ਜ਼ਿਮਨੀ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ ਕੇਜਰੀਵਾਲ, ਮੁੱਖ ਮੰਤਰੀ ਰਹਿਣਗੇ ਨਾਲ – Punjabi News

ਜ਼ਿਮਨੀ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ ਕੇਜਰੀਵਾਲ, ਮੁੱਖ ਮੰਤਰੀ ਰਹਿਣਗੇ ਨਾਲ

Updated On: 

07 Nov 2024 20:08 PM

'ਆਪ' ਨੇ ਪੰਜਾਬ 'ਚ ਆਪਣੇ ਚੋਣ ਪ੍ਰੋਗਰਾਮਾਂ ਤੇ ਰੈਲੀਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੇਜਰੀਵਾਲ ਦੇ ਦੌਰੇ ਦਾ ਵਿਸਤ੍ਰਿਤ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸ ਪ੍ਰਚਾਰ ਨੂੰ ਲੈ ਕੇ ਇੰਚਾਰਜ ਤੇ ਮੰਤਰੀ ਪਾਰਟੀ ਦੇ ਸਾਰੇ ਸਰਕਲਾਂ 'ਚ ਪਹਿਲਾਂ ਹੀ ਸਰਗਰਮ ਹਨ।

ਜ਼ਿਮਨੀ ਚੋਣ ਪ੍ਰਚਾਰ ਦੀ ਕਮਾਨ ਸੰਭਾਲਣਗੇ ਕੇਜਰੀਵਾਲ, ਮੁੱਖ ਮੰਤਰੀ ਰਹਿਣਗੇ ਨਾਲ
Follow Us On

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ‘ਚ ਮੁੱਖ ਮੰਤਰੀ ਭਗਵੰਤ ਮਾਨ ਪ੍ਰਚਾਰ ਕਰ ਰਹੇ ਹਨ। ਉਹ ਇਨ੍ਹਾਂ ਹਲਕਿਆਂ ‘ਚ ਰੋਡ ਸ਼ੋਅ ‘ਤੇ ਰੈਲੀਆਂ ਕਰ ਰਹੇ ਹਨ। ਹੁਣ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ 9 ਨਵੰਬਰ ਤੋਂ ਸੂਬੇ ‘ਚ ਪ੍ਰਚਾਰ ਸ਼ੁਰੂ ਕਰ ਰਹੇ ਹਨ। ਇਸ ਦੌਰਾਨ ਉਹ ਚੱਬੇਵਾਲ ਤੇ ਡੇਰਾ ਬਾਬਾ ਨਾਨਕ ਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ 10 ਨਵੰਬਰ ਨੂੰ ਗਿੱਦੜਬਾਹਾ ਤੇ ਬਰਨਾਲਾ ਵਿੱਚ ਸਰਗਰਮ ਹੋਣ ਦੀ ਤਿਆਰੀ ਕਰ ਰਹੇ ਹਨ। ਇਸ ਮੌਕੇ ਸੀਐਮ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਚੋਣ ਪ੍ਰਚਾਰ ‘ਚ ਹਿੱਸਾ ਲੈਣਗੇ।

‘ਆਪ’ ਨੇ ਪੰਜਾਬ ‘ਚ ਆਪਣੇ ਚੋਣ ਪ੍ਰੋਗਰਾਮਾਂ ਤੇ ਰੈਲੀਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਕੇਜਰੀਵਾਲ ਦੇ ਦੌਰੇ ਦਾ ਵਿਸਤ੍ਰਿਤ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸ ਪ੍ਰਚਾਰ ਨੂੰ ਲੈ ਕੇ ਇੰਚਾਰਜ ਤੇ ਮੰਤਰੀ ਪਾਰਟੀ ਦੇ ਸਾਰੇ ਸਰਕਲਾਂ ‘ਚ ਪਹਿਲਾਂ ਹੀ ਸਰਗਰਮ ਹਨ। ਉਹ ਲਗਾਤਾਰ ਸਰਕਾਰ ਦੇ ਕੰਮਾਂ ਨੂੰ ਲੋਕਾਂ ਵਿੱਚ ਲਿਜਾ ਰਹੇ ਹਨ।

ਇਸੇ ਤਰ੍ਹਾਂ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਤੋਂ ਬਾਅਦ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਰਾਜ ਪੱਧਰੀ ਸਮਾਗਮ ਕਰਵਾਉਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ। ਇਹ ਚੋਣ 8 ਨਵੰਬਰ ਨੂੰ ਲੁਧਿਆਣਾ ‘ਚ ਹੋ ਸਕਦੀ ਹੈ, ਜਿਸ ‘ਚ ‘ਆਪ’ ਮੁਖੀ ਕੇਜਰੀਵਾਲ ਹਿੱਸਾ ਲੈਣਗੇ। ਇਸ ਤੋਂ ਬਾਅਦ ਹੀ ਉਹ ਉਪ ਚੋਣਾਂ ਵਿੱਚ ਪ੍ਰਚਾਰ ਸ਼ੁਰੂ ਕਰਨਗੇ।

ਜੇਕਰ ਭਾਰਤੀ ਜਨਤਾ ਪਾਰਟੀ ਦੀ ਗੱਲ ਕਰੀਏ ਤਾਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਜੇ ਵੀ ਚੋਣ ਪ੍ਰਚਾਰ ਤੋਂ ਦੂਰ ਹਨ। ਜਦਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਇਸ ਦੀ ਅਗਵਾਈ ਕਰ ਰਹੇਹਨ। ਉਨ੍ਹਾਂ ਗਿੱਦੜਬਾਹਾ ਵਿੱਚ ਚੋਣ ਮੀਟਿੰਗਾਂ ਕੀਤੀਆਂ ਹਨ। ਕਾਂਗਰਸ ਤਰਫੋਂ ਸਥਾਨਕ ਆਗੂ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ।

Exit mobile version