Chargesheet on Bargari Case: ਪਿਊ-ਪੁੱਤਰ ਦੇ ਇਸ਼ਾਰੇ ‘ਤੇ ਹੀ ਸਿੱਖਾਂ ‘ਤੇ ਚਲਾਈਆਂ ਗਈਆਂ ਸਨ ਗੋਲੀਆਂ

Updated On: 

24 Feb 2023 17:39 PM

Bedabi Case : ਬੇਅਦਬੀ ਮਾਮਲੇ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕ ਰੋਸ ਪ੍ਰਗਟ ਕਰਨ ਲਈ ਸੜਕਾਂ 'ਤੇ ਉਤਰ ਆਏ ਸਨ, ਜਿੱਥੇ ਕੋਟਕਪੂਰਾ 'ਚ ਗੋਲੀਬਾਰੀ ਹੋ ਗਈ ਸੀ। ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ।

Chargesheet on Bargari Case: ਪਿਊ-ਪੁੱਤਰ ਦੇ ਇਸ਼ਾਰੇ ਤੇ ਹੀ ਸਿੱਖਾਂ ਤੇ ਚਲਾਈਆਂ ਗਈਆਂ ਸਨ ਗੋਲੀਆਂ
Follow Us On

ਪੰਜਾਬ ਦੀ ਵੱਡੀ ਖਬਰ : ਪੰਜਾਬ ਪੁਲਿਸ ਨੇ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ( Badbi Case)ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਚਾਰਜਸ਼ੀਟ ਵਿੱਚ ਦੋਸ਼ ਲਾਇਆ ਗਿਆ ਹੈ ਕਿ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਇਸ਼ਾਰੇ ਤੇ ਸਿੱਖਾਂ ਤੇ ਗੋਲੀਆਂ ਚਲਾਈਆਂ ਗਈਆਂ ਸਨ।

ਕੋਟਕਪੂਰਾ ‘ਚ ਸਿੱਖ ਭਾਈਚਾਰੇ ਦੇ ਲੋਕ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਸਨ, ਉੱਥੇ ਪੁਲਿਸ ਨੇ ਗੋਲੀ ਚਲਾ ਦਿੱਤੀ। ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਸੱਤ ਸਾਲਾਂ ਬਾਅਦ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ।

ਐਸਆਈਟੀ ਨੇ ਦਾਖ਼ਲ ਕੀਤੀ 7000 ਪੰਨਿਆਂ ਦੀ ਚਾਰਜਸ਼ੀਟ

ਪੰਜਾਬ ਪੁਲਿਸ ਦੀ ਐਸਆਈਟੀ ਨੇ ਇਸ ਮਾਮਲੇ ਵਿੱਚ 7000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਨ੍ਹਾਂ ਵਿੱਚ 1400 ਪੰਨਿਆਂ ਵਿੱਚ ਦੋਸ਼ ਦਰਜ ਕੀਤੇ ਗਏ ਹਨ ਅਤੇ 5600 ਪੰਨਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਕੀਤੀ ਗਈ ਜਾਂਚ ਨੂੰ ਸਾਬਤ ਕਰਨ ਲਈ ਸਹਾਇਕ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਸਬੂਤ ਵੀ ਦਿੱਤੇ ਗਏ ਹਨ। ਐਸਆਈਟੀ ਦੀ ਅਗਵਾਈ ਪੰਜਾਬ ਪੁਲਿਸ ਅਧਿਕਾਰੀ ਐਲਕੇ ਯਾਦਵ ਕਰ ਰਹੇ ਸਨ। ਐਸਆਈਟੀ ਨੇ ਉਨ੍ਹਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 323, 324 ਅਤੇ 504 ਤਹਿਤ ਦੋਸ਼ ਆਇਦ ਕੀਤੇ ਹਨ।

ਤਿੰਨ ਮਾਮਲਿਆਂ ਦੀ ਜਾਂਚ ਕਰ ਰਹੀ ਸੀ ਐਸਆਈਟੀ

ਦੱਸਿਆ ਜਾਂਦਾ ਹੈ ਕਿ ਪੰਜਾਬ ਪੁਲਿਸ ਦੀ ਐਸਆਈਟੀ ਤਿੰਨ ਮਾਮਲਿਆਂ ਦੀ ਜਾਂਚ ਕਰ ਰਹੀ ਸੀ। ਇਹ ਤਿੰਨੋਂ ਕੇਸ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਸਨ। ਪਹਿਲੇ ਮਾਮਲੇ ‘ਚ ਫਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰਾ ਸਾਹਿਬ ‘ਚੋਂ ਅਣਪਛਾਤੇ ਵਿਅਕਤੀਆਂ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰ ਲਿਆ ਸੀ। ਤਿੰਨ ਮਹੀਨਿਆਂ ਬਾਅਦ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਸਿੱਖ ਧਰਮ, ਸਿੱਖ ਪ੍ਰਚਾਰਕਾਂ ਅਤੇ ਗੁਰੂ ਗ੍ਰੰਥ ਸਾਹਿਬ ਵਿਰੁੱਧ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕਰਦੇ ਹੋਏ ਦੋ ਪੋਸਟਰ ਮਿਲੇ ਸਨ। ਤੀਜੇ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਬਰਗਾੜੀ ਗੁਰਦੁਆਰਾ ਸਾਹਿਬ ਦੇ ਬਾਹਰ ਅਤੇ ਪਿੰਡ ਦੇ ਆਸ-ਪਾਸ ਦੀਆਂ ਸੜਕਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਕੁਝ ਪੰਨੇ ਸੁੱਟ ਦਿੱਤੇ ਗਏ ਸਨ, ਜਿਸ ਨਾਲ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ।

6 ਜਾਂਚ ਕਮੇਟੀਆਂ ਮਾਮਲੇ ਨੂੰ ਸੁਲਝਾਉਣ ਵਿੱਚ ਰਹੀਆਂ ਅਸਫਲ

ਹੈਰਾਨੀ ਦੀ ਗੱਲ ਹੈ ਕਿ ਬੇਅਦਬੀ ਦੇ ਇਸ ਮਾਮਲੇ ਨੂੰ ਸੁਲਝਾਉਣ ਲਈ 6 ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਸਨ ਪਰ ਉਹ ਇਸ ਮਾਮਲੇ ਨੂੰ ਸੁਲਝਾਉਣ ‘ਚ ਅਸਫਲ ਰਹੀਆਂ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਮਾਮਲੇ ਦੀ ਜਾਂਚ ਲਈ ਦੋ ਵੱਖ-ਵੱਖ ਜੁਡੀਸ਼ੀਅਲ ਕਮਿਸ਼ਨ ਆਫ਼ ਇਨਕੁਆਇਰੀ, ਤਿੰਨ ਪੁਲਿਸ ਜਾਂਚ ਟੀਮਾਂ ਯਾਨੀ ਐਸਆਈਟੀ ਅਤੇ ਇੱਕ ਸੀਬੀਆਈ ਜਾਂਚ ਵੀ ਕਰਵਾਈ ਗਈ ਸੀ ਪਰ 6 ਉੱਚ ਜਾਂਚ ਕਮੇਟੀਆਂ ਨੇ ਵੀ ਸਾਂਝੇ ਤੌਰ ‘ਤੇ ਕੋਟਕਪੂਰਾ ਗੋਲੀਬਾਰੀ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਪਿੱਛੇ ਦੀ ਸੱਚਾਈ ਸਾਹਮਣੇ ਨਹੀਂ ਲਿਆ ਸਕੀਆਂ ਸਨ। ਹੁਣ ਤਾਜ਼ਾ SIT ਦੀ ਰਿਪੋਰਟ ਵਿੱਚ ਕਈ ਬਾਦਲ ਪਿਉ-ਪੁੱਤ ਜੋੜੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ