Wrestlers Protest : ਜੰਤਰ-ਮੰਤਰ ‘ਤੇ ਕਿਸਾਨ ਆਗੂਆਂ ਦਾ ਹੰਗਾਮਾ, ਬੈਰੀਕੇਡ ਤੋੜ ਕੇ ਅੱਗੇ ਵਧੀ ਭੀੜ

Updated On: 

08 May 2023 12:37 PM

Wrestlers Protest At Jantar Mantar: ਪਹਿਲਵਾਨਾਂ ਦੇ ਸਮਰਥਨ ਵਿੱਚ ਅੱਜ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪਹੁੰਚ ਗਏ ਹਨ। ਕਿਸਾਨਾਂ ਨੇ ਦਿੱਲੀ ਪੁਲਿਸ ਵੱਲੋਂ ਲਾਏ ਬੈਰੀਕੇਡ ਵੀ ਤੋੜ ਦਿੱਤੇ। ਉਹ ਧਰਨੇ ਵਾਲੀ ਥਾਂ 'ਤੇ ਪਹੁੰਚ ਗਏ।

Follow Us On

Wrestlers Protest At Jantar Mantar: ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੀਆਂ ਮਹਿਲਾਂ ਪਹਿਲਵਾਨਾਂ ਦੇ ਸਮਰਥਨ ਵਿੱਚ ਕਿਸਾਨ ਹੁਣ ਜੰਤਰ-ਮੰਤਰ ਪਹੁੰਚ ਗਏ ਹਨ। ਦਿੱਲੀ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਇੱਥੇ ਬੈਰੀਕੇਡ ਲਗਾਇਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਬੈਰੀਕੇਡ ਹਟਾ ਕੇ ਜੰਤਰ-ਮੰਤਰ ‘ਤੇ ਧਰਨੇ ਵਾਲੀ ਥਾਂ ‘ਤੇ ਪਹੁੰਚ ਗਏ। ਕਿਸਾਨ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਚੁੱਕੇ ਹਨ। ਪਹਿਲਵਾਨ ਰਾਜਧਾਨੀ ਵਿੱਚ ਭਾਜਪਾ ਆਗੂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਉਹ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੋਂ ਧਰਨੇ ‘ਤੇ ਹਨ।

ਕਿਸਾਨ ਮੋਰਚੇ ਦੇ ਸਿੱਧੂ ਨਾਮ ਦੇ ਇੱਕ ਪ੍ਰਦਰਸ਼ਨਕਾਰੀ ਨੇ ਦੱਸਿਆ ਕਿ ਉਹ ਇਹ ਸੋਚ ਕੇ ਆਏ ਸਨ ਕਿ ਉਹ ਬੈਰੀਕੇਡ ਤੋੜ ਕੇ ਹੀ ਅੱਗੇ ਵਧਣਗੇ। ਇਸ ਲਈ ਉਨ੍ਹਾਂ ਨੇ ਬੈਰੀਕੇਡਿੰਗ ਤੋੜੀ। ਇਹ ਕਿਸਾਨ ਜੰਮੂ ਤਵੀ ਰੇਲ ਗੱਡੀ ਰਾਹੀਂ ਆਏ ਹਨ। ਪੁਲਿੀਸ ਨੂੰ ਲੱਗਿਆ ਕਿ ਇਹ ਟਰੈਕਟਰ ਟਰਾਲੀ ਰਾਹੀਂ ਆਉਣਗੇ, ਇਸ ਲਈ ਸਰਹੱਦ ਤੇ ਸੁਰੱਖਿਆ ਵਧਾ ਦਿੱਤੀ ਗਈ ਸੀ। ਜੰਤਰ-ਮੰਤਰ ਵਿਖੇ ਇਹ ਕਿਸਾਨ ਬੈਰੀਕੇਡਿੰਗ ਤੋੜਦੇ ਹੋਏ ਝੰਡੇ ਲਹਿਰਾਉਂਦੇ ਹੋਏ ਅੱਗੇ ਵਧੇ ਅਤੇ ਬੈਰੀਕੇਡ ਨੂੰ ਪੈਰਾਂ ਨਾਲ ਖਿੱਚਦੇ ਹੋਏ ਅੱਗੇ ਵੱਧ ਗਏ। ਇਸ ਦੌਰਾਨ ਸੀਆਰਪੀਐਫ ਅਤੇ ਦਿੱਲੀ ਪੁਲਿਸ ਦੇ ਜਵਾਨਾਂ ਨੇ ਹੱਥਾਂ ਵਿੱਚ ਡੰਡੇ ਚੁੱਕੇ ਪਰ ਫਿਰ ਉਹ ਪਾਸੇ ਹੋ ਗਏ।

ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਦਿੱਲੀ ਪਹੁੰਚੇ

ਦਿੱਲੀ ਦੇ ਜੰਤਰ-ਮੰਤਰ ਪੁੱਜੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਹਨ। ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਪਹਿਲਾਂ ਹੀ ਪਹਿਲਵਾਨਾਂ ਦੇ ਸਮਰਥਨ ਵਿੱਚ ਦਿੱਲੀ ਜਾਣ ਦਾ ਐਲਾਨ ਕਰ ਦਿੱਤਾ ਸੀ। ਹਾਲ ਹੀ ‘ਚ ਖੁਦ ਰਾਕੇਸ਼ ਟਿਕੈਤ ਵੀ ਜੰਤਰ-ਮੰਤਰ ਪਹੁੰਚੇ ਸਨ। ਉਨ੍ਹਾਂ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਸੀ।

21 ਮਈ ਤੱਕ ਬ੍ਰਿਜ ਭੂਸ਼ਣ ਦੀ ਗ੍ਰਿਫਤਾਰੀ ਦਾ ਅਲਟੀਮੇਟਮ

ਪਹਿਲਵਾਨਾਂ ਨੂੰ 31 ਮੈਂਬਰੀ ਕਮੇਟੀ ਸੁਝਾਅ ਦਿੰਦੀ ਹੈ। ਕਮੇਟੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਬ੍ਰਿਜ ਭੂਸ਼ਣ ਨੂੰ 21 ਮਈ ਤੱਕ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਕੋਈ ਵੱਡਾ ਫੈਸਲਾ ਲੈਣਗੇ। ਵਿਨੇਸ਼ ਫੋਗਾਟ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਕੋਈ ਵੱਡਾ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਨੂੰ ਕਿਸੇ ਨੇ ਹਾਈਜੈਕ ਨਹੀਂ ਕੀਤਾ ਹੈ। ਕਿਸਾਨਾਂ ਦੇ ਦਿੱਲੀ ਪਹੁੰਚਣ ਤੋਂ ਬਾਅਦ ਦਿੱਲੀ ਪੁਲਿਸ ਨੇ ਇੱਕ ਟਵੀਟ ਵਿੱਚ ਕਿਹਾ ਕਿ ਕਿਸਾਨ ਬੈਰੀਕੇਡ ਪਾਰ ਕਰਕੇ ਪ੍ਰਦਰਸ਼ਨ ਵਾਲੀ ਥਾਂ ‘ਤੇ ਪਹੁੰਚੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories
ਅੰਦੋਲਨ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਿੱਚ ਪਈ ਫੁੱਟ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਦੇਣਗੇ ਧਰਨੇ
ਸੁਨਾਮ: ਧੂਰੀ ਸ਼ੂਗਰ ਮਿੱਲ ਖੋਲ੍ਹਣ ਲਈ ਧਰਨਾ ਦੇ ਰਹੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਘਰਾਂ ਚੋਂ ਲਿਆ ਹਿਰਾਸਤ ਵਿੱਚ
ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਕਿਸਾਨ, ਮੁਲਤਵੀ ਕੀਤਾ ਚੰਡੀਗੜ੍ਹ ਕੂਚ ਦਾ ਫੈਸਲਾ, ਭਲਕੇ ਮੀਟਿੰਗ ਦੌਰਾਨ ਤੈਅ ਹੋਵੇਗੀ ਅਗਲੀ ਰਣਨੀਤੀ
ਜਲੰਧਰ ‘ਚ ਰੇਲ ਗੱਡੀਆਂ ਰੋਕਣ ਵਾਲੇ 350 ਕਿਸਾਨਾਂ ਖਿਲਾਫ FIR, ਗੰਨੇ ਦੇ ਰੇਟ ਵਧੇ ਨੂੰ ਲੈਕੇ ਕੀਤਾ ਸੀ ਰੇਲਵੇ ਟਰੈਕ ਜਾਮ
ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਕਿਸਾਨ: ਸ਼ਹਿਰ ਦੀਆਂ ਕਈ ਸੜਕਾਂ ਰਹਿਣਗੀਆਂ ਬੰਦ; ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ
ਜਲੰਧਰ ‘ਚ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਜਾਮ, ਦਿੱਲੀ-ਜੰਮੂ NH ‘ਤੇ 3 ਦਿਨਾਂ ਤੋਂ ਕਿਸਾਨਾਂ ਦਾ ਧਰਨਾ ਜਾਰੀ