਡੀਵਾਈ ਚੰਦਰਚੂੜ 10 ਨਵੰਬਰ ਨੂੰ 65 ਸਾਲ ਦੇ ਹੋ ਜਾਣਗੇ। ਉਨ੍ਹਾਂ ਨੇ 9 ਨਵੰਬਰ 2022 ਨੂੰ ਭਾਰਤ ਦੇ ਚੀਫ਼ ਜਸਟਿਸ ਦਾ ਅਹੁਦਾ ਸੰਭਾਲਿਆ। ਸੀਜੇਆਈ ਚੰਦਰਚੂੜ ਵੱਲੋਂ ਕੇਂਦਰ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ 10 ਨਵੰਬਰ ਨੂੰ ਅਹੁਦਾ ਛੱਡਣ ਤੋਂ ਬਾਅਦ ਜਸਟਿਸ ਖੰਨਾ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲਣਗੇ।

ਕੌਣ ਹਨ ਜਸਟਿਸ ਸੰਜੀਵ ਖੰਨਾ?

ਜਸਟਿਸ ਸੰਜੀਵ ਖੰਨਾ ਦਾ ਜਨਮ 14 ਮਈ 1960 ਨੂੰ ਹੋਇਆ ਸੀ। ਦਿੱਲੀ ਯੂਨੀਵਰਸਿਟੀ ਦੇ ਕੈਂਪਸ ਲਾਅ ਸੈਂਟਰ ਤੋਂ ਕਾਨੂੰਨ ਦੀ ਪੜ੍ਹਾਈ ਕਰਨ ਤੋਂ ਬਾਅਦ, ਉਨ੍ਹਾਂ ਨੇ 1983 ਵਿੱਚ ਦਿੱਲੀ ਬਾਰ ਕੌਂਸਲ ਵਿੱਚ ਇੱਕ ਵਕੀਲ ਵਜੋਂ ਰਜਿਸਟਰ ਕੀਤਾ। ਆਪਣੇ ਸ਼ੁਰੂਆਤੀ ਦਿਨਾਂ ਵਿੱਚ, ਉਨ੍ਹਾਂ ਨੇ ਤੀਸ ਹਜ਼ਾਰੀ ਅਤੇ ਫਿਰ ਹਾਈ ਕੋਰਟ ਵਿੱਚ ਕੋਰਟ ਵਿੱਚ ਪ੍ਰੈਕਟਿਸ ਕੀਤੀ । 18 ਜਨਵਰੀ, 2019 ਨੂੰ, ਉਨ੍ਹਾਂ ਨੂੰ ਸੁਪਰੀਮ ਕੋਰਟ ਵਿੱਚ ਤਰੱਕੀ ਦਿੱਤੀ ਗਈ ਸੀ।

ਜਸਟਿਸ ਖੰਨਾ 14 ਸਾਲ ਤੱਕ ਦਿੱਲੀ ਹਾਈ ਕੋਰਟ ਵਿੱਚ ਜੱਜ ਰਹੇ। 2005 ਵਿੱਚ, ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਤਰੱਕੀ ਦਿੱਤੀ ਗਈ ਅਤੇ 2006 ਵਿੱਚ ਸਥਾਈ ਜੱਜ ਬਣਾਇਆ ਗਿਆ। ਜਸਟਿਸ ਖੰਨਾ 17 ਜੂਨ 2023 ਤੋਂ 25 ਦਸੰਬਰ 2023 ਤੱਕ ਸੁਪਰੀਮ ਕੋਰਟ ਦੀ ਕਾਨੂੰਨੀ ਸੇਵਾਵਾਂ ਕਮੇਟੀ ਦੇ ਚੇਅਰਮੈਨ ਰਹੇ। ਵਰਤਮਾਨ ਵਿੱਚ ਉਹ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਨੈਸ਼ਨਲ ਜੁਡੀਸ਼ੀਅਲ ਅਕੈਡਮੀ, ਭੋਪਾਲ ਦੀ ਗਵਰਨਿੰਗ ਕੌਂਸਲ ਦੇ ਮੈਂਬਰ ਹਨ।

ਜਸਟਿਸ ਖੰਨਾ ਉਨ੍ਹਾਂ ਜੱਜਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੂੰ ਕਿਸੇ ਵੀ ਹਾਈ ਕੋਰਟ ਦਾ ਚੀਫ਼ ਜਸਟਿਸ ਬਣਨ ਤੋਂ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਪ੍ਰਮੋਟ ਕੀਤਾ ਗਿਆ ਸੀ।

Exit mobile version