AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BJP ਦਾ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ, ਨਿਤਿਨ ਨਬੀਨ ਪਹੁੰਚੇ ਪਠਾਨਕੋਟ, 117 ਹਲਕਿਆਂ ‘ਚ ਘੁੰਮਣਗੇ 15 ਰੱਥ

ਸ਼ੁੱਕਰਵਾਰ ਯਾਨੀ 18 ਸਤੰਬਰ ਤੋਂ ਭਾਜਪਾ ਸੂਬੇ ਭਰ ਵਿੱਚ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਰਸਮੀ ਆਗਾਜ਼ ਕਰੇਗੀ। ਇਹ ਵਿਸ਼ਾਲ ਯਾਤਰਾ 18 ਤੋਂ 30 ਸਤੰਬਰ ਤੱਕ ਕੁੱਲ 13 ਦਿਨ ਨਿਰੰਤਰ ਜਾਰੀ ਰਹੇਗੀ। ਇਸ ਮੁਹਿੰਮ ਤਹਿਤ ਚਾਰ ਵੱਖ-ਵੱਖ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੀਆਂ।

BJP ਦਾ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ, ਨਿਤਿਨ ਨਬੀਨ ਪਹੁੰਚੇ ਪਠਾਨਕੋਟ, 117 ਹਲਕਿਆਂ 'ਚ ਘੁੰਮਣਗੇ 15 ਰੱਥ
mukesh-saini
| Updated On: 18 Sep 2026 12:42 PM IST
Share

ਸ਼ੁੱਕਰਵਾਰ ਯਾਨੀ 18 ਸਤੰਬਰ ਤੋਂ ਭਾਜਪਾ ਸੂਬੇ ਭਰ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਰਸਮੀ ਆਗਾਜ਼ ਕਰੇਗੀ। ਇਹ ਵਿਸ਼ਾਲ ਯਾਤਰਾ 18 ਤੋਂ 30 ਸਤੰਬਰ ਤੱਕ ਕੁੱਲ 13 ਦਿਨ ਨਿਰੰਤਰ ਜਾਰੀ ਰਹੇਗੀ। ਇਸ ਮੁਹਿੰਮ ਤਹਿਤ ਚਾਰ ਵੱਖ-ਵੱਖ ਯਾਤਰਾਵਾਂ ਕੱਢੀਆਂ ਜਾਣਗੀਆਂ, ਜੋ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੀਆਂ। ਇਸ ਪਹਿਲਕਦਮੀ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਪਾਰਟੀ ਦੇ ਸੰਗਠਨਾਤਮਕ ਪ੍ਰਭਾਵ ਅਤੇ ਸਰਗਰਮੀ ਨੂੰ ਵਧਾਉਣ ਦੇ ਵੱਡੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।

ਪਠਾਨਕੋਟ ਦੇ ਮਾਧੋਪੁਰ ਤੋਂ ਹੋਵੇਗੀ ਪਹਿਲੀ ਯਾਤਰਾ ਦੀ ਸ਼ੁਰੂਆਤ

ਪਹਿਲੀ ਯਾਤਰਾ ਨੂੰ ਰਵਾਨਾ ਕਰਨ ਲਈ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਪਠਾਨਕੋਟ ਜ਼ਿਲ੍ਹੇ ਦੇ ਮਾਧੋਪੁਰ ਸਥਿਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ‘ਏਕਤਾ ਸਥਲ’ ਵਿਖੇ ਪਹੁੰਚ ਰਹੇ ਹਨ। ਭਾਜਪਾ ਪੰਜਾਬ ਮਾਮਲਿਆਂ ਦੇ ਇੰਚਾਰਜ ਸਤੀਸ਼ ਪੂਨੀਆ ਅਤੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪਹਿਲੀ ਯਾਤਰਾ ਲਈ 15 ਵਿਸ਼ੇਸ਼ ਰੱਥ ਤਿਆਰ ਕੀਤੇ ਗਏ ਹਨ। ਮਾਧੋਪੁਰ ਵਿਖੇ ਮੁਖਰਜੀ ਸਮਾਰਕ ਨੇੜੇ ਇੱਕ ਵਿਸ਼ਾਲ ਪੰਡਾਲ ਲਗਾਇਆ ਗਿਆ ਹੈ, ਜਿਸ ਵਿੱਚ 5,500 ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਲੀਡਰਸ਼ਿਪ ਵੱਲੋਂ 10 ਹਜ਼ਾਰ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਰੈਲੀ ਅਤੇ ਯਾਤਰਾ ਦੇ ਰਸਮੀ ਉਦਘਾਟਨ ਤੋਂ ਪਹਿਲਾਂ, ਰਾਸ਼ਟਰੀ ਪ੍ਰਧਾਨ ਗ੍ਰੀਨ ਰੂਮ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਨਸ਼ੇ ਕਾਰਨ ਪ੍ਰਭਾਵਿਤ 50 ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦਰਦ ਸੁਣਨਗੇ।

ਨਿਤਿਨ ਨਵੀਨ ਦਾ ਦੌਰਾ ਅਤੇ ਯਾਤਰਾ ਦਾ ਰੂਟ ਚਾਰਟ

ਤੈਅ ਪ੍ਰੋਗਰਾਮ ਮੁਤਾਬਕ ਨਿਤਿਨ ਨਵੀਨ ਸਵੇਰੇ ਪਠਾਨਕੋਟ ਸਿਵਲ ਏਅਰਬੇਸ ‘ਤੇ ਉਤਰਨਗੇ। ਉੱਥੋਂ ਉਹ ਸੜਕ ਮਾਰਗ ਰਾਹੀਂ ਦੁਪਹਿਰ 12 ਵਜੇ ਮਾਧੋਪੁਰ ਏਕਤਾ ਸਥਲ ਪੁੱਜ ਕੇ ਡਾ. ਮੁਖਰਜੀ ਦੇ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕਰਨਗੇ ਅਤੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਨਗੇ। ਇਸ ਉਪਰੰਤ ਉਹ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਦੁਪਹਿਰ 3 ਵਜੇ ਮਾਧੋਪੁਰ ਤੋਂ ਸ਼ੁਰੂ ਹੋ ਕੇ ਇਹ ਯਾਤਰਾ ਥਰਿਆਲ ਚੌਕ ਅਤੇ ਪੰਗੋਲੀ ਚੌਕ ਪਹੁੰਚੇਗੀ। ਇਸ ਮਗਰੋਂ ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਦੇ ਗ੍ਰਹਿ ਵਿਖੇ ਚਾਹ ਲਈ ਰੁਕਣ ਤੋਂ ਬਾਅਦ, ਸ਼ਾਮ 6 ਵਜੇ ਯਾਤਰਾ ਖਾਨਪੁਰ ਚੌਕ, ਡਾਕਖਾਨਾ ਚੌਕ, ਪਟੇਲ ਚੌਕ ਅਤੇ ਏਸ਼ੀਆ ਪੈਲੇਸ ਹੁੰਦੀ ਹੋਈ ਸ਼ਹੀਦ ਭਗਤ ਸਿੰਘ ਚੌਕ ਪਹੁੰਚੇਗੀ। ਇੱਥੇ ਇੱਕ ਵੱਡੀ ਜਨਤਕ ਰੈਲੀ ਹੋਵੇਗੀ ਅਤੇ ਯਾਤਰਾ ਦਾ ਪਹਿਲਾ ਰਾਤਰੀ ਵਿਸ਼ਰਾਮ ਪਠਾਨਕੋਟ ਵਿਖੇ ਹੀ ਰਹੇਗਾ। ਅਗਲੇ ਦਿਨ, 19 ਸਤੰਬਰ ਨੂੰ ਯਾਤਰਾ ਭੋਆ ਹਲਕੇ ਦੇ ਸਰਨਾ, ਕੋਟਲੀ, ਭੋਆ, ਸੁੰਦਰਚੱਕ ਅਤੇ ਸਿਹੋੜਾ ਹੁੰਦੇ ਹੋਏ ਦੁਪਹਿਰ 3 ਵਜੇ ਤਾਰਾਗੜ੍ਹ ਵਿਖੇ ਰੈਲੀ ਕਰੇਗੀ।

38 ਹਲਕਿਆਂ ਵਿੱਚੋਂ ਗੁਜ਼ਰ ਕੇ ਜਲੰਧਰ ਵਿਖੇ ਸੰਪੰਨ ਹੋਵੇਗੀ ਪਹਿਲੀ ਯਾਤਰਾ

ਪਠਾਨਕੋਟ ਤੋਂ ਸ਼ੁਰੂ ਹੋਣ ਵਾਲੀ ਇਹ ਪਹਿਲੀ ਯਾਤਰਾ ਮਾਝੇ ਅਤੇ ਦੋਆਬੇ ਦੇ ਮਹੱਤਵਪੂਰਨ ਖੇਤਰਾਂ ਨੂੰ ਛੂਹੇਗੀ। ਇਸ ਯਾਤਰਾ ਦੇ ਘੇਰੇ ਵਿੱਚ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫ਼ਤਹਿਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ ਅਤੇ ਬਾਬਾ ਬਕਾਲਾ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫ਼ਿਰੋਜ਼ਪੁਰ ਸ਼ਹਿਰੀ, ਗੁਰੂਹਰਸਹਾਏ, ਫ਼ਿਰੋਜ਼ਪੁਰ ਦਿਹਾਤੀ, ਜ਼ੀਰਾ, ਸੁਲਤਾਨਪੁਰ ਲੋਧੀ, ਭੁਲੱਥ, ਕਪੂਰਥਲਾ, ਨਕੋਦਰ, ਸ਼ਾਹਕੋਟ ਅਤੇ ਜਲੰਧਰ ਕੈਂਟ ਸਮੇਤ ਕੁੱਲ 38 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘੇਗੀ।

ਬਾਕੀ ਤਿੰਨ ਯਾਤਰਾਵਾਂ ਅਤੇ ਕੇਂਦਰੀ ਆਗੂਆਂ ਦੀ ਸ਼ਮੂਲੀਅਤ

ਪਹਿਲੀ ਯਾਤਰਾ ਤੋਂ ਬਾਅਦ ਅਗਲੇ ਦਿਨਾਂ ਦੌਰਾਨ ਤਿੰਨ ਹੋਰ ਯਾਤਰਾਵਾਂ ਸ਼ੁਰੂ ਹੋਣਗੀਆਂ। 19, 20 ਅਤੇ 21 ਸਤੰਬਰ ਨੂੰ ਕ੍ਰਮਵਾਰ ਫ਼ਤਹਿਗੜ੍ਹ ਸਾਹਿਬ, ਫ਼ਾਜ਼ਿਲਕਾ ਅਤੇ ਤਲਵੰਡੀ ਸਾਬੋ ਤੋਂ ਅਗਲੀਆਂ ਯਾਤਰਾਵਾਂ ਵਿੱਢੀਆਂ ਜਾਣਗੀਆਂ। ਫ਼ਾਜ਼ਿਲਕਾ ਤੋਂ ਸ਼ੁਰੂ ਹੋਣ ਵਾਲੀ ਤੀਜੀ ਯਾਤਰਾ ਨੂੰ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸਾਰੀਆਂ ਯਾਤਰਾਵਾਂ ਦਾ ਅੰਤਮ ਮਹਾਂ-ਸਮਾਪਨ 30 ਸਤੰਬਰ ਨੂੰ ਜਲੰਧਰ ਵਿਖੇ ਸ਼ਾਨਦਾਰ ਸਮਾਗਮ ਨਾਲ ਹੋਵੇਗਾ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸਤੀਸ਼ ਪੂਨੀਆ ਨੇ ਪਠਾਨਕੋਟ ਪਹੁੰਚ ਕੇ ਸਮੂਹ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਨਸ਼ਾ ਪੀੜਤ ਪਰਿਵਾਰ ਮੰਚਾਂ ‘ਤੇ ਸਾਂਝਾ ਕਰਨਗੇ ਆਪਣਾ ਦਰਦ

ਇਸ ਮੁਹਿੰਮ ਦੀ ਸਭ ਤੋਂ ਅਹਿਮ ਰਣਨੀਤੀ ਇਹ ਰਹੇਗੀ ਕਿ ਇਸ ਵਿੱਚ ਉਹ ਬਦਨਸੀਬ ਪਰਿਵਾਰ ਸਰਗਰਮੀ ਨਾਲ ਸ਼ਾਮਲ ਕੀਤੇ ਜਾ ਰਹੇ ਹਨ, ਜਿਨ੍ਹਾਂ ਦੇ ਚਿਰਾਗ਼ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਹਨ। ਭਾਜਪਾ ਵੱਲੋਂ ਹਰ ਜ਼ਿਲ੍ਹੇ ਦੇ ਅਜਿਹੇ ਪੀੜਤ ਪਰਿਵਾਰਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ। ਪਾਰਟੀ ਆਗੂਆਂ ਅਨੁਸਾਰ ਇਹ ਪੀੜਤ ਲੋਕ ਭਾਜਪਾ ਆਗੂਆਂ ਨਾਲ ਪ੍ਰੈੱਸ ਕਾਨਫ਼ਰੰਸਾਂ ਅਤੇ ਮੰਚਾਂ ‘ਤੇ ਬੈਠਣਗੇ ਅਤੇ ਪੰਜਾਬ ਦੀ ਜਨਤਾ ਨਾਲ ਆਪਣਾ ਦਰਦ ਸਾਂਝਾ ਕਰਦਿਆਂ ਨਸ਼ਿਆਂ ਦੇ ਕੋਹੜ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਗੇ।

Follow Us
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ
Lalbaugcha Raja: ਬੱਪਾ ਦੇ ਚਰਨਾਂ ਵਿੱਚ ਸ਼ਰਧਾ ਅਤੇ ਦਾਨ ਦਾ ਹੜ੍ਹ, ਗਣੇਸ਼ ਚਤੁਰਥੀ 'ਤੇ ਕਰੋੜਾਂ ਦਾ ਚੜ੍ਹਾਵਾ...
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ
Punjab Congress ਦਾ ਪ੍ਰਦਰਸ਼ਨ, ਹਿਰਾਸਤ 'ਚ ਲਏ ਪਾਇਲਟ, ਚੰਨੀ, ਵੜਿੰਗ ਸਮੇਤ ਹੋਰ ਆਗੂਆਂ ਨੂੰ 1 ਘੰਟੇ ਬਾਅਦ ਛੱਡੇ...
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ
Gurugram Hit & Run Case: ਮਹਿਲਾ ਬਾਈਕਰ ਸੀਆ ਨੇ ਦੱਸਿਆ ਭਿਆਨਕ ਮੰਜ਼ਰ...