AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

‘ਬੀਤੀ 5 ਜੁਲਾਈ ਤੋਂ ਹੁਣ ਤੱਕ 10576 ਤਸਕਰ 677 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ’

ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ 'ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਵੱਡੀ ਗਿਣਤੀ ਚ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

'ਬੀਤੀ 5 ਜੁਲਾਈ ਤੋਂ ਹੁਣ ਤੱਕ 10576 ਤਸਕਰ 677 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ'
tv9-punjabi
| Published: 13 Feb 2023 18:31 PM IST
Share
ਚੰਡੀਗੜ੍ਹ। ਪੰਜਾਬ ਪੁਲਿਸ ਨੇ 5 ਜੁਲਾਈ, 2022 ਤੋਂ ਹੁਣ ਤੱਕ 915 ਵਪਾਰਕ ਮਾਮਲਿਆਂ ਸਮੇਤ 7999 ਐਫਆਈਆਰ ਦਰਜ ਕਰਕੇ 1540 ਵੱਡੀਆਂ ਮੱਛੀਆਂ ਸਮੇਤ 10576 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਜਨਰਲ ਆਫ਼ ਪੁਲਿਸ (ਹੈਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਅੱਜ ਇੱਥੇ ਆਪਣੀ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ।

‘ਵੱਡੀ ਗਿਣਤੀ ‘ਚ ਨਸ਼ਾ ਅਤੇ ਨਸ਼ਾ ਤਸਕਰ ਕਾਬੂ’

ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਤੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਅਤੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ 529.53 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ, ਪੰਜਾਬ ਪੁਲਿਸ ਦੀਆਂ ਟੀਮਾਂ ਦੁਆਰਾ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ਼ ਸੱਤ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 677.03 ਕਿਲੋ ਹੋ ਗਈ ਹੈ। ਆਈਜੀਪੀ ਨੇ ਦੱਸਿਆ ਕਿ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਨੇ ਸੂਬੇ ਭਰ ਵਿੱਚੋਂ 424 ਕਿਲੋ ਅਫੀਮ, 480.24 ਕਿਲੋ ਗਾਂਜਾ, 255 ਕੁਇੰਟਲ ਭੁੱਕੀ ਅਤੇ 51.39 ਲੱਖ ਗੋਲੀਆਂ/ਕੈਪਸੂਲ/ਟੀਕੇ/ ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲੀਸ ਨੇ ਇਨ੍ਹਾਂ ਸੱਤ ਮਹੀਨਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 10.03 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

’27 ਵਪਾਰਕ ਮਾਮਲਿਆਂ ਸਮੇਤ 231 ਐਫਆਈਆਰਜ਼ ਦਰਜ’

ਹਫ਼ਤਾਵਾਰੀ ਅਪਡੇਟ ਦਿੰਦਿਆਂ ਆਈਜੀਪੀ ਨੇ ਕਿਹਾ ਕਿ ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ 27 ਵਪਾਰਕ ਮਾਮਲਿਆਂ ਸਮੇਤ 231 ਐਫਆਈਆਰਜ਼ ਦਰਜ ਕਰਕੇ 294 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਹਨਾਂ ਦੇ ਕਬਜ਼ੇ ਵਿੱਚੋਂ 33.60 ਕਿਲੋਗ੍ਰਾਮ ਹੈਰੋਇਨ, 10.60 ਕਿਲੋ ਅਫੀਮ, 12.75 ਕਿਲੋ ਗਾਂਜਾ, 3 ਕੁਇੰਟਲ ਭੁੱਕੀ, 37105 ਗੋਲੀਆਂ/ਕੈਪਸੂਲ/ਟੀਕੇ/ਫਾਰਮਾ ਓਪੀਓਡਜ਼ ਦੀਆਂ ਸ਼ੀਸ਼ੀਆਂ ਸਮੇਤ 33.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਹਨਾਂ ਦੱਸਿਆ ਕਿ 5 ਜੁਲਾਈ, 2022 ਨੂੰ ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਪਿਛਲੇ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ 20 ਹੋਰ ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਨਾਲ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 683 ਹੋ ਗਈ ਹੈ।

ਡੀਜੀਪੀ ਦੀਆਂ ਸਖਤ ਹਿਦਾਇਤਾਂ

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਅਗਲੀਆਂ-ਪਿਛਲੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਕਿਸੇ ਕੋਲੋਂ ਮਾਮੂਲੀ ਮਾਤਰਾ ਵਿੱਚ ਹੀ ਨਸ਼ੀਲੇ ਪਦਾਰਥ ਦੀ ਬਰਾਮਦਗੀ ਹੋਈ ਹੋਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹਨਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕੀਤੀ ਜਾਵੇ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਨਾਲ ਸਬੰਧਤ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਦੀ ਵੀ ਪਛਾਣ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...