ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Amritpal Singh: ਹਾਲੇ ਵੀ ਪੰਜਾਬ ‘ਚ ਸਰਗਰਮ ਹੈ ਅੰਮ੍ਰਿਤਪਾਲ ਦੀ ਜਥੇਬੰਦੀ, ਖੁਫੀਆ ਏਜੰਸੀਆਂ ਦਾ ਖੁਲਾਸਾ

Security Agencies on Amritpal Singh: ਏਜੰਸੀਆਂ ਵੱਲੋਂ ਜਾਰੀ ਰਿਪੋਰਟ ਵਿੱਚ ਪਿਛਲੀਆਂ ਕੁਝ ਘਟਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਸੀ। ਜਿਸ ਵਿੱਚ ਮੁੱਖ ਘਟਨਾ ਥਾਣਾ ਅਜਨਾਲਾ 'ਤੇ ਹਮਲਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰਦਾ ਸੀ। ਉਸਨੇ ਅਜਿਹੇ ਬਿਆਨ ਦਿੱਤੇ ਸਨ ਜੋ ਪੰਜਾਬ ਦੇ ਨੌਜਵਾਨਾਂ ਨੂੰ ਭੜਕਾਉਣ ਵਾਲੇ ਸਨ।

Amritpal Singh: ਹਾਲੇ ਵੀ ਪੰਜਾਬ 'ਚ ਸਰਗਰਮ ਹੈ ਅੰਮ੍ਰਿਤਪਾਲ ਦੀ ਜਥੇਬੰਦੀ, ਖੁਫੀਆ ਏਜੰਸੀਆਂ ਦਾ ਖੁਲਾਸਾ
ਅੰਮ੍ਰਿਤਪਾਲ ਸਿੰਘ ਤੇ ਦਲਜੀਤ ਕਲਸੀ.
Follow Us
harpinder-singh-tohra
| Updated On: 22 Nov 2023 18:14 PM IST
ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਖਾਲਿਸਤਾਨੀ ਸਮਰਥਕ ਅਮ੍ਰਿਤਪਾਲ ਸਿੰਘ ਦੀ ਜਥੇਬੰਦੀ ਵਾਰਿਸ ਪੰਜਾਬ ਦੇ (Waris Punjab De) ਦੀਆਂ ਗਤੀਵਿਧੀਆਂ ਸਬੰਧੀ ਵਿਸਥਾਰਤ ਰਿਪੋਰਟ ਤਿਆਰ ਕੀਤੀ ਗਈ ਹੈ। ਖੁਫੀਆ ਏਜੰਸੀਆਂ ਨੇ ਰਿਪੋਰਟ ਦਿੱਤੀ ਹੈ ਕਿ ‘ਵਾਰਿਸ ਪੰਜਾਬ ਦੀ’ ਜੱਥੇਬੰਦੀ ਹਾਲੇ ਵੀ ਪੰਜਾਬ ਵਿੱਚ ਸਰਗਰਮ ਹੈ। ਜੱਥੇਬੰਦੀ ਦੇ ਮੈਂਬਰ ਲਗਾਤਾਰ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇੰਟੈਲੀਜੈਂਸ ਬਿਊਰੋ ਆਫ ਇੰਡੀਆ ਅਤੇ ਪੰਜਾਬ ਦਾ ਖੁਫੀਆ ਵਿਭਾਗ ਇਸ ਜੱਥੇਬੰਦੀ ‘ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਕਿਹੜੀਆਂ ਸਰਗਰਮੀਆਂ ਵਿੱਚ ਸ਼ਾਮਲ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਦੀ ਕੀ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਤਾਂ ਕੋਈ ਯੋਜਨਾ ਨਹੀਂ ਹੈ। ਦਰਅਸਲ, ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਦੇ ਕਰੀਬੀ ਦਲਜੀਤ ਕਲਸੀ (Daljit Kalsi) ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਕਿ ਉਸ ਨੂੰ ਐਨਐਸਏ ਤਹਿਤ ਗ੍ਰਿਫ਼ਤਾਰ ਕਿਉਂ ਕੀਤਾ ਗਿਆ ਹੈ। ਦਲਜੀਤ ਕਲਸੀ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਦੇ ਜਵਾਬ ਵਿੱਚ ਪੰਜਾਬ ਇੰਟੈਲੀਜੈਂਸ ਨੇ ਇੱਕ ਰਿਪੋਰਟ ਦਰਜ ਕਰਕੇ ਕਿਹਾ ਕਿ ਵਾਰਿਸ ਪੰਜਾਬ ਦੀ ਜਥੇਬੰਦੀ ਅਜੇ ਵੀ ਪੰਜਾਬ ਵਿੱਚ ਸਰਗਰਮ ਹੈ ਅਤੇ ਗੰਨ ਕਲਚਰ ਨੂੰ ਵੀ ਵਧਾਵਾ ਦੇ ਰਹੀ ਹੈ।

ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ ਅਮ੍ਰਿਤਪਾਲ ਅਤੇ ਕਲਸੀ

ਕਲਸੀ ਬਾਰੇ ਰਿਪੋਰਟ ਵਿੱਚ ਲਿਖਿਆ ਗਿਆ ਹੈ ਕਿ ਉਹ ਅਮ੍ਰਿਤਪਾਲ ਦੇ ਨਾਲ ਬਹੁਤ ਸਰਗਰਮ ਸੀ ਅਤੇ ਇਹ ਜੱਥੇਬੰਦੀ ਪੰਜਾਬ ਲਈ ਖਤਰਾ ਹੈ। ਕਲਸੀ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ ਅਤੇ ਅੰਮ੍ਰਿਤਪਾਲ ਜਦੋਂ ਵੀ ਪੰਜਾਬ ਵਿੱਚ ਕੁਝ ਕਰਦਾ ਸੀ ਤਾਂ ਕਲਸੀ ਗੁਰੂਗ੍ਰਾਮ ਤੋਂ ਪੰਜਾਬ ਆ ਜਾਂਦਾ ਸੀ। ਕਲਸੀ ਵਾਰਿਸ ਪੰਜਾਬ ਦੇ ਸੰਗਠਨ ਲਈ ਫੰਡ ਇਕੱਠਾ ਕਰਦੇ ਸੀ ਅਤੇ ਇਹ ਫੰਡ ਗਲਤ ਕੰਮਾਂ ਲਈ ਵਰਤਿਆ ਜਾਂਦਾ ਸੀ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਐਨਐਸਏ ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ 23 ਅਪ੍ਰੈਲ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਚ ਖਾਲਿਸਤਾਨੀ ਗਤੀਵਿਧੀਆਂ ‘ਚ ਸ਼ਾਮਲ ਹੋਣ ਦੇ ਆਰੋਪ ਹੇਠ ਗ੍ਰਿਫਤਾਰ ਕੀਤਾ ਗਿਆ ਸੀ।

ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਗੰਭੀਰ ਇਲਜਾਮ, ਕਰਨਬੀਰ ਬੁਰਜ ਦਾ ਇਨਕਾਰ, ਜਾਣੋ ਕੀ ਹੈ ਪੂਰਾ ਮਾਮਲਾ?...
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?
Indigo Flights Cancelled: ਕਿਵੇਂ ਢਹਿ-ਢੇਰੀ ਹੋਇਆ ਇੰਡੀਗੋ ਦਾ ਪੂਰਾ ਸਿਸਟਮ?...
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?
Navjot Kaur Sidhu: ਨਵਜੋਤ ਕੌਰ ਸਿੱਧੂ ਦੇ ਬਿਆਨ ਦੇ ਕੀ ਹਨ ਸਿਆਸੀ ਮਾਇਨੇ?...