Jammu-Kashmir: ਅੱਤਵਾਦੀਆਂ ਨੇ ਕੀਤਾ ਗ੍ਰੇਨੇਡ ਹਮਲਾ, ਫੌਜ ਦੇ ਟਰੱਕ ਨੂੰ ਲੱਗੀ ਅੱਗ, 5 ਜਵਾਨ ਸ਼ਹੀਦ, ਇੱਕ ਜ਼ਖਮੀ

kusum-chopra
Published: 

20 Apr 2023 20:06 PM

ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ, ਜਿਸ ਨਾਲ ਫੌਜ ਦੇ ਟਰੱਕ ਨੂੰ ਅੱਗ ਲਗਾ ਦਿੱਤੀ। ਇਸ ਵਿੱਚ ਰਾਸ਼ਟਰੀ ਰਾਈਫਲਜ਼ ਯੂਨਿਟ ਦੇ 5 ਜਵਾਨ ਸ਼ਹੀਦ ਹੋ ਗਏ। ਇੱਕ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

Loading video
Follow Us On

ਜੰਮੂ-ਕਸ਼ਮੀਰ ਦੇ ਪੁੰਛ ‘ਚ ਅੱਜ ਫੌਜ ਦੇ ਵਾਹਨ ‘ਤੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ ‘ਚ 5 ਜਵਾਨ ਸ਼ਹੀਦ ਹੋ ਗਏ, ਜਦਕਿ ਇਕ ਜਵਾਨ ਜ਼ਖਮੀ ਹੋ ਗਿਆ। ਅੱਤਵਾਦੀਆਂ ਨੇ ਭਾਰਤੀ ਫੌਜ ਦੀ ਗੱਡੀ ‘ਤੇ ਗ੍ਰੇਨੇਡ ਸੁੱਟਿਆ। ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਬਿਜਲੀ ਡਿੱਗਣ ਕਾਰਨ ਗੱਡੀ ਨੂੰ ਅੱਗ ਲੱਗ ਗਈ। ਗੱਡੀ ਨੂੰ ਅੱਗ ਲੱਗਣ ਦੀ ਵੀਡੀਓ ਵੀ ਸਾਹਮਣੇ ਆਈ ਸੀ।

ਇਹ ਹਾਦਸਾ ਅੱਜ ਯਾਨੀ 20 ਅਪ੍ਰੈਲ ਨੂੰ ਦੁਪਹਿਰ 3 ਵਜੇ ਵਾਪਰਿਆ। ਗੱਡੀ ਰਾਜੌਰੀ ਸੈਕਟਰ ਵਿੱਚ ਭਿੰਬਰ ਗਲੀ ਅਤੇ ਪੁੰਛ ਦੇ ਵਿਚਕਾਰ ਸੀ। ਫਿਰ ਤੇਜ਼ ਮੀਂਹ ਅਤੇ ਘੱਟ ਵਿਜ਼ੀਬਿਲਟੀ ਦਾ ਫਾਇਦਾ ਉਠਾਉਂਦੇ ਹੋਏ ਅੱਤਵਾਦੀਆਂ ਨੇ ਇਸ ‘ਤੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਗ੍ਰਨੇਡ ਦੀ ਵਰਤੋਂ ਤੋਂ ਬਾਅਦ ਹੀ ਗੱਡੀ ਨੂੰ ਅੱਗ ਲੱਗ ਗਈ।

ਇਸ ਘਟਨਾ ਵਿੱਚ ਰਾਸ਼ਟਰੀ ਰਾਈਫਲਜ਼ ਯੂਨਿਟ ਦੇ 5 ਜਵਾਨ ਸ਼ਹੀਦ ਹੋ ਗਏ। ਉਹ ਇਸ ਖੇਤਰ ਵਿੱਚ ਅੱਤਵਾਦੀ ਵਿਰੋਧੀ ਮੁਹਿੰਮ ਲਈ ਤਾਇਨਾਤ ਸੀ। ਇਸ ਦੇ ਨਾਲ ਹੀ ਇਕ ਹੋਰ ਗੰਭੀਰ ਰੂਪ ਨਾਲ ਜ਼ਖਮੀ ਫੌਜੀ ਨੂੰ ਤੁਰੰਤ ਰਾਜੌਰੀ ਦੇ ਫੌਜੀ ਹਸਪਤਾਲ ਲਿਜਾਇਆ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ