AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੋ 20 ਲੱਖ ਵੋਟਾਂ ਕੱਟੀਆਂ ਗਈਆਂ, ਉਸ ਦੇ ਲਈ ਕੌਣ ਜ਼ਿੰਮੇਵਾਰ? ਰਾਘਵ ਚੱਢਾ ਦੇ ਆਰੋਪਾਂ ‘ਤੇ AAP ਦਾ ਸਵਾਲ

Raghav Chadha: ਪੰਜਾਬ SIR ਡਰਾਫਟ ਵੋਟਰ ਸੂਚੀ ਤੋਂ ਰਾਘਵ ਚੱਢਾ ਦਾ ਨਾਮ ਹਟਾਏ ਜਾਣ ਨੂੰ ਲੈ ਕੇ ਬਵਾਲ ਮਚਿਆ ਹੋਇਆ ਹੈ। AAP ਨੇ ਰਾਘਵ ਚੱਢਾ ਦੇ ਆਰੋਪਾਂ ਨੂੰ ਖਾਰਜ ਕਰਦਿਆਂ ਉਨ੍ਹਾਂ 'ਤੇ ਹੀ ਗੰਭੀਰ ਆਰੋਪ ਲਗਾਏ ਹਨ।

ਜੋ 20 ਲੱਖ ਵੋਟਾਂ ਕੱਟੀਆਂ ਗਈਆਂ, ਉਸ ਦੇ ਲਈ ਕੌਣ ਜ਼ਿੰਮੇਵਾਰ? ਰਾਘਵ ਚੱਢਾ ਦੇ ਆਰੋਪਾਂ 'ਤੇ AAP ਦਾ ਸਵਾਲ
ਚੱਢਾ ਦੇ ਆਰੋਪਾਂ ‘ਤੇ ਭੜਕੀ AAP
tv9-punjabi
| Published: 04 Sep 2026 13:21 PM IST
Share

ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ SIR ਮੁਹਿੰਮ ਚਲਾਈ ਜਾ ਰਹੀ ਹੈ। 13 ਅਗਸਤ 2026 ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀ ਗਈ ਪੰਜਾਬ ਦੀ ਡਰਾਫਟ ਵੋਟਰ ਸੂਚੀ ਵਿੱਚੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੀ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੇ ਨਾਮ ਅੱਗੇ ਸਥਾਈ ਤੌਰ ‘ਤੇ ਤਬਦੀਲ ਯਾਨੀ ਪਰਮਾਨੈਂਟਲੀ ਸ਼ਿਫਟਡ ਦਰਜ ਕੀਤਾ ਗਿਆ ਹੈ। SIR ਤਹਿਤ ਪੰਜਾਬ ਵਿੱਚ ਹੁਣ ਤੱਕ ਕੁੱਲ 20.66 ਲੱਖ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਹਟਾਏ ਜਾ ਚੁੱਕੇ ਹਨ।

ਰਾਘਵ ਚੱਢਾ ਨੇ ਡਰਾਫਟ ਵੋਟਰ ਸੂਚੀ ਵਿੱਚੋਂ ਆਪਣਾ ਨਾਮ ਹਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਆਪਣੇ X ਅਕਾਊਂਟ ‘ਤੇ ਟਵੀਟ ਕਰਦਿਆਂ ਲਿਖਿਆ, ਮੈਂ ਪੰਜਾਬ ਤੋਂ ਰਾਜ ਸਭਾ ਮੈਂਬਰ ਹਾਂ ਅਤੇ ਮੇਰੀ ਵੋਟਰ ID ਮੋਹਾਲੀ, ਪੰਜਾਬ ਵਿੱਚ ਰਜਿਸਟਰਡ ਹੈ। ਫਿਰ ਵੀ, ਵੋਟਰ ਸੂਚੀ ਦੇ ਡਰਾਫਟ ਵਿੱਚ ਮੇਰਾ ਨਾਮ ਸ਼ਿਫਟਡ ਯਾਨੀ ਕਿਸੇ ਹੋਰ ਥਾਂ ਚਲੇ ਜਾਣ ਵਾਲੇ ਵਿਅਕਤੀ ਵਜੋਂ ਦਰਸਾਇਆ ਗਿਆ ਹੈ।

ਰਾਘਵ ਚੱਢਾ ਨੇ AAP ‘ਤੇ ਸਿਆਸੀ ਬਦਲੇ ਦੀ ਭਾਵਨਾ ਦਾ ਲਗਾਇਆ ਸੀ ਆਰੋਪ

ਰਾਘਵ ਚੱਢਾ ਨੇ ਅੱਗੇ ਕਿਹਾ ਕਿ ਚੰਗੀ ਗੱਲ ਇਹ ਹੈ ਕਿ ਇਹ ਸਿਰਫ਼ ਵੋਟਰ ਸੂਚੀ ਦੇ ਡਰਾਫਟ ਹਨ, ਫਾਈਨਲ ਵੋਟਰ ਸੂਚੀ ਨਹੀਂ। ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਦੌਰਾਨ ਨਾਮਾਂ ਵਿੱਚ ਸੁਧਾਰ ਕੀਤਾ ਜਾਂਦਾ ਹੈ ਅਤੇ ਇਹ ਪ੍ਰਕਿਰਿਆ ਅਜੇ ਜਾਰੀ ਹੈ। ਫਾਈਨਲ ਵੋਟਰ ਸੂਚੀ ਅਕਤੂਬਰ 2026 ਵਿੱਚ ਪ੍ਰਕਾਸ਼ਿਤ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ SIR ਗਾਈਡਲਾਈਨਜ਼ ਤਹਿਤ ਦਿੱਤੇ ਗਏ ਉਪਾਵਾਂ ਦੀ ਵਰਤੋਂ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਮਾਮੂਲੀ ਕਲਰਕ ਦੀ ਗਲਤੀ ਨਹੀਂ ਲੱਗਦੀ, ਸਗੋਂ ਇਹ ਸਪੱਸ਼ਟ ਤੌਰ ‘ਤੇ ਸਿਆਸੀ ਬਦਲੇ ਦੀ ਭਾਵਨਾ ਦਾ ਮਾਮਲਾ ਹੈ।

ਪੰਜਾਬ ਵਿੱਚ 20 ਲੱਖ ਨਾਮ ਕੱਟੇ ਗਏ ਹਨ, ਇਸ ਲਈ ਕੌਣ ਜ਼ਿੰਮੇਵਾਰ- AAP

ਰਾਘਵ ਚੱਢਾ ਦੇ ਆਰੋਪਾਂ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਵੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਦੇ ਪੁਰਾਣੇ ਬਿਆਨ ਦੇਖ ਲਓ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵਿੱਚ ਰਹਿੰਦਿਆਂ ਆਰੋਪ ਲਗਾਇਆ ਸੀ ਕਿ SIR ਤਹਿਤ ਜਿਨ੍ਹਾਂ ਵੋਟਰਾਂ ਦੇ ਨਾਮ ਕੱਟੇ ਗਏ ਹਨ, ਉਸ ਲਈ ਚੋਣ ਕਮਿਸ਼ਨ ਜ਼ਿੰਮੇਵਾਰ ਹੈ। ਹੁਣ ਉਹ ਦੱਸਣ ਕਿ ਪੰਜਾਬ ਵਿੱਚ 20 ਲੱਖ ਨਾਮ ਕੱਟੇ ਗਏ ਹਨ ਤਾਂ ਕੀ ਇਸ ਲਈ ਚੋਣ ਕਮਿਸ਼ਨ ਜ਼ਿੰਮੇਵਾਰ ਹੈ? ਚੋਣ ਕਮਿਸ਼ਨਰ ਦੀ ਨਿਯੁਕਤੀ ਕੇਂਦਰ ਸਰਕਾਰ ਕਰਦੀ ਹੈ, ਫਿਰ ਇਸ ਵਿੱਚ ਸੂਬਾ ਸਰਕਾਰ ਦੀ ਕੀ ਭੂਮਿਕਾ ਹੈ?

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਰਾਘਵ ਚੱਢਾ ਦੇ ਆਰੋਪਾਂ ‘ਤੇ ਕਿਹਾ ਕਿ ਸਾਡਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਚੋਣ ਕਮਿਸ਼ਨ ਦੀਆਂ ਗਾਈਡਲਾਈਨਜ਼ ਹਨ ਅਤੇ ਉਸੇ ਅਨੁਸਾਰ ਪ੍ਰਕਿਰਿਆ ਚੱਲ ਰਹੀ ਹੈ। ਬੰਗਾਲ ਅਤੇ ਬਿਹਾਰ ਵਿੱਚ ਵੀ ਲੱਖਾਂ ਲੋਕਾਂ ਦੇ ਨਾਮ ਕੱਟੇ ਗਏ ਹਨ। ਜ਼ਿਆਦਾਤਰ ਪ੍ਰਵਾਸੀਆਂ ਦੀਆਂ ਵੋਟਾਂ ਕੱਟੀਆਂ ਗਈਆਂ ਹਨ, ਤਾਂ ਅਜਿਹੇ ਵਿੱਚ ਇੱਕ ਹੋਰ ਪ੍ਰਵਾਸੀ ਦੀ ਵੋਟ ਵੀ ਕੱਟ ਗਈ।

ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ‘ਤੇ ਲਗਾਏ ਗੰਭੀਰ ਆਰੋਪ

ਆਮ ਆਦਮੀ ਪਾਰਟੀ ਨੇ ਵੀ 3 ਅਗਸਤ, ਯਾਨੀ ਬੁੱਧਵਾਰ ਨੂੰ ਆਪਣੇ X ਅਕਾਊਂਟ ‘ਤੇ ਟਵੀਟ ਕਰਦਿਆਂ ਰਾਘਵ ਚੱਢਾ ‘ਤੇ ਆਰੋਪ ਲਗਾਇਆ ਕਿ ਇੱਕ ਰਾਸ਼ਟਰੀ ਅੰਗਰੇਜ਼ੀ ਅਖ਼ਬਾਰ ਨੇ ਰਾਘਵ ਚੱਢਾ ਨੂੰ ਦਿੱਲੀ ਵਿੱਚ ਪਿਛਲੀ ਤਾਰੀਖ (ਬੈਕਡੇਟ) ਵਾਲੀ ਪ੍ਰਕਿਰਿਆ ਰਾਹੀਂ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਦੀ ਕੋਸ਼ਿਸ਼ ਕਰਦਿਆਂ ਫੜਿਆ ਹੈ। ਹੁਣ ਉਹ ਇਸ ਦਾ ਪੂਰਾ ਆਰੋਪ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ‘ਤੇ ਮੜ੍ਹਨ ਦੀ ਕੋਸ਼ਿਸ਼ ਕਰ ਰਹੇ ਹਨ।

ਰਾਘਵ ਚੱਢਾ 12 ਸਤੰਬਰ ਤੱਕ ਦਰਜ ਕਰਵਾ ਸਕਦੇ ਹਨ ਦਾਅਵੇ ਅਤੇ ਇਤਰਾਜ਼

ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਡਰਾਫਟ ਸੂਚੀ ਜਾਰੀ ਹੋਣ ਤੋਂ ਬਾਅਦ ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਪ੍ਰਕਿਰਿਆ ਅਜੇ ਜਾਰੀ ਹੈ। ਜਿਨ੍ਹਾਂ ਲੋਕਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਕੱਟੇ ਗਏ ਹਨ, ਉਨ੍ਹਾਂ ਕੋਲ 12 ਸਤੰਬਰ 2026 ਤੱਕ ਇਸ ਪ੍ਰਕਿਰਿਆ ਨੂੰ ਅਪਣਾਉਣ ਦਾ ਸਮਾਂ ਹੈ। ਇਸ ਸਮਾਂ ਸੀਮਾ ਦੇ ਅੰਦਰ ਵੋਟਰ ਫਾਰਮ 6 ਭਰ ਕੇ ਮੁੜ ਆਪਣਾ ਨਾਮ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਅਜਿਹੇ ਵਿੱਚ ਰਾਘਵ ਚੱਢਾ ਵੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ 12 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ।

Source:TV9Hindi.com

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...