ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਭਾਰਤ ਵਿੱਚ ਸ਼ਰਾਬ ਖਰੀਦਣ ਅਤੇ ਪੀਣ ਦੀ ਕੀ ਹੈ ਸਹੀ ਉਮਰ? ਜਾਣੋ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕੀ ਕੀਤੀ ਗਈ ਮੰਗ

Legal age of Alcohol Drinking: ਸ਼ਰਾਬ ਦੀਆਂ ਦੁਕਾਨਾਂ 'ਤੇ ਲਿਖਿਆ ਹੁੰਦਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਰਾਬ ਨਹੀਂ ਦਿੱਤੀ ਜਾਵੇਗੀ, ਪਰ ਵਿਕਰੀ ਸਮੇਂ ਕਿਸੇ ਦੀ ਉਮਰ ਦੀ ਜਾਂਚ ਨਹੀਂ ਕੀਤੀ ਜਾਂਦੀ। ਹੁਣ ਇਹ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਪਟੀਸ਼ਨ 'ਚ ਮੰਗ ਕੀਤੀ ਗਈ ਹੈ ਕਿ ਸ਼ਰਾਬ ਦੀਆਂ ਦੁਕਾਨਾਂ 'ਤੇ ਉਮਰ ਦੀ ਤਸਦੀਕ ਲਈ ਪ੍ਰਭਾਵੀ ਪ੍ਰੋਟੋਕੋਲ ਲਾਗੂ ਕੀਤਾ ਜਾਵੇ। ਜਾਣੋ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਸ਼ਰਾਬ ਖਰੀਦਣ ਅਤੇ ਪੀਣ ਦੀ ਸਹੀ ਉਮਰ ਕਿੰਨੀ ਹੈ ਅਤੇ ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਕਿਹੜੀਆਂ ਮੰਗਾਂ ਕੀਤੀਆਂ ਗਈਆਂ ਹਨ।

ਭਾਰਤ ਵਿੱਚ ਸ਼ਰਾਬ ਖਰੀਦਣ ਅਤੇ ਪੀਣ ਦੀ ਕੀ ਹੈ ਸਹੀ ਉਮਰ? ਜਾਣੋ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਕੀ ਕੀਤੀ ਗਈ ਮੰਗ
ਭਾਰਤ ਵਿੱਚ ਸ਼ਰਾਬ ਖਰੀਦਣ ਅਤੇ ਪੀਣ ਦੀ ਕੀ ਹੈ ਸਹੀ ਉਮਰ?
Follow Us
tv9-punjabi
| Updated On: 12 Nov 2024 17:08 PM IST

ਸੁਪਰੀਮ ਕੋਰਟ ‘ਚ ਇਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਸ਼ਰਾਬ ਦੀਆਂ ਦੁਕਾਨਾਂ ‘ਤੇ ਖਰੀਦਦਾਰੀ ਲਈ ਆਉਣ ਵਾਲੇ 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੀ ਉਮਰ ਦੀ ਜਾਂਚ ਕੀਤੀ ਜਾਵੇ। ਅਜਿਹਾ ਇਸ ਲਈ ਕਿਉਂਕਿ ਸ਼ਰਾਬ ਦੀਆਂ ਦੁਕਾਨਾਂ ਦੇ ਬਾਹਰ ਇਹ ਲਿਖਿਆ ਹੁੰਦਾ ਹੈ ਕਿ 18 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸ਼ਰਾਬ ਨਹੀਂ ਦਿੱਤੀ ਜਾਵੇਗੀ, ਪਰ ਵਿਕਰੀ ਦੇ ਸਮੇਂ ਕਿਸੇ ਦੀ ਉਮਰ ਦੀ ਜਾਂਚ ਨਹੀਂ ਕੀਤੀ ਜਾਂਦੀ। ਪਟੀਸ਼ਨ ‘ਚ ਮੰਗ ਕੀਤੀ ਗਈ ਹੈ ਕਿ ਸ਼ਰਾਬ ਦੀਆਂ ਦੁਕਾਨਾਂ ‘ਤੇ ਉਮਰ ਦੀ ਤਸਦੀਕ ਲਈ ਪ੍ਰਭਾਵੀ ਪ੍ਰੋਟੋਕੋਲ ਲਾਗੂ ਕੀਤਾ ਜਾਵੇ। ਇਸ ਲਈ ਕੋਈ ਪ੍ਰਭਾਵੀ ਤੰਤਰ ਹੋਣਾ ਚਾਹੀਦਾ ਹੈ।

ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਦੇ ਸਾਹਮਣੇ ਆਈ ਪਟੀਸ਼ਨ ‘ਤੇ ਅਦਾਲਤ ਨੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਆਓ ਜਾਣਦੇ ਹਾਂ ਦੇਸ਼ ਦੇ ਵੱਖ-ਵੱਖ ਰਾਜਾਂ ‘ਚ ਸ਼ਰਾਬ ਖਰੀਦਣ ਅਤੇ ਪੀਣ ਦੀ ਸਹੀ ਉਮਰ ਕੀ ਹੈ ਅਤੇ ਸੁਪਰੀਮ ਕੋਰਟ ਨੂੰ ਪਾਈ ਪਟੀਸ਼ਨ ‘ਚ ਕਿਹੜੀਆਂ ਮੰਗਾਂ ਕੀਤੀਆਂ ਗਈਆਂ ਹਨ।

18 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨਹੀਂ ਖਰੀਦ ਸਕਦੇ ਸ਼ਰਾਬ

ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸ਼ਰਾਬ ਖਰੀਦਣ ਅਤੇ ਪੀਣ ਲਈ ਵੱਖ-ਵੱਖ ਉਮਰ ਤੈਅ ਹੈ। ਹਾਲਾਂਕਿ, ਕਿਸੇ ਵੀ ਰਾਜ ਵਿੱਚ 18 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਖਰੀਦਣ ਦੀ ਇਜਾਜ਼ਤ ਨਹੀਂ ਹੈ। ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੂੰ ਆਪਣੇ ਘਰ ਤੋਂ ਇਲਾਵਾ ਹੋਰ ਕਿਤੇ ਵੀ ਸ਼ਰਾਬ ਪੀਣ ਦੀ ਇਜਾਜ਼ਤ ਵੀ ਨਹੀਂ ਹੈ।

ਵੱਖ-ਵੱਖ ਰਾਜਾਂ ਵਿੱਚ ਖਰੀਦਣ ਅਤੇ ਪੀਣ ਦੀ ਉਮਰ ਵੱਖ-ਵੱਖ

ਜਿੱਥੋਂ ਤੱਕ ਸ਼ਰਾਬ ਖਰੀਦਣ ਦੀ ਕਾਨੂੰਨੀ ਉਮਰ ਦਾ ਸਵਾਲ ਹੈ, ਇਹ ਵੱਖ-ਵੱਖ ਰਾਜ ਤੋਂ ਸੂਬਿਆਂ ਵਿੱਚ ਵੱਖ-ਵੱਖ ਹੁੰਦਾ ਹੈ। ਗੋਆ, ਪੁਡੂਚੇਰੀ, ਹਿਮਾਚਲ ਪ੍ਰਦੇਸ਼, ਰਾਜਸਥਾਨ, ਮੇਘਾਲਿਆ ਅਤੇ ਸਿੱਕਮ ਵਰਗੇ ਰਾਜਾਂ ਵਿੱਚ, 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕ ਸ਼ਰਾਬ ਖਰੀਦ ਸਕਦੇ ਹਨ ਅਤੇ ਪੀ ਸਕਦੇ ਹਨ। ਉੱਧਰ, ਮਹਾਰਾਸ਼ਟਰ ‘ਚ ਸ਼ਰਾਬ ਖਰੀਦਣ ਅਤੇ ਪੀਣ ਦੀ ਕਾਨੂੰਨੀ ਉਮਰ 25 ਸਾਲ ਹੈ ਪਰ ਉੱਥੇ 21 ਸਾਲ ਤੋਂ ਵੱਧ ਉਮਰ ਦੇ ਲੋਕ ਬੀਅਰ ਖਰੀਦ ਕੇ ਪੀ ਸਕਦੇ ਹਨ।

ਮਹਾਰਾਸ਼ਟਰ ਵਾਂਗ ਦਿੱਲੀ, ਚੰਡੀਗੜ੍ਹ, ਪੰਜਾਬ ਵਿੱਚ ਸ਼ਰਾਬ ਖਰੀਦਣ ਅਤੇ ਪੀਣ ਦੀ ਘੱਟੋ-ਘੱਟ ਉਮਰ 25 ਸਾਲ ਹੈ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ, ਲੱਦਾਖ ਵਿੱਚ ਸ਼ਰਾਬ ਖਰੀਦਣ ਅਤੇ ਪੀਣ ਦੀ ਘੱਟੋ-ਘੱਟ ਉਮਰ 21 ਸਾਲ ਅਤੇ ਸਾਲ ਅਤੇ ਵੱਧ ਹੈ। ਕੇਰਲ ਵਿੱਚ ਇਸ ਦੇ ਲਈ ਘੱਟੋ-ਘੱਟ 23 ਸਾਲ ਦੀ ਉਮਰ ਤੈਅ ਕੀਤੀ ਗਈ ਹੈ।

ਸੁਪਰੀਮ ਕੋਰਟ

ਸੁਪਰੀਮ ਕੋਰਟ ਵਿੱਚ ਇਸ ਲਈ ਦਾਇਰ ਕੀਤੀ ਗਈ ਪਟੀਸ਼ਨ

ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਕਿਹਾ ਗਿਆ ਹੈ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਆਬਕਾਰੀ ਨੀਤੀ ਵਿੱਚ ਸ਼ਰਾਬ ਖਰੀਦਣ ਅਤੇ ਪੀਣ ਲਈ ਉਮਰ ਨਾਲ ਸਬੰਧਤ ਕਾਨੂੰਨ ਹੈ। ਇਸ ਤਹਿਤ ਇੱਕ ਨਿਸ਼ਚਿਤ ਉਮਰ ਤੋਂ ਘੱਟ ਲੋਕਾਂ ਲਈ ਸ਼ਰਾਬ ਪੀਣਾ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਹੈ। ਹਾਲਾਂਕਿ ਸ਼ਰਾਬ ਦੀ ਵਿਕਰੀ ਲਈ ਸ਼ਰਾਬ ਦੇ ਠੇਕਿਆਂ ‘ਤੇ ਖਰੀਦਦਾਰਾਂ ਦੀ ਉਮਰ ਚੈੱਕ ਕਰਨ ਲਈ ਕੋਈ ਸਖ਼ਤੀ ਨਹੀਂ ਹੈ। ਪਟੀਸ਼ਨ ‘ਚ ਸ਼ਰਾਬ ਦੀ ਡੋਰ-ਟੂ-ਡੋਰ ਡਿਲਿਵਰੀ ਦਾ ਵੀ ਵਿਰੋਧ ਕੀਤਾ ਗਿਆ ਹੈ। ਇਸ ਦੀ ਦਲੀਲ ਇਹ ਦਿੱਤੀ ਗਈ ਹੈ ਕਿ ਹੋਮ ਡਿਲੀਵਰੀ ਨਾਬਾਲਗ ਲੋਕਾਂ ਵਿੱਚ ਸ਼ਰਾਬ ਦੀ ਲਤ ਨੂੰ ਵਧਾਏਗੀ।

ਇਹ ਪਟੀਸ਼ਨ ‘ਕਮਿਊਨਿਟੀ ਅਗੇਂਸਟ ਡਰੰਕਨ ਡਰਾਈਵਿੰਗ’ ਨੇ ਸੰਵਿਧਾਨ ਦੀ ਧਾਰਾ 32 ਤਹਿਤ ਦਾਇਰ ਕੀਤੀ ਹੈ। ਇਸ ਵਿੱਚ ਘੱਟ ਉਮਰ ਦੇ ਸ਼ਰਾਬ ਪੀਣ ਅਤੇ ਦੁਰਘਟਨਾਵਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ ਹੈ। ਪਟੀਸ਼ਨਕਰਤਾ ਨੇ ਇਸ ਮਕਸਦ ਲਈ ਪਟੀਸ਼ਨ ਦਾਇਰ ਕੀਤੀ ਹੈ, ਤਾਂ ਜੋ ਸਾਰੇ ਰਾਜਾਂ ਵਿੱਚ ਸ਼ਰਾਬ ਨੂੰ ਲੈ ਕੇ ਇਕਸਾਰ ਨੀਤੀ ਬਣਾਈ ਜਾ ਸਕੇ। ਇਸ ਨਾਲ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ ਹੋਣ ਵਾਲੇ ਹਾਦਸਿਆਂ ‘ਚ ਕਮੀ ਆਵੇਗੀ। ਪਟੀਸ਼ਨ ਵਿੱਚ ਵੱਖ-ਵੱਖ ਰਾਜਾਂ ਵਿੱਚ ਸ਼ਰਾਬ ਖਰੀਦਣ ਅਤੇ ਪੀਣ ਲਈ ਵੱਖ-ਵੱਖ ਉਮਰਾਂ ਦੇ ਅੰਤਰ ਨੂੰ ਵੀ ਉਜਾਗਰ ਕੀਤਾ ਗਿਆ ਹੈ।

ਪਟੀਸ਼ਨ ਵਿੱਚ ਦਿੱਤੇ ਗਏ ਹਨ ਇਹ ਸੁਝਾਅ

ਪਟੀਸ਼ਨ ਵਿੱਚ ਸੁਝਾਅ ਦਿੱਤਾ ਗਿਆ ਹੈ ਕਿ ਸ਼ਰਾਬ ਵੇਚਣ ਵਾਲੀਆਂ ਸਾਰੀਆਂ ਥਾਵਾਂ (ਸ਼ਰਾਬ ਦੀਆਂ ਦੁਕਾਨਾਂ, ਹੋਟਲਾਂ, ਕਲੱਬਾਂ, ਬਾਰਾਂ, ਪੱਬਾਂ ਅਤੇ ਖਾਣ ਵੇਬਰੇਜ ਆਉਟਲੇਟਸ) ‘ਤੇ 30 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੀ ਜਾਂਚ ਕਰਨ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਲਈ ਸਰਕਾਰ ਦੁਆਰਾ ਜਾਰੀ ਕੀਤੇ ਪਛਾਣ ਪੱਤਰ ਜਿਵੇਂ ਕਿ ਆਧਾਰ ਕਾਰਡ, ਚੋਣ ਕਾਰਡ ਜਾਂਕਿਸੇ ਹੋਰ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨੂੰ UID ਸਰਵਰ ਨਾਲ ਲਿੰਕ ਕਰਕੇ ਲਾਗੂ ਕੀਤਾ ਜਾ ਸਕਦਾ ਹੈ। ਆਬਕਾਰੀ ਐਕਟ/ਨੀਤੀ ਵਿੱਚ ਅਜਿਹੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਸਬੰਧਤ ਧਿਰਾਂ ਨੂੰ ਸ਼ਰਾਬ ਵੇਚਣ ਵਾਲੀਆਂ ਸਾਰੀਆਂ ਥਾਵਾਂ ‘ਤੇ ਉਮਰ ਦੀ ਜਾਂਚ ਕਰਨ ਦਾ ਅਧਿਕਾਰ ਮਿਲ ਸਕੇ।

ਸੰਕੇਤਕ ਤਸਵੀਰ

ਪਾਰਟੀ ਵਿੱਚ ਨਾਬਾਲਗ ਦੇ ਸ਼ਰਾਬ ਪੀਂਣ ਤੇ ਆਯੋਜਕ ਹੋਵੇ ਜ਼ਿੰਮੇਵਾਰ

ਜੇਕਰ ਕੋਈ ਨਾਬਾਲਗ ਵਿਅਕਤੀ ਉੱਥੇ ਸ਼ਰਾਬ ਪੀਂਦਾ ਪਾਇਆ ਜਾਂਦਾ ਹੈ ਤਾਂ ਪਾਰਟੀ ਦੇ ਪ੍ਰਬੰਧਕ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ। ਅਜਿਹੀ ਪਾਰਟੀ ਵਿੱਚ ਜੇਕਰ 25 ਸਾਲ ਤੋਂ ਘੱਟ ਉਮਰ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਵੱਲੋਂ ਸ਼ਰਾਬ ਪੀ ਕੇ ਗੱਡੀ ਚਲਾਉਣ ਕਾਰਨ ਕੋਈ ਹਾਦਸਾ ਜਾਂ ਮੌਤ ਹੋ ਜਾਂਦੀ ਹੈ ਤਾਂ ਇਸ ਲਈ ਵੀ ਪ੍ਰਬੰਧਕ ਹੀ ਜ਼ਿੰਮੇਵਾਰ ਹੋਣਗੇ। ਇਸੇ ਤਰ੍ਹਾਂ ਜੇਕਰ ਕੋਈ ਬਾਲਗ ਜਾਂ ਕੋਈ ਹੋਰ ਵਿਅਕਤੀ ਨਾਬਾਲਗ ਲਈ ਸ਼ਰਾਬ ਖਰੀਦਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਵੀ ਤੈਅ ਹੋਣੀ ਚਾਹੀਦੀ ਹੈ।

ਜੁਰਮਾਨਾ ਲਗਾਉਣ ਦੀ ਵੀ ਦਿੱਤੀ ਗਈ ਸਲਾਹ

ਉਮਰ ਤਸਦੀਕ ਕਾਨੂੰਨ ਦੀ ਸਹੀ ਢੰਗ ਨਾਲ ਪਾਲਣਾ ਕੀਤੀ ਜਾ ਰਹੀ ਹੈ ਜਾਂ ਨਹੀਂ, ਇਹ ਪਤਾ ਲਗਾਉਣ ਲਈ ਸ਼ਰਾਬ ਵੇਚਣ ਅਤੇ ਪਰੋਸਣ ਵਾਲੀਆਂ ਥਾਵਾਂ ‘ਤੇ ਪੋਰਟੇਬਲ ਆਧਾਰ-ਜਾਂਚ ਕਰਨ ਵਾਲੀ ਮਸ਼ੀਨ ਰਾਹੀਂ ਰਿਕਾਰਡ ਰੱਖਿਆ ਜਾਣਾ ਚਾਹੀਦਾ ਹੈ। ਨਾਬਾਲਗ ਦੇ ਸ਼ਰਾਬ ਪੀਣ ਜਾਂ ਖਰੀਦਣ ਵਾਲਿਆਂ ‘ਤੇ 10,000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਣਾ ਉਚਿਤ ਹੋਵੇਗਾ।

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਜਾਂ ਵੇਚਣ ਵਾਲਿਆਂ ‘ਤੇ ਵੀ 10,000 ਰੁਪਏ ਦਾ ਜੁਰਮਾਨਾ ਲਗਾਇਆ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਨਾਬਾਲਗ ਦੀ ਥਾਂ ‘ਤੇ ਸ਼ਰਾਬ ਖਰੀਦਣ ਵਾਲੇ ਵਿਅਕਤੀ ਨੂੰ 10,000 ਰੁਪਏ ਜੁਰਮਾਨਾ ਕੀਤਾ ਜਾਣਾ ਚਾਹੀਦਾ ਹੈ।

ਕਿਸੇ ਨਾਬਾਲਗ ਵਿਅਕਤੀ ਨੂੰ ਸ਼ਰਾਬ ਵੇਚਣਾ ਲਾਇਸੈਂਸ ਦੀ ਉਲੰਘਣਾ ਮੰਨਿਆ ਜਾਣਾ ਚਾਹੀਦਾ ਹੈ। ਕਿਸੇ ਨਾਬਾਲਗ ਨੂੰ ਸ਼ਰਾਬ ਵੇਚਣ ਵਾਲੇ ਅਦਾਰੇ ‘ਤੇ 50,000 ਰੁਪਏ ਤੱਕ ਦਾ ਜੁਰਮਾਨਾ ਜਾਂ ਤਿੰਨ ਮਹੀਨੇ ਦੀ ਕੈਦ ਜਾਂ ਦੋਵਾਂ ਦੀ ਵਿਵਸਥਾ ਹੋਣੀ ਚਾਹੀਦੀ ਹੈ। ਜੇਕਰ ਸੰਸਥਾ ਇਸ ਕਾਨੂੰਨ ਨੂੰ ਤਿੰਨ ਵਾਰ ਤੋੜਦੀ ਹੈ ਤਾਂ ਉਸਦਾ ਲਾਇਸੈਂਸ ਰੱਦ ਕਰ ਦਿੱਤਾ ਜਾਣਾ ਚਾਹੀਦਾ ਹੈ।

Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...