ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਾਰਤ ਨੇ ਲਾਂਚ ਕੀਤਾ ULPGM V2 , ਜਾਣੋ ਕੀ ਹੈ ਤਾਕਤ?

ਭਾਰਤ ਨੇ ਰੱਖਿਆ ਖੇਤਰ ਵਿੱਚ ਸਵੈ-ਨਿਰਭਰਤਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਸਵਦੇਸ਼ੀ ਤੌਰ 'ਤੇ ਵਿਕਸਤ UAV-ਲਾਂਚ ਕੀਤੇ ਪ੍ਰੀਸੀਜ਼ਨ ਗਾਈਡੇਡ ਹਥਿਆਰ (ULPGM V2) ਦਾ ਸਫਲ ਵਿਕਾਸ ਕੀਤਾ ਹੈ। ਇਹ ਮਿਜ਼ਾਈਲ ਇਮੇਜਿੰਗ ਇਨਫਰਾਰੈੱਡ (IR) ਸੀਕਰ ਦੇ ਨਾਲ ਪੈਸਿਵ ਹੋਮਿੰਗ ਤਕਨਾਲੋਜੀ ਦੀ ਵਰਤੋਂ ਕਰਦੀ ਹੈ, ਜਿਸ ਨਾਲ ਇਹ ਦਿਨ ਅਤੇ ਰਾਤ ਦੋਵਾਂ ਸਮੇਂ ਟੀਚਿਆਂ ਨੂੰ ਨਿਸ਼ਾਨਾ ਬਣਾਉਣ ਦੀ ਤਾਕਤ ਰੱਖਦੀ ਹੈ।

ਭਾਰਤ ਨੇ ਲਾਂਚ ਕੀਤਾ ULPGM V2 , ਜਾਣੋ ਕੀ ਹੈ ਤਾਕਤ?
ਭਾਰਤ ਨੇ ਲਾਂਚ ਕੀਤਾ ULPGM V2 , ਜਾਣੋ ਕੀ ਹੈ ਤਾਕਤ?
Follow Us
tv9-punjabi
| Updated On: 07 Mar 2025 13:43 PM IST

ਭਾਰਤ ਨੇ ਸਵਦੇਸ਼ੀ ਤੌਰ ‘ਤੇ ਵਿਕਸਤ UAV-ਲਾਂਚ ਕੀਤੇ ਪ੍ਰੀਸੀਜ਼ਨ ਗਾਈਡੇਡ ਹਥਿਆਰ (ULPGM V2) ਨੂੰ ਸਫਲਤਾਪੂਰਵਕ ਵਿਕਸਤ ਕਰਕੇ ਰੱਖਿਆ ਖੇਤਰ ਵਿੱਚ ਸਵੈ-ਨਿਰਭਰਤਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਹੈ। ਇਹ ਆਧੁਨਿਕ ਮਿਜ਼ਾਈਲ ਪ੍ਰਣਾਲੀ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਦੁਆਰਾ ਵਿਕਸਤ ਕੀਤੀ ਗਈ ਹੈ।

ਇਹ ਭਾਰਤੀ ਹਥਿਆਰਬੰਦ ਸੈਨਾਵਾਂ ਦੀ ਲੜਾਕੂ ਸਮਰੱਥਾ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਨਾਲ ਹੀ, ਇਹ ਸਿਸਟਮ ਲੰਬੀ ਦੂਰੀ ‘ਤੇ ਉੱਚ ਸ਼ੁੱਧਤਾ ਨਾਲ ਟੀਚਿਆਂ ਨੂੰ ਨਿਸ਼ਾਨਾ ਬਣਾ ਸਕਦਾ ਹੈ, ਜਿਸ ਨਾਲ ਸਰਹੱਦੀ ਖੇਤਰਾਂ ਵਿੱਚ ਫੌਜੀ ਕਾਰਵਾਈਆਂ ਦੀ ਪ੍ਰਭਾਵਸ਼ੀਲਤਾ ਹੋਰ ਵੀ ਵਧੇਗੀ।

ULPGM V2: ਤਕਨੀਕੀ ਵਿਸ਼ੇਸ਼ਤਾਵਾਂ

  1. ULPGM V2 ਇੱਕ ਹਵਾ ਤੋਂ ਸਤ੍ਹਾ ‘ਤੇ ਮਾਰ ਕਰਨ ਵਾਲੀ ਮਿਜ਼ਾਈਲ ਹੈ ਜਿਸਨੂੰ ਮਨੁੱਖ ਰਹਿਤ ਹਵਾਈ ਵਾਹਨ (UAV) ਤੋਂ ਲਾਂਚ ਕੀਤਾ ਜਾ ਸਕਦਾ ਹੈ। ਇਸ ਦੀਆਂ ਮੁੱਖ ਵਿਸ਼ੇਸ਼ਤਾਵਾਂ ਹਨ:
  2. ਐਡਵਾਂਸਡ ਗਾਈਡੈਂਸ ਸਿਸਟਮ ਇਹ ਮਿਜ਼ਾਈਲ ਇਮੇਜਿੰਗ ਇਨਫਰਾਰੈੱਡ (IR) ਸੀਕਰ ਦੇ ਨਾਲ ਪੈਸਿਵ ਹੋਮਿੰਗ ਤਕਨਾਲੋਜੀ ਦੀ ਵਰਤੋਂ ਕਰਦੀ ਹੈ, ਜੋ ਇਸਨੂੰ ਦਿਨ ਅਤੇ ਰਾਤ ਦੋਵਾਂ ਸਮੇਂ ਟੀਚਿਆਂ ਨੂੰ ਭੇਦਨ ਵਿੱਚ ਸਮਰੱਥ ਹੈ।
  3. ਲੰਬੀ ਦੂਰੀ ਦੀ ਮਾਰਕ ਸਮਰੱਥਾ ਇਹ ਪ੍ਰਣਾਲੀ ਲੰਬੀ ਦੂਰੀ ‘ਤੇ ਉੱਚ ਸਟੀਕਤਾ ਦੇ ਨਾਲ ਟੀਚਿਆਂ ਨੂੰ ਭੇਦ ਸਕਦੀ ਹੈ, ਜਿਸ ਨਾਲ ਸਰਹੱਦੀ ਖੇਤਰਾਂ ਵਿੱਚ ਫੌਜੀ ਕਾਰਵਾਈਆਂ ਦੀ ਪ੍ਰਭਾਵਸ਼ੀਲਤਾ ਵਧੇਗੀ।
  4. ਉੱਚ ਮਾਰਕ ਸਮਰੱਥਾ ਇਸਦੀ ਘਾਤਕ ਯੁੱਧ ਸਮੱਗਰੀ (ਵਾਰਹੈੱਡ) ਦੁਸ਼ਮਣ ਦੇ ਠਿਕਾਣਿਆਂ ਅਤੇ ਹਥਿਆਰਬੰਦ ਵਾਹਨਾਂ ਨੂੰ ਨਸ਼ਟ ਕਰਨ ਦੀ ਤਾਰਤ ਰੱਖਦੀ ਹੈ।
  5. ਸਵਦੇਸ਼ੀ ਨਿਰਮਾਣ ਵਿੱਚ ਇਹ ਮਿਜ਼ਾਈਲ ਪੂਰੀ ਤਰ੍ਹਾਂ ਭਾਰਤ ਵਿੱਚ ਵਿਕਸਤ ਕੀਤੀ ਗਈ ਹੈ, ਜੋ ਦੇਸ਼ ਦੀ ਰੱਖਿਆ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦੀ ਹੈ।
  6. ਭਾਰਤੀ ਫੌਜ ਲਈ ਰਣਨੀਤਕ ਫਾਇਦਾ
  7. ਸਟੀਕਤਾ ਅਤੇ ਭਰੋਸੇਯੋਗਤਾ ਇਹ ਮਿਜ਼ਾਈਲ ਮੁਸ਼ਕਲ ਭੂਗੋਲਿਕ ਸਥਿਤੀਆਂ ਵਿੱਚ ਵੀ ਉੱਚ ਸਟੀਕਤਾ ਨਾਲ ਕੰਮ ਕਰ ਸਕਦੀ ਹੈ।
  8. ਭਾਰਤੀ ਸਰਹੱਦਾਂ ਖਾਸ ਕਰਕੇ ਉੱਤਰੀ ਅਤੇ ਪੱਛਮੀ ਮੋਰਚਿਆਂ ‘ਤੇ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕਰਨ ਵਿੱਚ ਇਹ ਪ੍ਰਣਾਲੀ ਸੁਰੱਖਿਆ ਵਧਾਉਣ ਵਿੱਚ ਮਦਦ ਕਰੇਗੀ।
  9. ਕਮਾਂਡੋ ਓਪਰੇਸ਼ਨਾਂ ਵਿੱਚ ਉਪਯੋਗੀ- ਬਿਨਾਂ ਕਿਸੇ ਮਨੁੱਖੀ ਦਖਲ ਦੇ ਇਹ ਸਿਸਟਮ ਵਿੱਚ ਦੁਸ਼ਮਣ ਦੇ ਟਿਕਾਣਿਆਂ ‘ਤੇ ਗੁਪਤ ਹਮਲੇ ਕਰਨ ਦੀ ਤਾਕਤ ਰੱਖਦਾ ਹੈ।
  10. ULPGM V2 ਦਾ ਸਫਲ ਵਿਕਾਸ ਮੇਕ ਇਨ ਇੰਡੀਆ ਅਤੇ ਆਤਮਨਿਰਭਰ ਭਾਰਤ ਮੁਹਿੰਮ ਦੇ ਤਹਿਤ ਰੱਖਿਆ ਖੇਤਰ ਵਿੱਚ ਭਾਰਤ ਦੀਆਂ ਵਧਦੀਆਂ ਸਮਰੱਥਾਵਾਂ ਨੂੰ ਦਰਸਾਉਂਦਾ ਹੈ।

ਰੱਖਿਆ ਖੇਤਰ ਵਿੱਚ ਸਵੈ-ਨਿਰਭਰਤਾ

ਭਾਰਤ ਨੇ ਰੱਖਿਆ ਦੇ ਖੇਤਰ ਵਿੱਚ ਸਵੈ-ਨਿਰਭਰਤਾ ਦਾ ਰਸਤਾ ਚੁਣਿਆ ਹੈ। ਭਾਰਤ ਦੇ ਰੱਖਿਆ ਖੇਤਰ ਵਿੱਚ 2014 ਦੇ ਬਾਅਦ ਤੋਂ ਬਦਲਾਅ ਆਇਆ ਹੈ ਅਤੇ ਭਾਰਤ ਵੱਡੇ ਪੱਧਰ ‘ਤੇ ਆਤਮਨਿਰਭਰ ਹੋ ਗਿਆ ਹੈ। ਦੇਸ਼ ਹੁਣ ਵੱਡੇ ਪੱਧਰ ‘ਤੇ ਆਯਾਤ-ਨਿਰਭਰ ਫੌਜੀ ਤਾਕਤ ਤੋਂ ਸਵੈ-ਨਿਰਭਰਤਾ ਅਤੇ ਸਵਦੇਸ਼ੀ ਉਤਪਾਦਨ ‘ਤੇ ਵੱਧ ਤੋਂ ਵੱਧ ਕੇਂਦ੍ਰਿਤ ਫੌਜੀ ਤਾਕਤ ਵੱਲ ਵਧਿਆ ਹੈ। “ਮੇਕ ਇਨ ਇੰਡੀਆ” ਪਹਿਲਕਦਮੀ ਅਤੇ ਨੀਤੀਗਤ ਸੁਧਾਰਾਂ ਰਾਹੀਂ, ਸਰਕਾਰ ਨੇ ਘਰੇਲੂ ਉਤਪਾਦਨ ਨੂੰ ਸਰਗਰਮੀ ਨਾਲ ਉਤਸ਼ਾਹਿਤ ਕੀਤਾ ਹੈ ਅਤੇ ਵਿਦੇਸ਼ੀ ਖਰੀਦ ‘ਤੇ ਨਿਰਭਰਤਾ ਘਟਾ ਦਿੱਤੀ ਹੈ। ਇਸ ਪਹਿਲਕਦਮੀ ਦੇ ਤਹਿਤ, ਇਸ ਮਿਜ਼ਾਈਲ ਨੂੰ ਭਾਰਤ ਵਿੱਚ ਪੂਰੀ ਤਰ੍ਹਾਂ ਵਿਕਸਤ ਕੀਤਾ ਗਿਆ ਹੈ, ਜੋ ਦੇਸ਼ ਦੀ ਰੱਖਿਆ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਦਾ ਹੈ।

Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...