Wrestlers Protest: ਮਹਿਲਾ ਪਹਿਲਵਾਨਾਂ ਨੂੰ ਵੱਡਾ ਝਟਕਾ! ਬ੍ਰਿਜ ਭੂਸ਼ਣ ਖਿਲਾਫ ਪੁਲਿਸ ਨੂੰ ਨਹੀਂ ਮਿਲੇ ਸਬੂਤ, ਚਾਰਜਸ਼ੀਟ ‘ਚੋਂ ਹਟਿਆ POCSO
Wrestlers Protest Latest Updates: ਪਹਿਲਵਾਨਾਂ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪਹਿਲਵਾਨ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਤੇ ਅੜੇ ਹੋਏ ਹਨ।

ਬ੍ਰਿਜਭੂਸ਼ਣ ਸਿੰਘ
Wrestlers Protest: ਮਹਿਲਾ ਪਹਿਲਵਾਨਾਂ ਨਾਲ ਛੇੜਛਾੜ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਅੱਜ ਯਾਨੀ ਵੀਰਵਾਰ ਨੂੰ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਸੂਤਰਾਂ ਮੁਤਾਬਕ 1100 ਤੋਂ 1200 ਪੰਨਿਆਂ ਦੀ ਚਾਰਜਸ਼ੀਟ ‘ਚ ਦਿੱਲੀ ਪੁਲਿਸ ਨੇ ਅਦਾਲਤ ਨੂੰ ਦੱਸਿਆ ਹੈ ਕਿ ਮਹਿਲਾ ਪਹਿਲਵਾਨ (Wrestlers Protest) ਮਾਮਲੇ ‘ਚ ਪੁਖਤਾ ਸਬੂਤ ਦੇਣ ‘ਚ ਅਸਫਲ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦਰਜ ਪੋਕਸੋ ਕੇਸ ਨੂੰ ਵਾਪਸ ਲੈਣ ਲਈ 550 ਪੰਨਿਆਂ ਦੀ ਕੈਂਸਲੇਸ਼ਨ ਰਿਪੋਰਟ ਵੀ ਦਾਖ਼ਲ ਕੀਤੀ ਹੈ।
ਚਾਰਜਸ਼ੀਟ ‘ਚ ਦਿੱਲੀ ਪੁਲਿਸ ਨੇ ਦੱਸਿਆ ਹੈ ਕਿ ਮਾਮਲੇ ਦੀ ਜਾਂਚ ਦੌਰਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ ਕੋਈ ਤਕਨੀਕੀ ਸਬੂਤ ਨਹੀਂ ਮਿਲਿਆ ਹੈ। ਜਾਂਚ ਵਿੱਚ ਪੁਲਿਸ ਨੂੰ ਕੋਈ ਵੀ ਸ਼ੱਕੀ ਤਸਵੀਰ, ਵੀਡੀਓ ਜਾਂ ਫੁਟੇਜ ਜਾਂ ਕੋਈ ਫੋਰੈਂਸਿਕ ਸਬੂਤ ਨਹੀਂ ਮਿਲਿਆ ਹੈ। ਪੁਲਿਸ ਵੱਲੋਂ ਮਹਿਲਾ ਪਹਿਲਵਾਨਾਂ ਤੋਂ ਵੀ ਸਬੂਤ ਮੰਗੇ ਗਏ ਸਨ ਪਰ ਉਹ ਦੇਣ ਵਿੱਚ ਅਸਫਲ ਰਹੇ।
ਸੂਤਰਾਂ ਮੁਤਾਬਕ ਪੁਲਿਸ ਨੇ ਚਾਰਜਸ਼ੀਟ ‘ਚ ਦੱਸਿਆ ਹੈ ਕਿ ਮਹਿਲਾ ਪਹਿਲਵਾਨਾਂ ਵੱਲੋਂ ਦਿੱਤੀਆਂ ਗਈਆਂ ਤਸਵੀਰਾਂ ਤੋਂ ਸਥਿਤੀ ਸਪੱਸ਼ਟ ਨਹੀਂ ਹੁੰਦੀ। ਸਿਰਫ਼ ਇੱਕ ਅਖਾੜੇ ਦੇ ਸਾਰੇ ਪਹਿਲਵਾਨਾਂ ਨੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਖ਼ਿਲਾਫ਼ ਬਿਆਨ ਦਰਜ ਕਰਵਾਏ ਹਨ। ਅਜਿਹੇ ‘ਚ ਦੋਸ਼ੀ ਨੂੰ ਇਸ ਦਾ ਫਾਇਦਾ ਮਿਲ ਸਕਦਾ ਹੈ।