AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੌਣ ਸਨ ਸ਼ਹੀਦ ਕਰਤਾਰ ਸਿੰਘ ਸਰਾਭਾ? ਜਿਨ੍ਹਾਂ ਦੀ ਤਸਵੀਰ ਜੇਬ ਵਿੱਚ ਰੱਖਦੇ ਸਨ ਭਗਤ ਸਿੰਘ, 19 ਸਾਲ ਦੀ ਉਮਰ ਵਿੱਚ ਹੋਏ ਸ਼ਹੀਦ

Kartar Singh Sarabha: ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਪੰਜਾਬ ਦੇ ਲੁਧਿਆਣਾ ਵਿੱਚ ਇੱਕ ਜੱਟ ਸਿੱਖ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਮੰਗਲ ਸਿੰਘ ਅਤੇ ਮਾਤਾ ਦਾ ਨਾਮ ਸਾਹਿਬ ਕੌਰ ਸੀ।

ਕੌਣ ਸਨ ਸ਼ਹੀਦ ਕਰਤਾਰ ਸਿੰਘ ਸਰਾਭਾ? ਜਿਨ੍ਹਾਂ ਦੀ ਤਸਵੀਰ ਜੇਬ ਵਿੱਚ ਰੱਖਦੇ ਸਨ ਭਗਤ ਸਿੰਘ, 19 ਸਾਲ ਦੀ ਉਮਰ ਵਿੱਚ ਹੋਏ ਸ਼ਹੀਦ
ਕੌਣ ਸਨ ਕਰਤਾਰ ਸਿੰਘ ਸਰਾਭਾ?
tv9-punjabi
| Updated On: 16 Nov 2026 12:06 PM IST
Share

ਭਾਰਤ ਨੂੰ ਆਜ਼ਾਦ ਕਰਵਾਉਣ ਲਈ ਕਈ ਨੌਜਵਾਨ ਕ੍ਰਾਂਤੀਕਾਰੀਆਂ ਨੇ ਆਪਣਾ ਸਰਵਉੱਚ ਬਲਿਦਾਨ ਦਿੱਤਾ ਸੀ। ਹਰ ਸਾਲ 15 ਅਗਸਤ ਨੂੰ ਜਦੋਂ ਅਸੀਂ ਆਜ਼ਾਦੀ ਦਾ ਜਸ਼ਨ ਮਨਾਉਂਦੇ ਹਾਂ ਤਾਂ ਭਗਤ ਸਿੰਘ, ਸੁਖਦੇਵ, ਰਾਜਗੁਰੂ, ਚੰਦਰਸ਼ੇਖਰ ਆਜ਼ਾਦ ਅਤੇ ਸੁਭਾਸ਼ ਚੰਦਰ ਬੋਸ ਵਰਗੇ ਮਹਾਨ ਕ੍ਰਾਂਤੀਕਾਰੀਆਂ ਨੂੰ ਜ਼ਰੂਰ ਯਾਦ ਕਰਦੇ ਹਾਂ। ਪਰ ਕਈ ਅਜਿਹੇ ਕ੍ਰਾਂਤੀਕਾਰੀ ਨੌਜਵਾਨ ਵੀ ਸਨ, ਜਿਨ੍ਹਾਂ ਨੇ ਭਗਤ ਸਿੰਘ ਵਾਂਗ ਹੀ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਪਰ ਉਹ ਗੁਮਨਾਮੀ ਵਿੱਚ ਗੁਆਚ ਗਏ। ਉਨ੍ਹਾਂ ਬਾਰੇ ਬਹੁਤ ਘੱਟ ਭਾਰਤੀ ਜਾਣਦੇ ਹਨ। ਇਨ੍ਹਾਂ ਗੁਮਨਾਮ ਕ੍ਰਾਂਤੀਕਾਰੀਆਂ ਵਿੱਚੋਂ ਇੱਕ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਵੀ ਹੈ, ਜਿਨ੍ਹਾਂ ਨੂੰ ਪੰਜਾਬ ਤੋਂ ਬਾਹਰ ਬਹੁਤ ਘੱਟ ਲੋਕ ਜਾਣਦੇ ਹੋਣਗੇ।

ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਜੱਟ ਸਿੱਖ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਮ ਮੰਗਲ ਸਿੰਘ ਅਤੇ ਮਾਤਾ ਦਾ ਨਾਮ ਸਾਹਿਬ ਕੌਰ ਸੀ। ਬਚਪਨ ਵਿੱਚ ਹੀ ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਪਾਲਣ-ਪੋਸ਼ਣ ਉਨ੍ਹਾਂ ਦੇ ਦਾਦਾ ਜੀ ਨੇ ਕੀਤਾ। ਉਨ੍ਹਾਂ ਨੇ ਮੁੱਢਲੀ ਪੜ੍ਹਾਈ ਪਿੰਡ ਦੇ ਸਕੂਲ ਤੋਂ ਹਾਸਲ ਕੀਤੀ। ਇਸ ਤੋਂ ਬਾਅਦ ਲੁਧਿਆਣਾ ਦੇ ਮਾਲਵਾ ਖਾਲਸਾ ਹਾਈ ਸਕੂਲ ਤੋਂ ਆਪਣੀ ਸਕੂਲੀ ਸਿੱਖਿਆ ਪੂਰੀ ਕੀਤੀ।

ਅਮਰੀਕਾ ਵਿੱਚ ਹਾਸਲ ਕੀਤੀ ਉੱਚ ਸਿੱਖਿਆ

ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਰਤਾਰ ਸਿੰਘ ਸਰਾਭਾ ਉੱਚ ਸਿੱਖਿਆ ਹਾਸਲ ਕਰਨ ਲਈ ਅਮਰੀਕਾ ਚਲੇ ਗਏ। ਉਨ੍ਹਾਂ ਨੇ ਸੈਨ ਫਰਾਂਸਿਸਕੋ ਵਿੱਚ ਬਰਕਲੇ ਯੂਨੀਵਰਸਿਟੀ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਉੱਥੇ ਪੜ੍ਹਾਈ ਦੌਰਾਨ ਉਨ੍ਹਾਂ ਨੇ ਭਾਰਤੀ ਪ੍ਰਵਾਸੀਆਂ ਨਾਲ ਹੋਣ ਵਾਲੇ ਵਿਤਕਰੇ ਨੂੰ ਦੇਖਿਆ ਅਤੇ ਅਪ੍ਰੈਲ 1913 ਵਿੱਚ ਗ਼ਦਰ ਪਾਰਟੀ ਦੇ ਗਠਨ ਵਿੱਚ ਹਿੱਸਾ ਲਿਆ। ਇਸੇ ਨਾਮ ਨਾਲ ਇੱਕ ਹਫ਼ਤਾਵਾਰੀ ਅਖ਼ਬਾਰ ਵੀ ਸ਼ੁਰੂ ਕੀਤਾ ਗਿਆ। ਇਸ ਅਖ਼ਬਾਰ ਦੀ ਜ਼ਿੰਮੇਵਾਰੀ ਕਰਤਾਰ ਸਿੰਘ ਨੂੰ ਹੀ ਸੌਂਪੀ ਗਈ।

ਕਰਤਾਰ ਸਿੰਘ ਦੇ ਮਨ ਵਿੱਚ ਆਜ਼ਾਦੀ ਦੀ ਪਹਿਲੀ ਚਿੰਗਾਰੀ ਕਦੋਂ ਭੜਕੀ?

ਅਮਰੀਕਾ ਵਿੱਚ ਭਾਰਤੀਆਂ ਨਾਲ ਹੋਣ ਵਾਲੇ ਨਸਲੀ ਵਿਤਕਰੇ ਨੂੰ ਦੇਖ ਕੇ ਉਨ੍ਹਾਂ ਦੇ ਮਨ ਵਿੱਚ ਅੰਗਰੇਜ਼ਾਂ ਪ੍ਰਤੀ ਨਫ਼ਰਤ ਪੈਦਾ ਹੋਣ ਲੱਗੀ। ਇੱਥੋਂ ਹੀ ਉਨ੍ਹਾਂ ਦੇ ਅੰਦਰ ਦੇਸ਼ ਨੂੰ ਆਜ਼ਾਦ ਕਰਵਾਉਣ ਦੀ ਚਿੰਗਾਰੀ ਭੜਕੀ। ਅਮਰੀਕਾ ਵਿੱਚ ਰਹਿੰਦਿਆਂ ਕਰਤਾਰ ਸਿੰਘ ਦੀ ਮੁਲਾਕਾਤ ਲਾਲਾ ਹਰਦਿਆਲ ਨਾਲ ਹੋਈ। ਉਹ ਪਹਿਲਾਂ ਹੀ ਅਮਰੀਕਾ ਵਿੱਚ ਰਹਿ ਕੇ ਭਾਰਤ ਨੂੰ ਆਜ਼ਾਦ ਕਰਵਾਉਣ ਲਈ ਮੁਹਿੰਮ ਚਲਾ ਰਹੇ ਸਨ। ਲਾਲਾ ਹਰਦਿਆਲ ਨੇ ਆਪਣੀ ਇਸ ਮੁਹਿੰਮ ਵਿੱਚ ਕਰਤਾਰ ਸਿੰਘ ਨੂੰ ਵੀ ਸ਼ਾਮਲ ਕਰ ਲਿਆ।

ਭਾਰਤ ਪਰਤ ਕੇ ਅੰਗਰੇਜ਼ਾਂ ਖ਼ਿਲਾਫ਼ ਛੇੜੀ ਬਗਾਵਤ

ਪਹਿਲੇ ਵਿਸ਼ਵ ਯੁੱਧ ਦੀ ਸ਼ੁਰੂਆਤ ਸਮੇਂ ਕਰਤਾਰ ਸਿੰਘ ਭਾਰਤ ਪਰਤ ਆਏ ਅਤੇ ਲੁਧਿਆਣਾ ਵਿੱਚ ਇੱਕ ਪਾਰਟੀ ਦਾ ਗਠਨ ਕੀਤਾ। ਇਸ ਵਿੱਚ ਕਈ ਕ੍ਰਾਂਤੀਕਾਰੀਆਂ ਨੇ ਹਿੱਸਾ ਲਿਆ। ਉਨ੍ਹਾਂ ਦੇ ਸੁਝਾਅ ‘ਤੇ ਰਾਸ ਬਿਹਾਰੀ ਬੋਸ ਪੰਜਾਬ ਆਏ ਅਤੇ ਕ੍ਰਾਂਤੀਕਾਰੀਆਂ ਦੇ ਸੰਗਠਨ ਦੀ ਅਗਵਾਈ ਸੰਭਾਲੀ। ਇਸ ਤੋਂ ਬਾਅਦ ਅੰਗਰੇਜ਼ਾਂ ਖ਼ਿਲਾਫ਼ ਬਗਾਵਤ ਛੇੜ ਦਿੱਤੀ ਗਈ। 21 ਫਰਵਰੀ 1915 ਨੂੰ ਬਗਾਵਤ ਦੀ ਤਾਰੀਖ਼ ਤੈਅ ਕੀਤੀ ਗਈ ਸੀ, ਪਰ ਕਿਸੇ ਗੱਦਾਰ ਨੇ ਉਨ੍ਹਾਂ ਦੀ ਯੋਜਨਾ ਦੀ ਜਾਣਕਾਰੀ ਅੰਗਰੇਜ਼ਾਂ ਨੂੰ ਦੇ ਦਿੱਤੀ। ਇਸ ਤੋਂ ਬਾਅਦ ਅੰਗਰੇਜ਼ਾਂ ਨੇ ਕਾਫ਼ੀ ਭਾਲ ਕਰਨ ਮਗਰੋਂ ਕਰਤਾਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

ਮਹਿਜ਼ 19 ਸਾਲ ਦੀ ਉਮਰ ਵਿੱਚ ਦਿੱਤੀ ਗਈ ਫਾਂਸੀ

ਕਰਤਾਰ ਸਿੰਘ ਦੇ ਨਾਲ 24 ਹੋਰ ਕ੍ਰਾਂਤੀਕਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਸਾਰਿਆਂ ਖ਼ਿਲਾਫ਼ ਦੇਸ਼ਧ੍ਰੋਹ, ਡਕੈਤੀ ਅਤੇ ਕਤਲ ਦੇ ਮੁਕੱਦਮੇ ਚਲਾਏ ਗਏ। ਅਦਾਲਤ ਨੇ ਕਰਤਾਰ ਸਿੰਘ ਸਮੇਤ ਸਾਰੇ ਕ੍ਰਾਂਤੀਕਾਰੀਆਂ ਨੂੰ ਖ਼ਤਰਨਾਕ ਬਾਗ਼ੀ ਕਰਾਰ ਦਿੰਦਿਆਂ ਫਾਂਸੀ ਦੀ ਸਜ਼ਾ ਸੁਣਾਈ। ਕਰਤਾਰ ਸਿੰਘ ਅਤੇ 6 ਹੋਰ ਕ੍ਰਾਂਤੀਕਾਰੀਆਂ ਨੂੰ 16 ਨਵੰਬਰ 1915 ਨੂੰ ਫਾਂਸੀ ਦੇ ਦਿੱਤੀ ਗਈ। ਜਿਸ ਸਮੇਂ ਕਰਤਾਰ ਸਿੰਘ ਨੂੰ ਫਾਂਸੀ ਦਿੱਤੀ ਗਈ, ਉਸ ਸਮੇਂ ਉਨ੍ਹਾਂ ਦੀ ਉਮਰ ਮਹਿਜ਼ 19 ਸਾਲ ਸੀ।

ਭਗਤ ਸਿੰਘ ਉਨ੍ਹਾਂ ਨੂੰ ਆਪਣਾ ਗੁਰੂ ਮੰਨਦੇ ਸਨ

ਕਰਤਾਰ ਸਿੰਘ ਸਰਾਭਾ ਨੂੰ ਭਗਤ ਸਿੰਘ ਆਪਣਾ ਆਦਰਸ਼ ਮੰਨਦੇ ਸਨ। ਇਸ ਗੱਲ ਦਾ ਜ਼ਿਕਰ ਖ਼ੁਦ ਭਗਤ ਸਿੰਘ ਦੀ ਮਾਤਾ ਵਿਦਿਆਵਤੀ ਨੇ ਕੀਤਾ ਸੀ। ਉਨ੍ਹਾਂ ਨੇ ਦੱਸਿਆ ਸੀ ਕਿ ਜਦੋਂ ਭਗਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਨ੍ਹਾਂ ਦੀ ਜੇਬ ਵਿੱਚੋਂ ਸ਼ਹੀਦ ਕਰਤਾਰ ਸਿੰਘ ਦੀ ਤਸਵੀਰ ਮਿਲੀ ਸੀ। ਭਗਤ ਸਿੰਘ ਨੇ ਕਰਤਾਰ ਸਿੰਘ ਦੀ ਤਸਵੀਰ ਆਪਣੀ ਮਾਤਾ ਨੂੰ ਦਿਖਾਉਂਦਿਆਂ ਕਿਹਾ ਸੀ, “ਇਹ ਮੇਰੇ ਹੀਰੋ ਹਨ।”

Follow Us
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ
ਭਾਰਤ ਦੀ ਇਤਿਹਾਸਕ ਜਿੱਤ! ਪਾਕਿਸਤਾਨ ਨੂੰ 1 ਵਿਕਟ ਨਾਲ ਹਰਾ ਕੇ ਜਿੱਤਿਆ ਏਸ਼ੀਆ ਕੱਪ...
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...