ਰਾਮ ਰਹੀਮ ਨੂੰ ਮੁਆਫੀ, ਸੰਗਤ ‘ਤੇ ਲਾਠੀਚਾਰਜ… ਜਾਣੋ ਕਿਹੜੀਆਂ ਗਲਤੀਆਂ ਕਾਰਨ ਤਨਖਾਹੀਆ ਐਲਾਨੇ ਗਏ ਸੁਖਬੀਰ ਸਿੰਘ ਬਾਦਲ
Sukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਤਖ਼ਤ ਵੱਲੋਂ ਅੱਜ ਧਾਰਮਿਕ ਸਜ਼ਾਵਾਂ ਦਾ ਵੀ ਐਲਾਨ ਕੀਤਾ ਗਿਆ। ਸੁਖਬੀਰ ਬਾਦਲ ਨੂੰ ਕਈ ਮਾਮਲਿਆਂ ਵਿੱਚ ਦੋਸ਼ੀ ਪਾਇਆ ਗਿਆ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੂੰ ਸਜ਼ਾ ਸੁਣਾ ਦਿੱਤੀ ਗਈ।
ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪ੍ਰਧਾਨ ਰਹੇ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਤਨਖਾਹੀਆ ਕਰਾਰ ਦਿੰਦਿਆਂ ਧਾਰਮਿਕ ਸਜ਼ਾਵਾਂ ਦੇਣ ਦਾ ਵੀ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਗੁਰੂਦੁਆਰਾ ਸਾਹਿਬ ਵਿੱਚ ਵਾਸ਼ਰੂਮਸ ਦੇ ਨਾਲ-ਨਾਲ ਬਰਤਨ ਸਾਫ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਲੰਗਰ ਦੀ ਸੇਵਾ, ਕੀਰਤਨ ਸਰਵਣ ਅਤੇ ਸੁਖਮਣੀ ਸਾਹਿਬ ਦਾ ਪਾਠ ਵੀ ਕਰਨਾ ਹੋਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫੋਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਕਈ ਗੁਨਾਹਾਂ ਲਈ ਇਹ ਸਜ਼ਾ ਦਿੱਤੀ ਗਈ ਹੈ। ਉਨ੍ਹਾਂ ‘ਤੇ ਸਭ ਤੋਂ ਵੱਡਾ ਦੋਸ਼ ਇਹ ਸੀ ਕਿ ਉਨ੍ਹਾਂ ਨੇ 2007 ‘ਚ ਸਲਾਬਤਪੁਰਾ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ‘ਤੇ ਦਰਜ ਕੀਤਾ ਕੇਸ ਵਾਪਸ ਲੈ ਲਿਆ ਸੀ। ਭਾਵ, ਇਕ ਤਰ੍ਹਾਂ ਨਾਲ, ਉਸ ਨੂੰ ਮੁਆਫ ਕਰ ਦਿੱਤਾ ਗਿਆ ਸੀ। ਉਸ ਸਮੇਂ ਰਾਮ ਰਹੀਮ ਨੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਭੇਸ ਧਾਰ ਕੇ ਲੋਕਾਂ ਨੂੰ ਅੰਮ੍ਰਿਤ ਛਕਾਉਣ ਦਾ ਢੌਂਗ ਕੀਤਾ ਸੀ। ਇਸ ਤੋਂ ਬਾਅਦ ਗੁੱਸੇ ਵਿੱਚ ਆਈ ਸਿੱਖ ਸੰਗਤ ਨੇ ਉਸ ਖ਼ਿਲਾਫ਼ ਪੁਲਿਸ ਕੋਲ ਕੇਸ ਦਰਜ ਕਰਵਾਇਆ ਸੀ ਪਰ ਬਾਦਲ ਸਰਕਾਰ ਨੇ ਇਸ ਨੂੰ ਵਾਪਸ ਲੈ ਲਿਆ ਸੀ।
ਆਰੋਪ ਨੰਬਰ 1:
ਜੇਕਰ ਸੁਖਬੀਰ ਸਿੰਘ ਬਾਦਲ ‘ਤੇ ਲੱਗੇ ਆਰੋਪਾਂ ਦੀ ਗੱਲ ਕਰੀਏ ਤਾਂ ਉਨ੍ਹਾਂ ‘ਤੇ ਸਭ ਤੋਂ ਵੱਡਾ ਦੋਸ਼ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਸੀ। 2007 ‘ਚ ਉਨ੍ਹਾਂ ਨੇ ਸਲਾਬਤਪੁਰਾ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਦਰਜ ਕੀਤਾ ਮਾਮਲਾ ਵਾਪਸ ਲੈ ਲਿਆ ਸੀ। ਇਹ ਉਹ ਦੌਰ ਸੀ ਜਦੋਂ ਸੁਖਬੀਰ ਸਿੰਘ ਬਾਦਲ ਦੀ ਸਰਕਾਰ ਸੀ। ਰਾਮ ਰਹੀਮ ‘ਤੇ ਆਰੋਪ ਸੀ ਕਿ ਉਸਨੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਭੇਸ਼ ਧਾਰਨ ਕਰਕੇ ਲੋਕਾਂ ਨੂੰ ਅੰਮ੍ਰਿਤ ਛਕਾਉਣ ਦਾ ਢੋਂਗ ਰੱਚਿਆ ਸੀ।
ਇਹ ਵੀ ਪੜ੍ਹੋ
ਆਰੋਪ ਨੰਬਰ 2:
ਸੁਖਬੀਰ ਸਿੰਘ ਬਾਦਲ ‘ਤੇ ਵੋਟ ਬੈਂਕ ਦੀ ਖ਼ਾਤਰ ਆਪਣੇ ਧਰਮ ਯਾਨੀ ਪੰਥ ਨਾਲ ਵਿਸ਼ਵਾਸਘਾਤ ਕਰਨ ਦੇ ਆਰੋਪ ਲੱਗੇ ਸਨ। ਹਾਲਾਂਕਿ ਪਾਰਟੀ ਆਗੂਆਂ ਦੇ ਦਬਾਅ ਤੋਂ ਬਾਅਦ ਉਨ੍ਹਾਂ ਨੇ ਆਪਣਾ ਕਦਮ ਵਾਪਸ ਲੈ ਲਿਆ ਪਰ ਉਦੋਂ ਤੱਕ ਮਾਮਲਾ ਕਾਫੀ ਅੱਗੇ ਵੱਧ ਚੁੱਕਾ ਸੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ।
ਆਰੋਪ ਨੰਬਰ 3:
ਸੁਖਬੀਰ ਸਿੰਘ ਬਾਦਲ ‘ਤੇ ਤੀਸਰਾ ਆਰੋਪ ਸੀ ਕਿ ਉਨ੍ਹਾਂ ਦੀ ਸਰਕਾਰ ਵੇਲੇ ਬਰਗਾੜੀ ਬੇਅਦਬੀ ਮਾਮਲੇ ਦੀ ਸਹੀ ਜਾਂਚ ਨਹੀਂ ਹੋਈ। ਇਸ ਮਾਮਲੇ ‘ਚ ਡੀਜੀਪੀ ਸੁਮੇਧ ਸੈਣੀ ‘ਤੇ ਕੋਟਕਪੂਰਾ ‘ਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਨੌਜਵਾਨਾਂ ‘ਤੇ ਗੋਲੀਆਂ ਚਲਾਉਣ ਦੇ ਹੁਕਮ ਦੇਣ ਦਾ ਵੀ ਆਰੋਪ ਲੱਗਿਆ। ਇਸ ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਮਾਰੇ ਗਏ ਸਨ। ਫਿਲਹਾਲ ਇਹ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ।
ਸੁਖਬੀਰ ਸਿੰਘ ਬਾਦਲ ਨੂੰ ਕੀ ਮਿਲੀ ਸਜ਼ਾ ?
ਸ਼੍ਰੀ ਅਕਾਲ ਤਖਤ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਕੇ ਸਜ਼ਾ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਸਮੇਤ ਕੋਰ ਕਮੇਟੀ ਦੇ ਮੈਂਬਰ ਅਤੇ 2015 ਵਿੱਚ ਕੈਬਨਿਟ ਮੈਂਬਰ ਰਹੇ ਸਾਥੀ ਆਗੂ 3 ਦਸੰਬਰ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਵਾਸ਼ਰੂਮਾਂ ਦੀ ਸਫ਼ਾਈ ਕਰਨਗੇ। ਇਸ ਤੋਂ ਬਾਅਦ ਲੰਗਰ ਦੀ ਸੇਵਾ ਵੀ ਕਰਨੀ ਪਵੇਗੀ। ਉੱਥੇ ਹੀ ਝੂਠੇ ਭਾਂਡਿਆਂ ਨੂੰ ਵੀ ਸਾਫ਼ ਕਰਨਾ ਹੋਵੇਗਾ। ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਦਾ ਚੋਲਾ ਪਾ ਕੇ ਅਤੇ ਹੱਥ ਵਿੱਚ ਬਰਛਾ ਲੈ ਕੇ ਬੈਠਣਾ ਪਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਗਲੇ ਵਿੱਚ ਤਨਖਾਹੀਆ ਘੋਸ਼ਿਤ ਕਰਨ ਵਾਲੀ ਤਖ਼ਤੀ ਵੀ ਪਾਉਣੀ ਪਵੇਗੀ।