ਦਲਿਤ ਬੱਚੇ ਨਾਲ ਕੁੱਟਮਾਰ ਕਰਨ ਦੇ ਦੋਸ਼ੀ ਗਿਰਫ਼ਤਾਰ

Published: 

03 Feb 2023 12:10 PM

ਮਾਮਲਾ ਸੋਸ਼ਲ ਮੀਡੀਆ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ। ਜਿਸ ਸਬੰਧੀ ਉਨ੍ਹਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੱਚੇ ਦੇ ਪਰਿਵਾਰ ਵਾਲਿਆ ਦੇ ਬਿਆਨਾਂ ਦੇ ਆਧਾਰ ਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਤੁਰੰਤ ਸਬੰਧਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਦਲਿਤ ਬੱਚੇ ਨਾਲ ਕੁੱਟਮਾਰ ਕਰਨ ਦੇ ਦੋਸ਼ੀ ਗਿਰਫ਼ਤਾਰ

ਸੰਕੇਤਕ ਤਸਵੀਰ

Follow Us On

ਚੰਡੀਗੜ੍ਹ। ਪੰਜਾਬ ਦੇ ਮਲੇਰਕੋਟਲਾ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਮੋਰਾਂਵਾਲੀ ਵਿਖੇ ਦਲਿਤ ਵਰਗ ਨਾਲ ਸਬੰਧਤ ਬੱਚੇ ਦੀ ਇੱਕ ਜ਼ਿਮੀਂਦਾਰ ਵੱਲੋਂ ਕਥਿਤ ਤੌਰ ਤੇ ਬੇਰਹਿਮੀ ਨਾਲ ਕੀਤੀ ਕੁੱਟਮਾਰ ਕਰਨ ਦੀ ਸ਼ੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਅਹਿਮਦਗੜ੍ਹ ਥਾਣਾ ਸਦਰ ਜ਼ਿਲ੍ਹਾ ਮਲੇਰਕੋਟਲਾ ਵਿਖੇ ਐਸ ਸੀ/ਐਸ ਟੀ ਐਕਟ ਸਮੇਤ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੇ ਦਿੱਤੀ ਜਾਣਕਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲੇਰਕੋਟਲਾ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਜਿਸ ਸਬੰਧੀ ਉਨ੍ਹਾਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬੱਚੇ ਦੇ ਪਰਿਵਾਰ ਵਾਲਿਆ ਦੇ ਬਿਆਨਾਂ ਦੇ ਆਧਾਰ ਤੇ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਤੁਰੰਤ ਸਬੰਧਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਬੱਚੇ ਦੀ ਬੇਰਹਿਮੀ ਨਾਲ ਕੀਤੀ ਗਈ ਕੁੱਟਮਾਰ

ਪ੍ਰਾਪਤ ਜਾਣਕਾਰੀ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ ਵਿਖੇ ਇੱਕ ਕਿਸਾਨ ਵੱਲੋਂ ਇੱਕ ਨਾਬਾਲਗ ਦਲਿਤ ਬੱਚੇ ਨੂੰ ਖੇਤਾਂ ਵਿੱਚ ਵੜਨ ਕਾਰਨ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ । ਬੱਚੇ ਨੂੰ ਕੁੱਟਣ ਵਾਲੇ ਵਿਅਕਤੀ ਦੀ ਪਛਾਣ ਨਾਭਾ ਸਬ-ਡਵੀਜ਼ਨ ਦੇ ਪਿੰਡ ਕਕਰਾਲਾ ਦੇ ਰਹਿਣ ਵਾਲੇ ਗੁਰਬੀਰ ਸਿੰਘ ਵਜੋਂ ਹੋਈ ਹੈ, ਜਿਸ ਨੂੰ ਅਹਿਮਦਗੜ੍ਹ ਸਦਰ ਦੇ ਐੱਸਐੱਚਓ ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਪੁਲਸ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਗਿਆ।

ਬੱਚੇ ਦੀ ਬੇਰਹਿਮੀ ਨਾਲ ਕੁੱਟਮਾਰ ਤੇ ਜਾਤੀ ਸੂਚਤ ਗਾਲਾਂ ਵੀ ਕੱਢੀਆ

ਪਿੰਡ ਮੋਰਾਂਵਾਲੀ ਦੀ ਦਲਿਤ ਮਜ਼ਦੂਰ ਔਰਤ ਰਾਜ ਕੌਰ ਦੇ ਬਿਆਨਾਂ ਤੇ ਅਹਿਮਦਗੜ੍ਹ ਸਦਰ ਪੁਲੀਸ ਸਟੇਸ਼ਨ ਵਿੱਚ ਦਰਜ ਐਫਆਈਆਰ ਦੀ ਪੜਤਾਲ ਵਿੱਚ ਖੁਲਾਸਾ ਹੋਇਆ ਹੈ ਕਿ ਉਸ ਦੇ ਪੋਤੇ ਸਿਮਰਨ ਦੀ ਪਿਛਲੇ ਸ਼ੁੱਕਰਵਾਰ ਨੂੰ ਗੁਰਬੀਰ ਸਿੰਘ ਨੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ ਜਦੋਂ ਉਹ ਆਪਣੇ ਇਕ ਦੋਸਤ ਨਾਲ ਖੇਡ ਰਿਹਾ ਸੀ। ਗੁਰਬੀਰ ਸਿੰਘ ਨੇ ਬੱਚੇ ਨੂੰ ਡੰਡਿਆਂ ਨਾਲ ਕੁੱਟਿਆ ਕਿਉਂਕਿ ਉਸਨੇ ਕਥਿਤ ਤੌਰ ‘ਤੇ ਬੱਚਿਆਂ ਨੂੰ ਉਸਦੇ ਖੇਤਾਂ ਵਿੱਚ ਵੜਦੇ ਹੋਏ ਫੜ ਲਿਆ ਸੀ। ਰਾਜ ਕੌਰ ਨੇ ਕਿਹਾ ਜਦੋਂ ਮੈਂ ਗੁਰਬੀਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਉਸ ਦੀ ਕੁੱਟਮਾਰ ਕਰਦਾ ਰਿਹਾ ਅਤੇ ਜਾਤੀ ਸੂਚਕ ਗਾਲਾਂ ਕੱਢ ਕੇ ਮੇਰੇ ਨਾਲ ਦੁਰਵਿਵਹਾਰ ਕੀਤਾ। ਰਾਜ ਕੌਰ ਨੇ ਕਿਹਾ ਕਿ ਗਰਬੀਰ ਸਿੰਘ ਨੇ ਉਸ ਦੇ ਪਰਿਵਾਰ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਬੱਚੇ ਭਵਿੱਖ ਵਿੱਚ ਉਸ ਦੇ ਖੇਤਾਂ ਵਿੱਚ ਦਾਖਲ ਹੋਏ ਜਾਂ ਇਸ ਮਾਮਲੇ ਸਬੰਧੀ ਕਿਸੇ ਨੂੰ ਸੂਚਨਾ ਦਿੱਤੀ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ।

ਸੋਸ਼ਲ ਮੀਡੀਆ ਤੇ ਵਾਈਰਲ ਹੋਈ ਵੀਡੀਓ ਰਾਹੀਂ ਮਾਮਲੇ ਦਾ ਹੋਇਆ ਖੁਲਾਸਾ

ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਵੀਡੀਓ ਦਾ ਨੋਟਿਸ ਲੈਂਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਪੂਨਮ ਕਾਂਗੜਾ ਅਤੇ ਚੰਦਰੇਸ਼ਵਰ ਸਿੰਘ ਚੈਰੀ ਮੋਹੀ ਦੀ ਅਗਵਾਈ ਹੇਠ ਕਾਰਕੁਨਾਂ ਨੇ ਮਾਲੇਰਕੋਟਲਾ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਕੋਲ ਮਾਮਲਾ ਉਠਾਇਆ ਅਤੇ ਸ਼ੱਕੀ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਲਾਂਕਿ ਅਸੀਂ ਇਸ ਗੱਲ ਤੋਂ ਸੰਤੁਸ਼ਟ ਹਾਂ ਕਿ ਕਮਿਸ਼ਨ ਵੱਲੋਂ ਮਾਮਲੇ ਦਾ ਨੋਟਿਸ ਲੈਣ ਤੋਂ ਬਾਅਦ ਪੁਲਿਸ ਨੇ ਸ਼ੱਕੀ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਸਮੇਤ ਪਿੰਡ ਦੇ ਵਸਨੀਕਾਂ ਨੇ ਗਰੀਬ ਪੀੜਤ ਪਰਿਵਾਰ ਦੇ ਬਚਾਅ ਲਈ ਆਉਣ ਦੀ ਖੇਚਲ ਨਹੀਂ ਕੀਤੀ। ਅਸੀਂ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕੀਤਾ ਹੈ ਕਿ ਕਿ ਬੱਚੇ ਦਾ ਮੁਫਤ ਡਾਕਟਰੀ ਇਲਾਜ ਉਪਲਬਧ ਕਰਵਾਇਆ ਜਾਵੇ । ਪੀੜਤ ਨੂੰ ਬੁੱਧਵਾਰ ਸ਼ਾਮ ਨੂੰ ਅਹਿਮਦਗੜ੍ਹ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਸਟਾਫ਼ ਦੀ ਘਾਟ ਕਾਰਨ ਡਿਊਟੀ ‘ਤੇ ਕੋਈ ਐਮਰਜੈਂਸੀ ਮੈਡੀਕਲ ਅਫ਼ਸਰ ਨਾ ਹੋਣ ਕਾਰਨ ਉਸ ਨੂੰ ਮਲੇਰਕੋਟਲਾ ਦੇ ਸਿਵਲ ਹਸਪਤਾਲ ਵਿਖੇ ਤਬਦੀਲ ਕਰਨਾ ਪਿਆ।