AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Wrestlers Protest : ਜੰਤਰ-ਮੰਤਰ ‘ਤੇ ਕਿਸਾਨ ਆਗੂਆਂ ਦਾ ਹੰਗਾਮਾ, ਬੈਰੀਕੇਡ ਤੋੜ ਕੇ ਅੱਗੇ ਵਧੀ ਭੀੜ

Wrestlers Protest At Jantar Mantar: ਪਹਿਲਵਾਨਾਂ ਦੇ ਸਮਰਥਨ ਵਿੱਚ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਗਏ ਹਨ। ਕਿਸਾਨਾਂ ਨੇ ਦਿੱਲੀ ਪੁਲਿਸ ਵੱਲੋਂ ਲਾਏ ਬੈਰੀਕੇਡ ਵੀ ਤੋੜ ਦਿੱਤੇ। ਉਹ ਧਰਨੇ ਵਾਲੀ ਥਾਂ 'ਤੇ ਪਹੁੰਚ ਗਏ।

tv9-punjabi
| Updated On: 08 May 2023 12:37 PM IST
Share
Wrestlers Protest At Jantar Mantar: ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀਆਂ ਮਹਿਲਾਂ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨ ਹੁਣ ਜੰਤਰ-ਮੰਤਰ ਪਹੁੰਚ ਗਏ ਹਨ। ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਇੱਥੇ ਬੈਰੀਕੇਡ ਲਗਾਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਬੈਰੀਕੇਡ ਹਟਾ ਕੇ ਜੰਤਰ-ਮੰਤਰ ‘ਤੇ ਧਰਨੇ ਵਾਲੀ ਥਾਂ ‘ਤੇ ਪਹੁੰਚ ਗਏ। ਕਿਸਾਨ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਚੁੱਕੇ ਹਨ। ਪਹਿਲਵਾਨ ਰਾਜਧਾਨੀ ਵਿੱਚ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਉਹ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਧਰਨੇ ‘ਤੇ ਹਨ। ਕਿਸਾਨ ਮੋਰਚੇ ਦੇ ਸਿੱਧੂ ਨਾਮ ਦੇ ਇੱਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਉਹ ਇਹ ਸੋਚ ਕੇ ਆਏ ਸਨ ਕਿ ਉਹ ਬੈਰੀਕੇਡ ਤੋੜ ਕੇ ਹੀ ਅੱਗੇ ਵਧਣਗੇ। ਇਸ ਲਈ ਉਨ੍ਹਾਂ ਨੇ ਬੈਰੀਕੇਡਿੰਗ ਤੋੜੀ। ਇਹ ਕਿਸਾਨ ਜੰਮੂ ਤਵੀ ਰੇਲ ਗੱਡੀ ਰਾਹੀਂ ਆਏ ਹਨ। ਪੁਲਿੀਸ ਨੂੰ ਲੱਗਿਆ ਕਿ ਇਹ ਟਰੈਕਟਰ ਟਰਾਲੀ ਰਾਹੀਂ ਆਉਣਗੇ, ਇਸ ਲਈ ਸਰਹੱਦ ਤੇ ਸੁਰੱਖਿਆ ਵਧਾ ਦਿੱਤੀ ਗਈ ਸੀ। ਜੰਤਰ-ਮੰਤਰ ਵਿਖੇ ਇਹ ਕਿਸਾਨ ਬੈਰੀਕੇਡਿੰਗ ਤੋੜਦੇ ਹੋਏ ਝੰਡੇ ਲਹਿਰਾਉਂਦੇ ਹੋਏ ਅੱਗੇ ਵਧੇ ਅਤੇ ਬੈਰੀਕੇਡ ਨੂੰ ਪੈਰਾਂ ਨਾਲ ਖਿੱਚਦੇ ਹੋਏ ਅੱਗੇ ਵੱਧ ਗਏ। ਇਸ ਦੌਰਾਨ ਸੀਆਰਪੀਐਫ ਅਤੇ ਦਿੱਲੀ ਪੁਲਿਸ ਦੇ ਜਵਾਨਾਂ ਨੇ ਹੱਥਾਂ ਵਿੱਚ ਡੰਡੇ ਚੁੱਕੇ ਪਰ ਫਿਰ ਉਹ ਪਾਸੇ ਹੋ ਗਏ।

ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਪਹੁੰਚੇ

ਦਿੱਲੀ ਦੇ ਜੰਤਰ-ਮੰਤਰ ਪੁੱਜੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਹਨ। ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਪਹਿਲਾਂ ਹੀ ਪਹਿਲਵਾਨਾਂ ਦੇ ਸਮਰਥਨ ਵਿੱਚ ਦਿੱਲੀ ਜਾਣ ਦਾ ਐਲਾਨ ਕਰ ਦਿੱਤਾ ਸੀ। ਹਾਲ ਹੀ ‘ਚ ਖੁਦ ਰਾਕੇਸ਼ ਟਿਕੈਤ ਵੀ ਜੰਤਰ-ਮੰਤਰ ਪਹੁੰਚੇ ਸਨ। ਉਨ੍ਹਾਂ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਸੀ।

21 ਮਈ ਤੱਕ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦਾ ਅਲਟੀਮੇਟਮ

ਪਹਿਲਵਾਨਾਂ ਨੂੰ 31 ਮੈਂਬਰੀ ਕਮੇਟੀ ਸੁਝਾਅ ਦਿੰਦੀ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਬ੍ਰਿਜ ਭੂਸ਼ਣ ਨੂੰ 21 ਮਈ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਕੋਈ ਵੱਡਾ ਫੈਸਲਾ ਲੈਣਗੇ। ਵਿਨੇਸ਼ ਫੋਗਾਟ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਕੋਈ ਵੱਡਾ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਨੂੰ ਕਿਸੇ ਨੇ ਹਾਈਜੈਕ ਨਹੀਂ ਕੀਤਾ ਹੈ। ਕਿਸਾਨਾਂ ਦੇ ਦਿੱਲੀ ਪਹੁੰਚਣ ਤੋਂ ਬਾਅਦ ਦਿੱਲੀ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਕਿਸਾਨ ਬੈਰੀਕੇਡ ਪਾਰ ਕਰਕੇ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...