ਅੰਮ੍ਰਿਤਸਰ: ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਬਾਰੀ, 21 ਸਾਲਾਂ ਨੌਜਵਾਨ ਦੀ ਮੌਤ
ਮ੍ਰਿਤਕ ਦੀ ਪਹਿਚਾਣ 21 ਸਾਲਾਂ ਜਸਕਰਨ ਸਿੰਘ ਵਜੋਂ ਹੋਈ ਹੈ। ਉਸ ਦੇ ਪਿਤਾ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਦਾ ਪਿਛਲੇ ਲੰਬੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਪਿੰਡ ਦੇ ਕੁੱਝ ਬਜ਼ੁਰਗਾਂ ਨੇ ਪਹਿਲ ਕਰਦੇ ਹੋਏ, ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰ ਬੀਤੇ ਦਿਨ ਹੀ ਰਾਜ਼ੀਨਾਮਾ ਕਰਕੇ ਵਾਪਸ ਪਰਤ ਸਨ।
ਅੰਮ੍ਰਿਤਸਰ ਦੇ ਥਾਣੇ ਲੋਪੋਕੇ ਅਧੀਨ ਪੈਂਦੇ ਪਿੰਡ ਠੱਠੇ ‘ਚ ਬੀਤੀ ਦਿਨ, ਬੁੱਧਵਾਰ ਦੇਰ ਸ਼ਾਮ ਜ਼ਮੀਨ ਵਿਵਾਦ ਨੂੰ ਲੈ ਕੇ ਗੋਲੀਆਂ ਚੱਲ ਗਈਆਂ, ਜਿਸ ‘ਚ ਇੱਕ 21 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਉੱਥੇ ਹੀ, ਮ੍ਰਿਤਕ ਦਾ ਪਿਤਾ ਅਜੀਤ ਸਿੰਘ ਦਾ ਇਲਾਜ਼ ਹਸਪਤਾਲ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਧਿਰ ਨੇ ਉਸ ‘ਤੇ ਵੀ ਗੋਲੀਬਾਰੀ ਕੀਤੀ ਤੇ ਦਾਤਰ ਨਾਲ ਹਮਲਾ ਕੀਤਾ।
ਮ੍ਰਿਤਕ ਦੀ ਪਹਿਚਾਣ 21 ਸਾਲਾਂ ਜਸਕਰਨ ਸਿੰਘ ਵਜੋਂ ਹੋਈ ਹੈ। ਉਸ ਦੇ ਪਿਤਾ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਪਰਿਵਾਰਕ ਮੈਂਬਰਾਂ ਅਨੁਸਾਰ, ਉਨ੍ਹਾਂ ਦਾ ਪਿਛਲੇ ਲੰਬੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਪਿੰਡ ਦੇ ਕੁੱਝ ਬਜ਼ੁਰਗਾਂ ਨੇ ਪਹਿਲ ਕਰਦੇ ਹੋਏ, ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ। ਇਸ ਨੂੰ ਲੈ ਕੇ ਪਰਿਵਾਰਕ ਮੈਂਬਰ ਬੀਤੇ ਦਿਨ ਹੀ ਰਾਜ਼ੀਨਾਮਾ ਕਰਕੇ ਵਾਪਸ ਪਰਤ ਸਨ।
ਹਾਲਾਂਕਿ, ਇਸ ਤੋਂ ਬਾਅਦ ਜਦੋਂ ਜਸਕਰਨ ਸਿੰਘ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਘਾਤ ਲਗਾ ਕੇ ਬੈਠੇ ਕੁੱਝ ਨੌਜਵਾਨਾਂ ਵੱਲੋਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆ ਤੇ ਦਾਤਰ ਨਾਲ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਮੁਤਾਬਕ, ਜਸਕਰਨ ਸਿੰਘ ਦੀ ਛਾਤੀ ‘ਤੇ ਗੋਲੀ ਲੱਗੀ ਤੇ ਉਸ ‘ਤੇ ਦਾਤਰ ਨਾਲ ਵੀ ਕਈ ਵਾਰ ਕੀਤੇ ਗਏ।
ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਜਸਕਰਨ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਤੋਂ ਬਾਅਦ ਪੂਰੇ ਪਰਿਵਾਰ ‘ਚ ਮਾਤਮ ਪਸਰ ਗਿਆ ਹੈ। ਪਰਿਵਾਰ ਨੇ ਪੁਲਿਸ ਤੋਂ ਜਾਂਚ ਦੀ ਮੰਗ ਕੀਤੀ ਹੈ ਤੇ ਇਨਸਾਫ਼ ਦੀ ਅਪੀਲ ਕੀਤੀ ਹੈ।
ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਸਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਸ਼ਾਮ ਕਰੀਬ 7:30 ਵਜੇ ਹਸਪਤਾਲ ਵੱਲੋਂ ਸੂਚਨਾ ਮਿਲੀ ਸੀ। ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਸਤਪਾਲ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੀ ਭਾਲ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦੀ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ।