ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ੍ਰੀ ਦਰਬਾਰ ਸਾਹਿਬ ‘ਚ ਮਨਾਇਆ ਗਿਆ ਬੰਦੀ ਛੋੜ ਦਿਵਸ, ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਕੌਮ ਨੂੰ ਸੰਦੇਸ਼

ਸ੍ਰੀ ਦਰਬਾਰ ਸਾਹਿਬ 'ਚ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਆਗੂ ਇੱਥੇ ਸ਼ਾਮਲ ਸਨ। ਵੱਡੀ ਗਿਣਤੀ ਚ ਸੰਗਤ ਪਹੁੰਚੀ ਅਤੇ ਗੁਰਘਰ ਨਤਮਸਤਕ ਹੋਈ।

ਸ੍ਰੀ ਦਰਬਾਰ ਸਾਹਿਬ ‘ਚ ਮਨਾਇਆ ਗਿਆ ਬੰਦੀ ਛੋੜ ਦਿਵਸ, ਜਥੇਦਾਰ ਰਘਬੀਰ ਸਿੰਘ ਨੇ ਦਿੱਤਾ ਕੌਮ ਨੂੰ ਸੰਦੇਸ਼
Follow Us
lalit-sharma
| Updated On: 13 Nov 2023 06:28 AM

ਸ੍ਰੀ ਹਰਿਮੰਦਰ ਸਾਹਿਬ (Golden Temple) ਵਿਖੇ ਬੰਦੀ ਛੋੜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਹੈ। ਇਸ ਮੌਕੇ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਸੰਦੇਸ਼ ਦਿੱਤਾ ਹੈ। ਇਸ ਮੌਕੇ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਆਗੂ ਇੱਥੇ ਸ਼ਾਮਲ ਸਨ। ਇਸ ਮੌਕੇ ਵੱਡੀ ਗਿਣਤੀ ਚ ਸੰਗਤ ਦਰਬਾਰ ਸਾਹਿਬ ਨਤਮਸਤਕ ਹੋਈ। ਤੁਹਾਨੂੰ ਦੱਸ ਦਈਏ ਕੀ ਜਿੱਥੇ ਇੱਕ ਪਾਸੇ ਅੱਜ ਦੇ ਦਿਨ ਪੂਰੇ ਦੇਸ਼ ਚ ਦੀਵਾਲੀ ਮਨਾਈ ਜਾਂਦੀ ਹੈ ਉੱਥੇ ਦੀ ਸਿੱਖ ਧਰਮ ਚ ਬੰਦੀ ਛੋੜ ਦਿਵਸ ਦਾ ਵਿਸ਼ੇਸ ਮਹੱਤਵ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) , ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ, ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਜੋਗਾ ਸਿੰਘ ਮੁੱਖੀ ਤਰਨਾ ਦਲ ਬਾਬਾ ਬਕਾਲਾ ਸਾਹਿਬ ਸਮੇਤ ਹੋਰ ਮੁੱਖ ਸ਼ਖਸੀਅਤਾਂ ਹਾਜ਼ਰ ਇੱਥੇ ਹਾਜਰ ਸਨ।

ਸਿੱਖ ਧਰਮ ‘ਚ ਮਹੱਤਵ

ਜਾਣਕਾਰੀ ਮੁਤਾਬਕ ਮੀਰੀ ਪੀਰੀ ਦੇ ਮਾਲਕ 6ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਗਵਾਲੀਅਰ ਦੇ ਕਿਲ੍ਹੇ ‘ਚ ਕੈਦ ਕਰਕੇ ਰੱਖਿਆ ਗਿਆ ਸੀ। ਉਨ੍ਹਾਂ ਨੇ ਨਾਲ ਕਈ ਹੋਰ ਥਾਵਾਂ ਦੇ ਰਾਜੇ ਵੀ ਇਸ ਜੇਲ੍ਹ ਚ ਬੰਦ ਸਨ। ਇਸ ਕਿਲ੍ਹੇ ਬਾਰੇ ਇਹ ਕਿਹਾ ਜਾਂਦਾ ਸੀ ਕਿ ਇਸ ਕਿਲ੍ਹੇ ਚੋਂ ਕਦੇ ਵੀ ਕੋਈ ਜਿੰਦਾ ਬਾਹਰ ਨਹੀਂ ਸੀ ਗਿਆ। ਇਸ ਕਾਰਨ ਰਾਜਿਆਂ ਨੂੰ ਇਹ ਡਰ ਸੀ ਕਿ ਉਹ ਪੂਰੀ ਜ਼ਿੰਦਗੀ ਇੱਥੇ ਹੀ ਬੰਦ ਰਹਿਣਗੇ।

ਕਿਲ੍ਹੇ ਦੇ ਅੰਦਰ ਕੈਦ ਰਾਜਿਆਂ ਨੂੰ ਜਦੋ ਜਾਣਕਾਰੀ ਮਿਲੀ ਕੀ ਗੁਰੂ ਸਾਹਿਬ ਜੀ ਨੂੰ ਰਿਹਾ ਕੀਤਾ ਜਾ ਰਿਹਾ ਹੈ ਤਾਂ ਇਹ ਰਾਜੇ ਗੁਰੂ ਸਾਹਿਬ ਕੋਲ ਫਰਿਆਦ ਲੈ ਕੇ ਆਏ ਕਿ ਉਨ੍ਹਾਂ ਦੀ ਨੂੰ ਵੀ ਰਿਹਾਅ ਕਰਵਾਇਆ ਜਾਵੇ। ਉਨ੍ਹਾਂ ਦੀ ਇਸ ਫਰਿਆਦ ਨੂੰ ਗੁਰੂ ਸਾਹਿਬ ਨੇ ਮੰਨ ਲਿਆ ਅਤੇ ਉਨ੍ਹਾਂ ਰਾਜਿਆਂ ਨੂੰ ਵੀ ਰਿਹਾਅ ਕਰਵਾ ਲਿਆ। ਕਿਲ੍ਹੇ ਤੋਂ ਰਿਹਾਅ ਹੋ ਕੇ ਗੁਰੂ ਸਾਹਿਬ ਜੀ ਸ਼੍ਰੀ ਦਰਬਾਰ ਸਾਹਿਬ ਪਹੁੰਚੇ ਸਨ ਜਿੱਥੇ ਸੰਗਤਾਂ ਨੇ ਦੀਪਮਾਲਾ ਕਰਕੇ ਉਨ੍ਹਾਂ ਦਾ ਸੁਆਗਤ ਕੀਤਾ। ਉਸ ਤੋਂ ਇਸ ਦਿਨ ਨੂੰ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਣ ਲੱਗਾ ਹੈ।